ਤਰਨ ਤਾਰਨ :ਪੰਜਾਬ ਏਕਤਾ ਪਾਰਟੀ ਵਿੱਚ ਸ਼ਾਮਲ ਹੋਏਸ਼ਮਸ਼ੇਰ ਸਿੰਘ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ। ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖਡੂਰ ਸਾਹਿਬ ਤੋਂ ਪਾਰਟੀ ਦੀ ਉਮੀਦਵਾਰ ਪਰਮਜੀਤ ਕੋਰ ਖਾਲੜਾ ਵੀ ਮੌਜੂਦ ਸਨ।
ਪੰਜਾਬ ਏਕਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼ਮਸ਼ੇਰ ਸਿੰਘ ਤੂੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕੀਤੀ ਹੈ। ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਨਜ਼ਰ ਅੰਦਾਜ ਕੀਤਾ ਜਾ ਰਿਹਾ ਸੀ। ਉੱਥੇ ਹੀ ਪਾਰਟੀ ਪੰਥਕ ਮੁੱਦਿਆਂ ਨੂੰ ਛੱਡ ਕੇ ਪਰਿਵਾਰਵਾਦ-ਵਿਵਾਦ ਨੂੰ ਤਰਜੀਹਦਿੱਤੀ ਜਾ ਰਹੀ ਸੀ ਜਿਸ ਕਾਰਨ ਅਕਾਲੀ ਦਲ ਵਿੱਚਉਨ੍ਹਾਂ ਦਾਦਮ ਘੁੱਟ ਰਿਹਾਸੀ ਤੇ ਇਸ ਲਈ ਉਨ੍ਹਾਂ ਪੰਜਾਬੀ ਏਕਤਾ ਪਾਰਟੀ ਚੁਣੀ।