ETV Bharat / city

‘ਲੰਪੀ ਸਕਿਨ ਬੀਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਸਰਕਾਰ ਨੇ ਮੰਗਵਾਈ ਦਵਾਈ’

author img

By

Published : Aug 8, 2022, 8:00 AM IST

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵੱਲੋਂ ਲੰਪੀ ਸਕਿਨ ਬੀਮਾਰੀ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਕਿਹਾ ਕਿ ਇਸ ਬੀਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ ਮੰਗਵਾਈਆਂ ਹਨ, ਜੋ ਸੂਬੇ ਦੇ ਸਿਹਤਮੰਦ ਪਸ਼ੂਆਂ ਨੂੰ ਮੁਫ਼ਤ ਲਾਈ ਜਾਵੇਗੀ।

ਪਸ਼ੂ ਪਾਲਣ ਮੰਤਰੀ ਵੱਲੋਂ ਲੰਪੀ ਸਕਿਨ ਬਿਮਾਰੀ ਦਾ ਕਹਿਰ ਝੱਲ ਰਹੇ ਪਿੰਡਾਂ ਦਾ ਦੌਰਾ

ਤਰਨ ਤਾਰਨ: ਪੰਜਾਬ ਦੇ ਟਰਾਂਸਪੋਰਟ ਤੇ ਡੇਅਰੀ ਵਿਕਾਸ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵੱਲੋਂ ਖੇਮਕਰਨ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਡੇਅਰੀ ਫਾਰਮਾਂ ਦੇ ਮਾਲਕਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੀਆਂ ਗਾਂਵਾਂ ਦੀ ਲੰਪੀ ਸਕਿਨ ਬਿਮਾਰੀ ਕਾਰਨ ਵੱਡੇ ਪੱਧਰ ‘ਤੇ ਮੌਤ ਹੋ ਗਈ ਹੈ।

ਇਹ ਵੀ ਪੜੋ: ਨਸ਼ੇ ਦੀ ਸਪਲਾਈ ਕਰਨ ਵਾਲੇ ਜੇਲ੍ਹ ਸਹਾਇਕ ਸੁਪਰਡੈਂਟ ਦੇ ਘਰੋਂ ਡਰੱਗ ਮਨੀ ਬਰਾਮਦ

ਇਸ ਤੋਂ ਮਗਰੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਹਲਕਾ ਖੇਮਕਰਨ ਦੇ ਪਿੰਡ ਮਾਣਕਪੁਰਾ ਵਿਖੇ ਪਰਮਿੰਦਰ ਸਿੰਘ ਬਾਵਾ ਦੇ ਗ੍ਰਹਿ ਵਿਖੇ ਪਹੁੰਚੇ ਜਿੱਥੇ ਕਿ ਪਰਮਿੰਦਰ ਸਿੰਘ ਬਾਵਾ ਵੱਲੋਂ ਇੱਕ ਡੇਅਰੀ ਫਾਰਮ ਖੋਲ੍ਹਿਆ ਹੋਇਆ ਹੈ, ਜਿਸ ਵਿੱਚ ਰੱਖੀਆਂ ਪੰਦਰਾਂ ਗਾਵਾਂ ਬੀਤੇ ਦਿਨੀਂ ਲੰਪੀ ਸਕਿਨ ਬਿਮਾਰੀ ਦਾ ਸ਼ਿਕਾਰ ਹੁੰਦੇ ਹੋਏ ਮੌਤ ਦੇ ਮੂੰਹ ਵਿੱਚ ਚਲੀਆਂ ਗਈਆਂ ਸਨ। ਉਨ੍ਹਾਂ ਨਾਲ ਮੁਲਾਕਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਿਥੇ ਪਰਿਵਾਰ ਨਾਲ ਇਸ ਸੰਬੰਧੀ ਦੁੱਖ ਸਾਂਝਾ ਕੀਤਾ, ਉਥੇ ਹੀ ਕਿਹਾ ਕਿ ਇਹ ਲੰਪੀ ਸਕਿਨ ਬਿਮਾਰੀ ‘ਤੇ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਰਾਤ ਦਿਨ ਇੱਕ ਕਰ ਰਹੀ ਹੈ ਅਤੇ ਇਸ ਕੁਦਰਤੀ ਆਫ਼ਤ ਨੂੰ ਦੇਖਦੇ ਹੋਏ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਵੈਟਰਨਰੀ ਡਾਕਟਰਾਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਡਾਕਟਰਾਂ ਦੀਆਂ ਟੀਮ ਵੱਲੋਂ ਇਸ ਬਿਮਾਰੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਹਰ ਜ਼ਿਲ੍ਹੇ ਵਿੱਚ ਵੱਡੇ ਪੱਧਰ ਤੇ ਵੈਕਸਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਕਿਉਂਕਿ ਕਿਸਾਨਾਂ ਨੂੰ ਹਰ ਵਕਤ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜੇ ਕਿਸੇ ਕਿਸਾਨ ਨੇ ਹੁਣ ਗਾਵਾਂ ਦਾ ਕਾਰੋਬਾਰ ਕੀਤਾ ਹੈ ਤਾਂ ਉਨ੍ਹਾਂ ਨੂੰ ਵੀ ਇਸ ਆਫ਼ਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪੰਜਾਬ ਸਰਕਾਰ ਇਨ੍ਹਾਂ ਪੀੜਤ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।

ਉਹਨਾਂ ਨੇ ਕਿਹਾ ਕਿ ਇਸ ਬੀਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ ਮੰਗਵਾਈਆਂ ਹਨ, ਜੋ ਸੂਬੇ ਦੇ ਸਿਹਤਮੰਦ ਪਸ਼ੂਆਂ ਨੂੰ ਮੁਫ਼ਤ ਲਾਈ ਜਾਵੇਗੀ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਵਿਚ ਤੈਨਾਤ ਅਮਲੇ ਦੇ ਨਾਲ-ਨਾਲ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਧਿਕਾਰੀ ਜ਼ਿਲ੍ਹਿਆਂ ਵਿੱਚ ਭੇਜੇ ਗਏ ਹਨ।

ਇਹ ਵੀ ਪੜੋ: Weather Report: ਸੂਬੇ ਭਰ ਵਿੱਚ ਮੁੜ ਵਧੀ ਗਰਮੀ, ਜਾਣੋ ਮੌਸਮ ਦਾ ਹਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.