ETV Bharat / city

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਦਾ ਬਿਆਨ ਗੈਂਗਸਟਰ ਲੰਡਾ ਤੋਂ ਮਿਲੀ ਸੀ ਧਮਕੀ

author img

By

Published : Oct 11, 2022, 6:42 PM IST

Updated : Oct 11, 2022, 7:29 PM IST

ਤਰਨਤਾਰਨ ਦੇ ਪਿੰਡ ਦੀਨਪੁਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਿਤਾ ਦਾ ਬਿਆਨ ਗੈਂਗਸਟਰ ਲੰਡਾ ਤੋਂ 20 ਲੱਖ ਦੇਣ ਦੀ ਧਮਕੀ ਮਿਲੀ ਸੀ। A young man shot dead in Village Dinpur

A young man shot dead in Village Dinpur
A young man shot dead in Village Dinpur

ਤਰਨਤਾਰਨ: ਪੰਜਾਬ ਵਿੱਚ ਆਏ ਦਿਨ ਕਤਲ ਵਰਗੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਉੱਪਰ ਪਿੰਡ ਦੀਨਪੁਰ A young man shot dead in Village Dinpur ਵਿਖੇ ਮੌਜੂਦ ਇਕ ਰੈਡੀਮੇਡ ਦੁਕਾਨ ਮਾਲਕ ਵਿਅਕਤੀ ਦੀ 2 ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਕਤਲ ਕਰਨ ਤੋਂ ਬਾਅਦ ਮੋਟਰਸਾਈਕਲ ਰਾਹੀਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵੱਲੋਂ ਮੌਕੇ ਉੱਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਅਜਾਇਬ ਸਿੰਘ ਨਿਵਾਸੀ ਪਿੰਡ ਰਸੂਲਪੁਰ ਜਿਸ ਨੇ ਕੁਝ ਸਮਾਂ ਪਹਿਲਾਂ ਨੈਸ਼ਨਲ ਹਾਈਵੇ ਅਧੀਨ ਆਉਂਦੇ ਪਿੰਡ ਦੀਨਪੁਰ ਵਿਖੇ ਰੈਡੀਮੇਡ ਕੱਪੜੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਮੰਗਲਵਾਰ ਸ਼ਾਮ ਜਦੋਂ ਗੁਰਜੰਟ ਸਿੰਘ ਦੁਕਾਨ ਵਿਚ ਮੌਜੂਦ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੁਕਾਨ ਅੰਦਰ ਦਾਖ਼ਲ ਹੁੰਦੇ ਹੋਏ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਜੰਟੇ ਦੇ ਸਰੀਰ ਉੱਪਰ ਕਰੀਬ ਅੱਧੀ ਦਰਜਨ ਗੋਲੀਆਂ ਦਾਗੇ ਜਾਣਦਾ ਸੂਤਰਾਂ ਤੋਂ ਪਤਾ ਲੱਗਾ ਹੈ।

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਧਰ ਹੀ ਇਸ ਕਤਲ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ 2 ਮਹੀਨੇ ਪਹਿਲ ਗੈਂਗਸਟਰ ਲੰਡਾ ਤੋਂ 20 ਲੱਖ ਦੇਣ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਅਸੀ ਕਿਹਾ ਸੀ ਕਿ ਅਸੀ ਪੰਜਾਬ ਸਰਕਾਰ ਦਾ ਪਹਿਲਾ ਦੀ ਬਹੁਤ ਕਰਜ਼ ਦੇਣਾ ਹੈ। ਇਸ ਤੋਂ ਇਲਾਵਾ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਪੰਜਾਬ ਪੁਲਿਸ ਤੋਂ ਇਲਸਾਫ਼ ਦੀ ਕੋਈ ਉਮੀਦ ਨਹੀਂ ਹੈ।

ਉਧਰ ਇਸ ਘਟਨਾ ਤੋਂ ਬਾਅਦ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਨੂੰ ਪਿੰਡ ਪਿੰਡ ਦੀਨਪੁਰ ਵਿਖੇ ਰੈਡੀਮੇਡ ਕੱਪੜੇ ਦੀ ਦੁਕਾਨ ਉੱਤੇ ਗੋਲੀਆਂ ਨਾਲ ਨੌਜਵਾਨ ਦਾ ਕਤਲ ਕਰਨ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਅਸੀ ਮੌਕੇ ਉੱਤੇ ਪਹੁੰਚੇ ਹਾਂ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਆਰਪੀਆਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:- ਨੌਜਵਾਨ ਨੇ ਅਗਵਾ ਹੋਣ ਦਾ ਰਚਿਆ ਡਰਾਮਾ, ਫਸਿਆ ਕਸੂਤਾ

Last Updated : Oct 11, 2022, 7:29 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.