ETV Bharat / city

ਸਿੱਖਿਆ ਮੰਤਰੀ ਵਿਰੱਧ ਮੁੜ ਗਰਜ਼ੇ ਬੇਰੁਜ਼ਗਾਰ ਅਧਿਆਪਕ, ਕਾਲੀ-ਦੀਵਾਲੀ ਮਨਾਉਣ ਦਾ ਐਲਾਨ

ਸੰਗਰੂਰ 'ਚ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਦਾ ਸੰਘਰਸ਼ ਦਿਨੋਂ-ਦਿਨ ਤੇਜ਼ ਹੋ ਰਿਹਾ ਹੈ। ਅਧਿਆਪਕਾਂ ਨੇ ਸੰਗਰੂਰ-ਬਰਨਾਲਾ ਰੋਡ ਜਾਮ ਕਰਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਪੁਤਲਾ ਫੂਕਿਆ। ਉਨ੍ਹਾਂ ਇਸ ਵਾਰ ਕਾਲੀ-ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ।

ਫ਼ੋਟੋ।
author img

By

Published : Oct 20, 2019, 11:39 PM IST

ਸੰਗਰੂਰ: ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਦਾ ਸੰਘਰਸ਼ ਦਿਨੋਂ-ਦਿਨ ਤੇਜ਼ ਹੋ ਰਿਹਾ ਹੈ। ਅਧਿਆਪਕਾਂ ਦਾ ਸੰਘਰਸ਼ ਪੰਜਾਬ ਸਰਕਾਰ ਲਈ ਚੁਣੌਤੀ ਬਣਿਆ ਹੋਇਆ ਹੈ। 8 ਸਤੰਬਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ 'ਤੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਬੀਐਡ ਅਧਿਆਪਕਾਂ ਨੇ ਐਤਵਾਰ ਨੂੰ ਇੱਕ ਘੰਟਾ ਸੰਗਰੂਰ-ਬਰਨਾਲਾ ਰੋਡ ਜਾਮ ਕਰਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਪੁਤਲਾ ਫੂਕਿਆ।

ਵੀਡੀਓ

16 ਅਕਤੂਬਰ ਦੀ ਮੀਟਿੰਗ ਨਾ ਹੋਣ ਕਾਰਨ ਭੜਕੇ ਬੇਰੁਜ਼ਗਾਰ ਅਧਿਆਪਕਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਘਰਸ਼ ਕਰ ਰਹੇ ਨੌਜਵਾਨ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਵਾਰਿਸ ਹਨ, ਜੋ ਹੱਕਾਂ ਦੀ ਪ੍ਰਾਪਤੀ ਤੱਕ ਟਿਕ ਕੇ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ 27 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਤੱਕ ਰੋਸ-ਮਾਰਚ ਕਰਦਿਆਂ 'ਕਾਲੀ-ਦੀਵਾਲੀ' ਮਨਾਈ ਜਾਵੇਗੀ। ਆਗੂਆਂ ਨੇ ਕਿਹਾ ਕਿ ਯੂਨੀਅਨ ਦੀਆਂ ਮੁੱਖ ਮੰਗਾਂ 'ਚ 15, 000 ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਨਾ, 55 ਫ਼ੀਸਦੀ ਸ਼ਰਤ ਖ਼ਤਮ ਕਰਨਾ ਅਤੇ ਉਮਰ-ਹੱਦ 42 ਸਾਲ ਕਰਨਾ ਹੈ।

Intro:ਸਿੱਖਿਆ ਮੰਤਰੀ ਖ਼ਿਲਾਫ਼ ਮੁੜ ਗਰਜ਼ੇ ਬੇਰੁਜ਼ਗਾਰ ਬੀਐੱਡ ਅਧਿਆਪਕ/ ਸੰਗਰੂਰ-ਬਰਨਾਲਾ ਰੋਡ ਜਾਮ ਕਰਕੇ ਫੂਕਿਆ ਪੁਤਲਾ/ਕਾਲ਼ੀ-ਦੀਵਾਲੀ ਮਨਾਉਣ ਦਾ ਐਲਾਨBody:ਸਿੱਖਿਆ ਮੰਤਰੀ ਖ਼ਿਲਾਫ਼ ਮੁੜ ਗਰਜ਼ੇ ਬੇਰੁਜ਼ਗਾਰ ਬੀਐੱਡ ਅਧਿਆਪਕ/ ਸੰਗਰੂਰ-ਬਰਨਾਲਾ ਰੋਡ ਜਾਮ ਕਰਕੇ ਫੂਕਿਆ ਪੁਤਲਾ/ਕਾਲ਼ੀ-ਦੀਵਾਲੀ ਮਨਾਉਣ ਦਾ ਐਲਾਨ                                 ਸੰਗਰੂਰ : ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਦਾ ਸੰਘਰਸ਼ ਦਿਨੋਂ-ਦਿਨ ਤੇਜ਼ ਹੋ ਰਿਹਾ ਹੈ ਅਤੇ ਪੰਜਾਬ ਸਰਕਾਰ ਲਈ ਚੁਣੌਤੀ ਬਣਿਆ ਹੋਇਆ ਹੈ। 8 ਸਤੰਬਰ ਤੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਅੱਜ ਕਰੀਬ ਇੱਕ ਘੰਟਾ ਸੰਗਰੂਰ-ਬਰਨਾਲਾ ਰੋਡ ਜਾਮ ਕਰਕੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਪੁਤਲਾ ਫੂਕਿਆ। 16 ਅਕਤੂਬਰ ਦੀ ਮੀਟਿੰਗ ਨਾ ਹੋਣ ਕਾਰਨ ਭੜਕੇ ਬੇਰੁਜ਼ਗਾਰ ਅਧਿਆਪਕਾਂ ਨੇ ਜੰਮਕੇ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਘਰਸ਼ ਕਰ ਰਹੇ ਨੌਜਵਾਨ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਵਾਰਿਸ ਹਨ, ਜੋ ਹੱਕਾਂ ਦੀ ਪ੍ਰਾਪਤੀ ਤੱਕ ਟਿਕ ਕੇ ਨਹੀਂ ਬੈਠਣਗੇ। ਉਹਨਾਂ ਕਿਹਾ ਕਿ 27 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਤੱਕ ਰੋਸ-ਮਾਰਚ ਕਰਦਿਆਂ 'ਕਾਲ਼ੀ-ਦੀਵਾਲੀ' ਮਨਾਈ ਜਾਵੇਗੀ। ਆਗੂਆਂ ਨੇ ਕਿਹਾ ਕਿ ਯੂਨੀਅਨ ਦੀਆਂ ਮੁੱਖ ਮੰਗਾਂ 'ਚ 15000 ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਨਾ, 55 ਫੀਸਦੀ ਸ਼ਰਤ ਖਤਮ ਕਰਨਾ ਅਤੇ ਉਮਰ-ਹੱਦ 42 ਸਾਲ ਕਰਨਾ ਹੈ। ਪ੍ਰਦਰਸ਼ਨ ਦੌਰਾਨ ਪੰਜਾਬ ਸਟੂਡੈਂਟਸ ਵੈਲਫੇਅਰ ਐਸ਼ੋਸੀਏਸਨ ਦੇ ਪ੍ਰਧਾਨ ਕੁਲਵਿੰਦਰ ਨਦਾਮਪੁਰ, ਆਰਟ ਐਂਡ ਕਰਾਫ਼ਟ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਝੁਨੀਰ, ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਯੁੱਧਜੀਤ ਬਠਿੰਡਾ, ਨਵਜੀਵਨ ਸਿੰਘ, ਸੰਦੀਪ ਗਿੱਲ,ਅਮਨ ਸੇਖ਼ਾ,  ਜੱਗੀ ਜੋਧਪੁਰ, ਅਮਨ ਸੇਖ਼ਾ, ਜਸਵਿੰਦਰ ਸ਼ਾਹਪੁਰ, ਰਣਬੀਰ ਨਦਾਮਪੁਰ,  ਗੁਰਪ੍ਰੀਤ ਬਠਿੰਡਾ, ਬੀਰਬਲ ਸਿੰਘ, ਗੁਰਵੀਰ ਲਹਿਲ ਨੇ ਵੀ ਸੰਬੋਧਨ ਕੀਤਾ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.