ਖਡੂਰ ਸਾਹਿਬ : ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਉਮੀਦਵਾਰ ਬੀਬੀ ਜਾਗੀਰ ਕੌਰ ਨੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ।
ਲੋਕਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਨੇਪਰੇ ਚੜ੍ਹਨ ਮਗਰੋਂ ਬੀਬੀ ਜਾਗੀਰ ਕੌਰ ਨੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਚੋਣ ਪ੍ਰਕਿਰਿਆ ਬਾਰੇ ਚਰਚਾ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਨ ਤੋਂ ਉਨ੍ਹਾਂ ਨੂੰ ਪਤਾ ਲਗਾ ਕਿ ਇਸ ਵਾਰ ਦੀਆਂ ਚੋਣਾਂ ਦੌਰਾਨ ਲੋਕਸਭਾ ਹਲਕੇ ਖਡੂਰ ਸਾਹਿਬ ਤੋਂ ਅਕਾਲੀ ਦਲ ,ਭਾਜਪਾ ਨੂੰ ਵੱਡੀ ਜਿੱਤ ਦਿਲਾਵੇਗਾ। ਉਨ੍ਹਾਂ ਚੋਣ ਪ੍ਰਚਾਰ ਲਈ ਵਰਕਰਾਂ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰਾਂ ਨੇ ਬਹੁਤ ਮਿਹਨਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਖਡੂਰ ਸਾਹਿਬ ਹਲਕੇ ਤੋਂ ਭਾਰੀ ਗਿਣਤੀ ਵਿੱਚ ਵੋਟਾਂ ਨਾਲ ਜਿੱਤ ਹਾਸਲ ਕੀਤੇ ਜਾਣ ਦਾ ਦਾਅਵਾ ਕੀਤਾ ਹੈ।