ਤਰਨਤਾਰਨ: ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ਮੁੰਡਾ ਪਿੰਡ ਅਤੇ ਘੜਕਾ ਤੇ ਗੁਜਰਪੁਰਾ ਨਾਲ ਲਗਦੇ ਬਿਆਸ ਦਰਿਆ ਦਾ ਬੰਨ ਟੁੱਟ ਗਿਆ ਜਿਸ ਦੇ ਕਾਰਨ ਕਈ ਪਿੰਡਾਂ ਦੀ ਹਜਾਰਾਂ ਏਕੜ ਫਸਲ ਪਾਣੀ ਵਿੱਚ ਬਰਬਾਦ ਹੋ ਗਈ। ਇਸ ਮਾਮਲੇ ਤੋਂ ਬਾਅਦ ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਜਾਂ ਫਿਰ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਦੇ ਲਈ ਪਹੁੰਚਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਸੰਪਰਦਾ ਕਾਰ ਸੇਵਾ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਜੀ ਵਲੋਂ ਸੰਗਤਾਂ ਦੇ ਸਹਿਜੋਗ ਨਾਲ ਬੰਨ ਬਣਨ ਦੀ ਸੇਵਾ ਆਰੰਭ ਕੀਤੀ ਹੋਈ ਹੈ ਪਰ ਪਾਣੀ ਦਾ ਵਹਾਅ ਤੇਜ ਹੋਣ ਕਾਰਨ ਬਣਾਇਆ ਬੰਨ ਦੁਬਾਰਾ ਟੁੱਟਦਾ ਜਾ ਰਿਹਾ ਹੈ।
ਇਸ ਦੌਰਾਨ ਸਥਾਨਕ ਲੋਕਾਂ ਦਾ ਗੁੱਸਾ ਵੀ ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਫੁਟਿਆਂ। ਲੋਕਾਂ ਦਾ ਕਹਿਣਾ ਵੋਟਾਂ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇੱਥੇ ਪੁੱਜੇ ਸਨ ਅਤੇ ਵੱਡਾ ਭਰੋਸਾ ਦੇ ਕੇ ਗਏ ਸੀ ਪਰ ਹੁਣ ਪ੍ਰਸ਼ਾਸ਼ਨ ਦਾ ਕੋਈ ਅਧਿਕਾਰੀ ਅਤੇ ਨਾ ਹੀ ਆਮ ਆਦਮੀ ਪਾਰਟੀ ਦਾ ਕੋਈ ਵੀ ਮੰਤਰੀ ਇੱਥੇ ਨਹੀਂ ਪਹੁੰਚਿਆ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਝੋਨੇ ਦੀ ਫਸਲ ਸਾਰੀ ਤਬਾਹ ਹੋ ਗਈ ਹੈ। ਇਸ ਬੰਨ ਨੂੰ ਟੁੱਟੇ ਹੋਏ ਨੂੰ ਢਾਈ ਤਿੰਨ ਮਹੀਨੇ ਹੋ ਗਏ ਹਨ।
ਕਿਸਾਨਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ। ਕਿਉਂਕਿ ਬੰਨ ਟੁੱਟਣ ਕਾਰਨ ਉਨ੍ਹਾਂ ਦੀ ਕਾਫੀ ਫਸਲ ਬਰਬਾਦ ਹੋ ਗਈ ਹੈ।
ਇਸ ਮੌਕੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੁੱਜ ਕੇ ਲੋਕਾਂ ਨੂੰ ਭਰੋਸਾ ਦਿੱਤਾਾ ਹੈ। ਇਸ ਦੌਰਾਨ ਉਨ੍ਹਾਂ ਨੇ ਮੌਜੂਦਾ ਸਰਕਾਰ ਦੀ ਕਾਰਗੁਜਾਰੀ ਉੱਤੇ ਸਵਾਲ ਚੁੱਕੇ। ਨਾਲ ਹੀ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਕਿਸਾਨਾਂ ਨੂੰ ਇਹ ਸਭ ਭੁਗਤਣਾ ਪੈ ਰਿਹਾ ਹੈ।
ਇਹ ਵੀ ਪੜੋ: ਨਹੀਂ ਰੁਕ ਰਿਹਾ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ