ਤਰਨਤਾਰਨ: ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਾਰਕੋਟਿਕਸ ਸੈੱਲ ਤਰਨ ਤਾਰਨ ਵੱਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਇਲਾਕੇ ਵਿੱਚ ਵੱਖ-ਵੱਖ ਟੀਮਾਂ ਬਣਾ ਕੇ ਭੇਜੀਆਂ ਗਈਆਂ ਸਨ ।ਜਿਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਜਦੋਂ ਨਾਰਕੋਟਿਕਸ ਸੈੱਲ ਤਰਨ ਤਾਰਨ ਦੀ ਟੀਮ ਵਲੋਂ ਵੱਖ ਵੱਖ ਥਾਵਾਂ ਤੇ ਜਾ ਕੇ ਜਾਂਚ ਕੀਤੀ ਜਾ ਰਹੀ ਸੀ ਤਾਂ ਪੁਲਿਸ ਟੀਮ ਨੂੰ ਸ਼ਖਸ ਆਉਂਦਾ ਦਿਖਾਈ ਦਿੱਤਾ ਜਿਸਨੇ ਹੱਥ ਵਿੱਚ ਵਜ਼ਨਦਾਰ ਲਿਫਾਫਾ ਫੜਿਆ ਹੋਇਆ ਸੀ ।ਸ਼ਖਸ ਨੇ ਪੁਲਿਸ ਟੀਮ ਨੂੰ ਦੇਖ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ਤੇ ਹੀ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ।
ਕਾਬੂ ਕੀਤੇ ਸ਼ਖਸ ਵਲੋਂ ਸੁੱਟੇ ਲਿਫਾਫੇ ਦੀ ਚੈਕਿੰਗ ਕੀਤੀ ਗਈ ਤਾਂ ਉਸ ਚੋਂ 500 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਈ।ਪੁਲਿਸ ਵਲੋਂ ਮੁੱਢਲੀ ਜਾਂਚ ਵਿੱਚ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ।ਮੁਲਜ਼ਮ ਦਾ ਮਾਮ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਨਰਿੰਦਰ ਸਿੰਘ ਵਾਸੀ ਖਹਿਰਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।
ਇਹ ਵੀ ਪੜੋ:ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਸ਼ਰਾਬੀ ਏਐਸਆਈ ਦਾ ਡਿਮੋਸ਼ਨ
ਪੁਲਿਸ ਨੇ ਮੁਲਜ਼ਮ ਖਿਲਾਫ ਐੱਨਡੀਪੀ ਐਕਸ ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕੀਤਾ ਹੈ।ਫਿਲਹਾਲ ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਵੇਗਾ ਤੇ ਰਿਮਾਂਡ ਹਾਸਿਲ ਕੀਤਾ ਜਾਵੇਗਾ।ਇਸ ਦੌਰਾਨ ਉਸ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜੋ:ਨਸ਼ੇ 'ਚ ਟੱਲੀ ਇੱਕ ਹੋਰ ਖਾਕੀ ਧਾਰਕ...ਦੇਖੋ ਫਗਵਾੜਾ 'ਚ ਵੀ ਨਸ਼ੇੜੀ ਪੁਲਿਸ ਵਾਲੇ ਦੀ ਕਰਤੂਤ