ਤਰਨਤਾਰਨ: ਜਬਰ ਜਨਾਹ ਦੇ ਮਾਮਲਿਆਂ ਵਿੱਚ ਸ਼ਖ਼ਤ ਸਜ਼ਾਵਾਂ ਨਾ ਹੋਣ ਕਰਕੇ ਇਨ੍ਹਾਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਕਸਬਾ ਹਰੀਕੇ ਵਿੱਚ 4 ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਦੋਸ਼ੀ ਉਨ੍ਹਾਂ ਦਾ ਦੂਰ ਦਾ ਰਿਸ਼ਤੇਦਾਰ ਹੈ ਤੇ ਉਨ੍ਹਾਂ ਦੀ 4 ਸਾਲ ਦੀ ਬੱਚੀ ਨੂੰ ਉਹ ਆਪਣੇ ਘਰ ਖਿਡਾਉਣ ਲਈ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਗ਼ਲਤ ਹਰਕਤ ਕੀਤੀ। ਉਨ੍ਹਾਂ ਦੋਸ਼ੀ ਨੂੰ ਸ਼ਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਇਸ ਮਾਮਲੇ ਵਿੱਚ ਥਾਣਾ ਮੁਖੀ ਹਰੀਕੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ 40 ਸਾਲ ਦੇ ਸਾਰਜ ਸਿੰਘ ਵੱਲੋਂ ਇਸ 4 ਸਾਲ ਦੀ ਬੱਚੀ ਨੂੰ ਆਪਣੇ ਘਰ ਲਿਜਾ ਕੇ ਉਸ ਨਾਲ ਜਬਰ ਜਨਾਹ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।