ਸੰਗਰੂਰ: ਦੀਵਾਲੀ ਦੇ ਮੌਕੇ ਜਿੱਥੇ ਹਰ ਪਾਸੇ ਖੁਸ਼ੀ ਦਾ ਮਾਹੌਲ ਸੀ ਉਥੇ ਹੀ ਪੰਜਾਬ ਸਰਕਾਰ ਦੀ ਬੇਰੁਖੀ ਤੋਂ ਬੇਬੱਸ ਹੋਏ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਖੂਨ ਦੇ ਦੀਵੇ ਜਲਾ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਾਲੀ ਦੀਵਾਲੀ ਮਨਾਈ। ਜ਼ਿਕਰਯੋਗ ਹੈ ਕਿ ਇਹ ਅਧਿਆਪਕ 52 ਦਿਨ ਤੋਂ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਸਨ।
ਪੰਜਾਬ ਦੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਲਗਾਤਾਰ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸੰਗਰੂਰ ਵਿੱਚ ਸਿੱਖਿਆ ਮੰਤਰੀ ਵਿਰੁੱਧ ਰੋਸ ਵਜੋਂ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਪੰਜਾਬ ਸਰਕਾਰ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਦੀਵਾਲੀ ਦੇ ਮੌਕੇ 'ਤੇ ਇਨ੍ਹਾਂ ਅਧਿਆਪਕਾਂ ਵੱਲੋਂ ਕਾਲੀ ਦੀਵਾਲੀ ਮਨਾਉਂਦੇ ਹੋਏ ਆਪਣੇ ਖੂਨ ਦੇ ਦੀਵੇ ਸਿੱਖਿਆ ਮੰਤਰੀ ਦੇ ਕੋਠੀ ਅੱਗੇ ਜਗਾਏ।
ਇਸ ਮੌਕੇ ਆਪਣਾ ਦੁੱਖ ਦੱਸਦੇ ਹੋਏ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਨਾਲ ਉਹ ਇੰਨ੍ਹੇ ਦਿਨਾਂ ਤੋਂ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਹਿਮਾਇਤੀ ਭਰੋਸਾ ਨਹੀਂ ਦਿੱਤਾ ਗਿਆ।
ਸੰਗਰੂਰ ਵਿਖੇ ਸਿੱਖਿਆ ਮੰਤਰੀ ਨੂੰ ਲਗਾਤਾਰ ਪ੍ਰਦਰਸ਼ਨਕਾਰੀਆਂ ਆਪਣੇ ਸਵਾਲਾਂ ਵਿੱਚ ਘੇਰ ਰਹੇ ਹਨ। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਪ੍ਰਦਰਸ਼ਨ ਲਗਾਤਾਰ ਤੇਜ਼ ਹੁੰਦਾ ਹੋਇਆ ਵਿਖਾਈ ਦੇ ਰਿਹਾ ਹੈ। ਇੱਥੋਂ ਤੱਕ ਕਿ ਹੁਣ ਤਿਉਹਾਰਾਂ ਨੂੰ ਵੀ ਰੋਸ ਪ੍ਰਦਰਸ਼ਨ ਦੀ ਸ਼ਕਲ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਲਾਪਤਾ ਨਜ਼ਰ ਆ ਰਹੀ ਹੈ।