ETV Bharat / city

ਗੱਡੀ ਵਿੱਚ ਸਰਕਾਰੀ ਕਣਕ ਲੈਣ ਆਏ 'ਆਪ' ਦੇ ਪੰਚਾਇਤ ਮੈਂਬਰ, ਵੀਡੀਓ ਵਾਇਰਲ - ਹਲਕਾ ਖਡੂਰ ਸਾਹਿਬ

ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਧੂੰਦਾਂ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੌਜੂਦਾ ਮੈਂਬਰ ਪੰਚਾਇਤ ਜਗਦੀਪ ਸਿੰਘ ਰੰਧਾਵਾ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਉਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਸਰਕਾਰੀ ਕਣਕ ਲਿਜਾਂਦੇ ਹੋਏ ਨਜਰ ਆ ਰਹੇ ਹਨ।

AAP panchayat member
ਆਪ ਦੇ ਪੰਚਾਇਤ ਮੈਂਬਰ
author img

By

Published : Sep 27, 2022, 10:26 AM IST

ਤਰਨਤਾਰਨ: ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇੱਕ ਵਿਅਕਤੀ ਸਰਕਾਰੀ ਕਣਕ ਨੂੰ ਲਿਜਾਂਦਾ ਹੋਇਆ ਨਜਰ ਆ ਰਿਹਾ ਹੈ। ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਹਲਕਾ ਖਡੂਰ ਸਾਹਿਬ ਦੇ ਪਿੰਡ ਧੂੰਦਾਂ ਦੇ ਇਕ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੌਜੂਦਾ ਮੈਂਬਰ ਪੰਚਾਇਤ ਜਗਦੀਪ ਸਿੰਘ ਰੰਧਾਵਾ ਦੀ ਦੱਸੀ ਜਾ ਰਹੀ ਹੈ। ਜੋ ਕਿ ਗੱਡੀ ਵਿੱਚ ਡੀਪੂ ਹੋਲਡਰ ਕੋਲੋਂ ਸਰਕਾਰੀ ਕਣਕ ਲੈ ਕੇ ਜਾ ਰਿਹਾ ਹੈ।

ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਉਕਤ ਵਿਅਕਤੀ ਸਾਫ ਸਾਫ ਕਹਿੰਦਾ ਹੋਇਆ ਸੁਣਾਈ ਦੇ ਰਿਹਾ ਹੈ ਕਿ ਚੰਗੇ ਚੰਗੇ ਤੋੜ ਗੱਡੀ ਵਿੱਚ ਰੱਖ ਦਿਓ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।

ਆਪ ਦੇ ਪੰਚਾਇਤ ਮੈਂਬਰ

ਇਸ ਸਬੰਧੀ ਜਦੋਂ ਸਾਡੀ ਟੀਮ ਨੇ ਮੈਂਬਰ ਪੰਚਾਇਤ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਕੈਮਰੇ ਸਾਹਮਣੇ ਆਉਣ ਤੋਂ ਮਨਾ ਕਰ ਦਿੱਤਾ। ਪਰ ਉਨ੍ਹਾਂ ਕਿਹਾ ਕਿ ਸਰਕਾਰੀ ਕਣਕ ਵਾਲਾ ਕਾਰਡ ਉਨ੍ਹਾਂ ਦਾ ਵੀ ਬਣਿਆ ਹੋਇਆ ਹੈ ਅਤੇ ਇਸ ਵਾਰ ਕਾਂਗਰਸ ਪਾਰਟੀ ਦਾ ਸਾਥ ਨਹੀਂ ਦਿੱਤਾ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ। ਇਸ ਲਈ ਉਨ੍ਹਾਂ ਦੇ ਅਕਸ਼ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦਿਆਂ ਹੀ ਇਹ ਵੀਡੀਓ ਵਾਇਰਲ ਬਣਾਈ ਗਈ ਹੈ।

ਉੱਥੇ ਹੀ ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰਨਗੇ ਅਤੇ ਜੋ ਵੀ ਗਲਤ ਪਾਇਆ ਗਿਆ ਉਸ ਸਬੰਧੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ, ਹੰਗਾਮਾ ਹੋਣ ਦੀ ਸੰਭਾਵਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.