ਤਰਨ ਤਾਰਨ: ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਲੋੜੀਦੇ ਸ਼ੂਟਰ ਜਗਰੂਪ ਸਿੰਘ ਉਰਫ਼ ਰੂਪਾ ਤੇ ਮਨੂੰ ਕੁੱਸਾ ਦਾ ਪੁਲਿਸ ਨੇ ਅੰਮ੍ਰਿਤਸਰ ਦੇ ਨਜ਼ਦੀਕ ਇੱਕ ਪਿੰਡ ਵਿੱਚ ਐਨਕਾਊਂਟਰ ਕਰ ਦਿੱਤਾ ਹੈ। ਗੈਂਗਸਟਰਾਂ ਦੇ ਮੁਕਾਬਲੇ ਵਿੱਚ ਮਾਰੇ ਜਾਣ ਦੀ ਖ਼ਬਰ ਤੋਂ ਬਾਅਦ ਪੱਟੀ ਦੇ ਨੇੜਲੇ ਪਿੰਡ ਜੋੜਾ ਦੇ ਖੇਤਾਂ ’ਚ ਬਣੇ ਸ਼ੂਟਰ ਜਗਰੂਪ ਸਿੰਘ ਉਰਫ਼ ਰੂਪਾ ਦੇ ਘਰ ਵਿੱਚ ਪੂਰੀ ਤਰ੍ਹਾਂ ਨਾਲ ਸੁੰਨਸਾਨ ਸੀ।
ਇਹ ਵੀ ਪੜੋ: ਅੰਮ੍ਰਿਤਸਰ ਐਨਕਾਊਂਟਰ : ਸ਼ਾਰਪ ਸ਼ੂਟਰ ਗੈਂਗਸਟਰ ਜਗਰੂਪ ਰੂਪਾ ਤੇ ਮਨੂੰ ਕੁੱਸਾ ਢੇਰ
ਜਦੋਂ ਮੀਡੀਆ ਟੀਮ ਗੈਂਗਸਟਰ ਜਗਰੂਪ ਸਿੰਘ ਰੂਪਾ ਦੇ ਘਰ ਪਹੁੰਚੀ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਿਸੇ ਵੀ ਬਾਹਰੀ ਵਿਅਕਤੀ ਨੂੰ ਘਰ ਅੰਦਰ ਵੜਨ ਦੀ ਆਗਿਆ ਨਹੀਂ ਦਿੱਤੀ ਗਈ ਤੇ ਉਨ੍ਹਾਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਨ ਤੋਂ ਵੀ ਦੂਰੀ ਬਣਾਈ ਗਈ।
ਇਸ ਮੌਕੇ ਗੈਂਗਸਟਰ ਰੂਪਾ ਦੇ ਪਿਤਾ ਨੇ ਕਿਹਾ ਕਿ ਜੇ ਜਗਰੂਪ ਸਿੰਘ ਉਰਫ ਰੂਪਾ ਨੇ ਕਿਸੇ ਦੇ ਪੁੱਤ ਕਤਲ ਕੀਤਾ ਹੈ ਤਾਂ ਪੁਲਿਸ ਨੇ ਵੀ ਉਸ ਨੂੰ ਮਾਰ ਦਿੱਤਾ ਹੈ ਤੇ ਉਸ ਦੇ ਕਰਮਾ ਦੀ ਸਜ਼ਾ ਉਸ ਨੂੰ ਮਿਲ ਗਈ ਹੈ। ਰੂਪਾ ਦੇ ਪੁਤਾ ਨੇ ਕਿਹਾ ਕਿ ਉਹ ਆਪਣੇ ਪੁੱਤ ਦੀ ਲਾਸ਼ ਲੈਣ ਨਹੀਂ ਜਾਵੇਗਾ। ਦੱਸਣਯੋਗ ਹੈ ਕਿ ਜਗਰੂਪ ਸਿੰਘ ਰੂਪਾ ਦੀ ਅਪਰਾਧਿਕ ਗਤੀਵਿਧੀਆਂ ਤੋਂ ਦੁਖੀ ਹੋ ਕੇ ਉਸ ਦੇ ਪਰਿਵਾਰ ਵੱਲੋਂ ਲੰਮਾ ਸਮਾਂ ਪਹਿਲਾਂ ਉਸਨੂੰ ਘਰ ਵਿੱਚੋਂ ਬੇਦਖ਼ਲ ਕਰ ਦਿੱਤਾ ਗਿਆ ਸੀ।
ਉਥੇ ਹੀ ਦੂਜੇ ਪਾਸੇ ਗੈਂਗਸਟਰ ਜਗਰੂਪ ਸਿੰਘ ਰੂਪਾ ਦੀ ਮਾਂ ਨੇ ਕਿਹਾ ਕਿ ਮੇਰੇ ਪੁੱਤ ਨੇ ਗਲਤੀ ਕੀਤੀ ਹੈ ਤਾਂ ਅੱਜ ਉਸ ਨੂੰ ਗਲਤੀ ਦੀ ਮਿਲੀ ਹੈ। ਮਾਂ ਨੇ ਕਿਹਾ ਕਿ ਜੇਕਰ ਪੁਲਿਸ ਉਹਨਾਂ ਨੂੰ ਲਾਸ਼ ਦੇਵੇਗੀ ਤਾਂ ਉਹ ਲੈ ਲੈਣਗੇ ਨਹੀਂ ਤਾਂ ਨਹੀਂ ਲੈਣਗੇ।
ਇਹ ਵੀ ਪੜੋ: ਮਾਨ ਸਰਕਾਰ ਦੇ ਮੁਹੱਲਾ ਕਲੀਨਿਕਾਂ ਸਬੰਧੀ ਸਿਹਤ ਵਿਭਾਗ ਨੂੰ ਸਟਾਫ਼ ਸਬੰਧੀ ਨਹੀਂ ਕੋਈ ਜਾਣਕਾਰੀ !