ਸੰਗਰੂਰ: ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਜਿੱਥੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਦੂਜੇ ਪਾਸੇ ਸੰਗਰੂਰ ਵਿਖੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਨੌਕਰੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਨੌਜਵਾਨ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ ਹਨ।
ਮਿਲੀ ਜਾਣਕਾਰੀ ਮੁਤਾਬਿਕ ਸਾਲ 2016 ਦੀ ਪੰਜਾਬ ਪੁਲਿਸ ਦੀ ਭਰਤੀ ਲਈ ਚੁਣੇ ਗਏ ਬੇਰੁਜ਼ਗਾਰ ਉਮੀਦਵਾਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਕੁਝ ਨੌਜਵਾਨਾਂ ਵੱਲੋਂ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਬੀਤੇ ਦਿਨ ਸੀਐੱਮ ਮਾਨ ਰੱਖੀ ਗਈ ਸੀ ਮੀਟਿੰਗ: ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਦੱਸਿਆ ਕਿ ਬੀਤੇ ਦਿਨ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਰੱਖੀ ਗਈ ਸੀ ਪਰ ਸੀਐੱਮ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ ਗਈ। ਪਰ ਉਨ੍ਹਾਂ ਦੇ ਓਐਸਡੀ ਦੇ ਨਾਲ ਮੀਟਿੰਗ ਕੀਤੀ ਗਈ। ਪਰ ਇਸ ਮੀਟਿੰਗ ਤੋਂ ਬਾਅਦ ਕੋਈ ਹੱਲ ਨਹੀਂ ਨਿਕਲਿਆ।
ਨੌਜਵਾਨ ਕਰ ਰਹੇ ਨੌਕਰੀ ਦੀ ਮੰਗ: ਨੌਜਵਾਨਾਂ ਨੇ ਦੱਸਿਆ ਕਿ ਮੀਟਿੰਗ ਤੋਂ ਨਾਖੁਸ਼ ਹੋ ਕੇ ਉਨ੍ਹਾਂ ਵੱਲੋਂ ਬੀਤੀ ਦੇਰ ਰਾਤ ਸੰਗਰੂਰ ਚ ਨਾਂਕਿਆਨਾ ਚੌਕ 'ਚ ਜਾਮ ਲਗਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਵੱਲੋਂ ਰਹੀਪੁਰਾ ਰੋਡ ’ਤੇ ਬਣੀ ਪਾਣੀ ਦੀ ਟੈਂਕੀ ’ਤੇ ਚੜ ਕੇ ਆਪਣੀ ਨੌਕਰੀ ਦੀ ਮੰਗ ਕਰ ਰਹੇ ਹਨ।