ਸੰਗਰੂਰ: ਪੰਜਾਬ ਦੀ ਲੋਕ ਸਭਾ ਸੀਟ ਸੰਗਰੂਰ ਦੀ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸ ਨੂੰ ਲੈਕੇ ਹਰ ਇਕ ਸਿਆਸੀ ਪਾਰਟੀ ਵਲੋਂ ਆਪਣੀ ਮਿਹਨਤ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵਲੋਂ ਗੁਰਮੇਲ ਸਿੰਘ ਨੂੰ ਆਪਣੇ ਉਮੀਦਵਾਰ ਵਜੋਂ ਐਲਾਨ ਕੀਤਾ ਹੈ। ਉਥੇ ਹੀ ਬਾਕੀ ਸਿਆਸੀ ਪਾਰਟੀਆਂ ਵਲੋਂ ਆਪਣੇ ਪੱਤੇ ਤਾਂ ਨਹੀਂ ਖੋਲ੍ਹੇ ਗਏ ਪਰ ਚੋਣਾਂ ਨੂੰ ਲੈਕੇ ਢਾਅ ਭੰਨ ਸ਼ੁਰੂ ਕਰ ਦਿੱਤੀ ਹੈ।
ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੀ ਸੰਗਰੂਰ ਵਿਖੇ ਰਿਹਾਇਸ਼ 'ਤੇ ਮਿਲਣ ਲਈ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ। ਇਸਦੇ ਨਾਲ ਹੀ ਅਕਾਲੀ ਦੀ ਸੀਨੀਅਰ ਲੀਡਰਸ਼ਿੱਪ ਵੀ ਮੌਜੂਦ ਰਹੀ।
ਇਸ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਹ ਅਪੀਲ ਕੀਤੀ ਗਈ ਸੀ ਬੰਦੀ ਸਿੰਘਾਂ ਲਈ ਸਮੁੱਚਾ ਪੰਥ ਇਕੱਠਾ ਹੋਵੇ ਅਤੇ ਲੋਕਸਭਾ ਜ਼ਿਮਨੀ ਚੋਣ ਲਈ ਇੱਕ ਹੀ ਉਮੀਦਵਾਰ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਸਲੇ ਨੂੰ ਲੈਕੇ ਪੰਥਕ ਲੀਡਰਾਂ ਵੱਲੋਂ ਅਹਿਮ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਇਸ ਸਬੰਧੀ ਆਖਰੀ ਫੈਸਲਾ ਵੀ ਲੈ ਲਿਆ ਜਾਵੇਗਾ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ:ਪੰਜਾਬ ਸਰਕਾਰ ਦੀ ਜਾਂਚ 'ਤੇ ਸੁਖਪਾਲ ਖਹਿਰਾ ਦਾ ਵੱਡਾ ਦਾਅਵਾ