ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਸਿਮਰਨਜੀਤ ਸਿੰਘ ਮਾਨ ਦੇ ਖਿਲਾਫ ਗਲਤ ਬਿਆਨਬਾਜ਼ੀਆਂ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਰਾਜਪਾਲ ਦੇ ਨਾਂ ’ਤੇ ਡੀਸੀ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਗਿਆ।
ਪੰਜਾਬ ਚ ਕਾਨੂੰਨ ਵਿਵਸਥਾ ਦੀ ਬੂਰੀ ਹਾਲਤ: ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਸੂਬੇ ਚ ਕਾਨੂੰਨ ਵਿਵਸਥਾ ਬੂਰੀ ਤਰ੍ਹਾਂ ਨਾਲ ਖਰਾਬ ਹੈ। ਜਿਵੇਂ ਦੇ ਹਾਲ ਇਸ ਸਮੇਂ ਹਨ ਉਸ ਤਰ੍ਹਾਂ ਦੇ ਹਾਲ ਤਿੰਨ ਮਹੀਨੇ ਦੇ ਵਿੱਚ ਸੂਬੇ ਦੇ ਹਾਲਤ ਹਨ ਜੋ 70 ਸਾਲ ਦੇ ਵਿੱਚ ਵੀ ਨਹੀਂ ਹੋਏ। ਆਮ ਆਦਮੀ ਪਾਰਟੀ ਦੇ ਵਰਕਰ ਹਾਲਤ ਨੂੰ ਖਰਾਬ ਕਰ ਰਹੇ ਹਨ।
ਸਰਕਾਰ ਨੂੰ ਚਿਤਾਵਨੀ: ਆਗੂਆਂ ਨੇ ਅੱਗੇ ਕਿਹਾ ਕਿ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਪਿੰਡਾਂ ਤੋਂ ਚੱਲੇਗੀ ਪਰ ਇਸ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਨਜਰ ਆ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਂਏ ਕਿਹਾ ਕਿ ਦਿੱਲੀ ਨੂੰ ਜੋ ਸਭ ਕੁਝ ਉਹ ਸੌਪਣ ਜਾ ਰਹੇ ਹਨ ਇਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ।
ਮਾਨ ਖਿਲਾਫ ਬਿਆਨਬਾਜ਼ੀ ਕਰਨ ਵਾਲਿਆਂ ਨੂੰ ਚਿਤਾਵਨੀ: ਇਸ ਤੋਂ ਇਲਾਵਾ ਉਨ੍ਹਾਂ ਨੇ ਸਿਮਰਨਜੀਤ ਮਾਨ ਦੇ ਖਿਲਾਫ ਨਾਅਰੇਬਾਜ਼ੀ ਕਰਨਾ ਵਾਲੇ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸਿਮਰਨਜੀਤ ਖਿਲਾਫ ਬਿਆਨਬਾਜ਼ੀ ਦੇ ਰਹੇ ਹਨ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਇਸ ਸਬੰਧੀ ਵੀ ਉਨ੍ਹਾਂ ਨੇ ਰਾਜਪਾਲ ਦੇ ਨਾਂ ਤੇ ਮੰਗ ਪੱਤਰ ਦਿੱਤਾ ਹੈ।
ਇਹ ਵੀ ਪੜੋ: ਸ਼੍ਰੋਮਣੀ ਕਮੇਟੀ ਦੀ ਨਵੀਂ ਪਾਲਿਸੀ ਖਿਲਾਫ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ, ਕੀਤੀ ਇਹ ਮੰਗ