ETV Bharat / city

ਕਾਂਗਰਸ ਅਤੇ ਮੁੱਖ ਮੰਤਰੀ ਚੰਨੀ ਦੇ ਮਾਫ਼ੀਆ ਨਾਲ ਗਠਜੋੜ ਦੀ ਸ਼ਮਸ਼ੇਰ ਦੂਲੋਂ ਨੇ ਕੀਤੀ ਪੁਸ਼ਟੀ: ਹਰਪਾਲ ਚੀਮਾ - involvement of Congress and Chief Minister

ਹਰਪਾਲ ਚੀਮਾ ਨੇ ਪੰਜਾਬ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮਾਫ਼ੀਆ ਰਾਜ ਖ਼ਤਮ ਕੀਤਾ ਜਾਵੇਗਾ। ਪੰਜਾਬ ਦੇ ਲੁਟੇ ਹੋਏ ਪੈਸੇ ਦੀ ਮਾਫ਼ੀਆ ਦੇ ਸਰਪ੍ਰਸਤਾਂ ਕੋਲੋਂ ਵਸੂਲੀ ਕੀਤੀ ਜਾਵੇਗੀ ਅਤੇ ਲੋਕਾਂ ਦਾ ਪੈਸਾ ਲੋਕਾਂ ਨੂੰ ਦਿੱਤਾ ਜਾਵੇਗਾ।

author img

By

Published : Feb 11, 2022, 9:50 PM IST

ਸੰਗਰੂਰ : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਲੀਡਰ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਐਮ.ਐਲ.ਏਜ਼ ਦੀਆਂ ਟਿੱਕਟਾਂ ਰੇਤ, ਸ਼ਰਾਬ, ਟਰਾਂਸਪੋਰਟ ਅਤੇ ਡਰੱਗ ਮਾਫ਼ੀਆ ਦੇ ਆਗੂਆਂ ਨੂੰ ਵੇਚੀਆਂ ਹਨ ਤਾਂ ਜੋ ਉਹ ਵਿਧਾਇਕ ਬਣ ਕੇ ਆਪਣੇ ਮਾਫ਼ੀਆ ਰਾਜ ਨੂੰ ਹੋਰ ਮਜ਼ਬੂਤ ਕਰ ਸਕਣ।

ਹਰਪਾਲ ਚੀਮਾ ਨੇ ਪੰਜਾਬ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮਾਫ਼ੀਆ ਰਾਜ ਖ਼ਤਮ ਕੀਤਾ ਜਾਵੇਗਾ। ਪੰਜਾਬ ਦੇ ਲੁਟੇ ਹੋਏ ਪੈਸੇ ਦੀ ਮਾਫ਼ੀਆ ਦੇ ਸਰਪ੍ਰਸਤਾਂ ਕੋਲੋਂ ਵਸੂਲੀ ਕੀਤੀ ਜਾਵੇਗੀ ਅਤੇ ਲੋਕਾਂ ਦਾ ਪੈਸਾ ਲੋਕਾਂ ਨੂੰ ਦਿੱਤਾ ਜਾਵੇਗਾ।

ਸ਼ੁੱਕਰਵਾਰ ਨੂੰ ਸੰਗਰੂਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਕਾਂਗਰਸ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਮਾਫ਼ੀਆ ਰਾਜ ਚਲਾਉਣ ਵਾਲੇ ਲੋਕਾਂ ਨੂੰ ਟਿੱਕਟਾਂ ਵੇਚਣ ਦੇ ਗੰਭੀਰ ਦੋਸ਼ ਲਾਏ ਹਨ। ਸ਼ਮਸ਼ੇਰ ਸਿੰਘ ਦੂਲੋਂ ਨੇ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਅਤੇ ਮੁੱਖ ਮੰਤਰੀ ਚੰਨੀ 'ਤੇ ਲਾਏ ਜਾਂਦੇ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ ਕਿ ਕਾਂਗਰਸ ਸਰਕਾਰ ਰੇਤ, ਸ਼ਰਾਬ, ਟਰਾਂਸਪੋਰਟ ਅਤੇ ਡਰੱਗ ਮਾਫੀਆ ਨਾਲ ਮਿਲੀ ਹੋਈ ਹੈ।

ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆਂ, ਕੇਬਲ ਮਾਫੀਆ ਅਤੇ ਡਰੱਗ ਮਾਫੀਆ ਕਾਇਮ ਕੀਤਾ ਗਿਆ ਸੀ। ਭਾਵੇਂ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਤਰਾਂ ਦੇ ਮਾਫੀਆ ਨੂੰ ਖ਼ਤਮ ਕਰਨ ਦਾ ਵਾਅਦਾ ਪੰਜਾਬ ਦੇ ਲੋਕਾਂ ਨਾਲ ਕੀਤਾ ਸੀ, ਪਰ ਕਾਂਗਰਸ ਸਰਕਾਰ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਨੇ ਮਾਫੀਆ ਰਾਜ ਨੂੰ ਅੱਗੇ ਚਲਾਇਆ ਹੈ, ਨਾ ਕਿ ਖ਼ਤਮ ਕੀਤਾ।

'ਆਪ' ਆਗੂ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਮੀਡੀਆ ਨੂੰ ਨਾਲ ਲੈ ਕੇ ਮੁੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਸ੍ਰੀ ਚਮਕੌਰ ਸਾਹਿਬ ਵਿੱਚ ਚੱਲਦੀ ਗੈਰ ਕਾਨੂੰਨੀ ਰੇਤ ਦੀ ਖੱਡ 'ਤੇ ਛਾਪਾ ਮਾਰਿਆ ਸੀ ਅਤੇ ਦੋਸ਼ ਲਾਏ ਸਨ ਕਿ ਇਹ ਸਭ ਕੁੱਝ ਮੁੱਖ ਮੰਤਰੀ ਦੀ ਨਿਗਰਾਨੀ ਵਿੱਚ ਹੋ ਰਿਹਾ ਹੈ। ਹੁਣ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚੰਨੀ ਦੇ ਭਤੀਜੇ ਦੇ ਘਰ ਛਾਪੇ ਮਾਰ ਕੇ ਕਰੋੜਾਂ ਰੁਪਏ ਬਰਾਮਦ ਕੀਤੇ ਹਨ ਤਾਂ ਸਿੱਧ ਹੋ ਗਿਆ ਕਿ ਰੇਤ ਮਾਫੀਆ ਚੰਨੀ ਦੀ ਅਗਵਾਈ ਵਿੱਚ ਪਹਿਲਾਂ ਦੀ ਤਰਾਂ ਹੀ ਚੱਲ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕਾਂਗਰਸ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕੀ ਹੈ। ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਭ੍ਰਿਸ਼ਟਾਚਾਰ ਕਰਕੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟਿਆ ਹੈ। ਕਾਂਗਰਸ ਵੱਲੋਂ ਭ੍ਰਿਸ਼ਟਾਚਾਰੀਆਂ ਅਤੇ ਮਾਫੀਆ ਰਾਜ ਦੇ ਸਰਪ੍ਰਸਤਾਂ ਨੂੰ ਟਿੱਕਟਾਂ ਦੇਣ ਕਾਰਨ ਬਹੁਤ ਸਾਰੇ ਸੀਨੀਅਰ ਆਗੂ ਕਾਂਗਰਸ ਪਾਰਟੀ ਨੂੰ ਛੱਡ ਚੁੱਕੇ ਹਨ ਅਤੇ ਕਈ ਛੱਡਣ ਵਾਲੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਰੇਤ, ਸ਼ਰਾਬ, ਟਰਾਂਸਪੋਰਟ, ਕੇਬਲ ਅਤੇ ਡਰੱਗ ਮਾਫੀਆ ਤੋਂ ਮੁੱਕਤ ਕਰਾਉਣ ਲਈ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਜ਼ਰੂਰ ਦੇਵੋ ਤਾਂ ਜੋ ਲੋਕਾਂ ਦਾ ਪੈਸਾ ਲੋਕਾਂ ਤੱਕ ਸਹੂਲਤਾਂ ਦੇ ਰੂਪ ਪਹੁੰਚਾਇਆ ਜਾਵੇ।

ਇਹ ਵੀ ਪੜ੍ਹੋ : 'ਹੌਬੀ ਧਾਲੀਵਾਲ ਨੂੰ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਤੋਂ ਕੀਤਾ ਲਾਂਬੇ'

ETV Bharat Logo

Copyright © 2025 Ushodaya Enterprises Pvt. Ltd., All Rights Reserved.