ETV Bharat / city

ਅਕਾਲੀ ਦਲ ਨੇ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਬਣਾਇਆ ਉਮੀਦਵਾਰ

author img

By

Published : Dec 28, 2021, 4:13 PM IST

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ (Brahampura is SAD candidate from Khadoor Sahib)। ਉਨ੍ਹਾਂ ਪਿਛਲੇ ਦਿਨੀਂ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕੀਤੀ ਸੀ (Brahmpura recently had rejoined SAD)।

ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਬਣਾਇਆ ਉਮੀਦਵਾਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal news) ਨੇ ਆਪਣੇ ਪੁਰਾਣੇ ਸਾਥੀ ਤੇ ਬਜੁਰਗ ਆਗੂ ਜਥੇਦਾਰ ਰਣਜੀਤ ਸਿਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰ ਐਲਾਨ ਦਿੱਤਾ ਹੈ (Brahampura is SAD candidate from Khadoor Sahib) । ਇਹ ਜਾਣਕਾਰੀ ਪਾਰਟੀ ਦੇ ਮੁੱਖ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਆਪਣੇ ਟਵੀਟਰ ਹੈਂਡਲ ’ਤੇ ਸਾਂਝੀ ਕੀਤੀ ਹੈ (Daljit Singh Cheema reveled candidature)। ਜਥੇਦਾਰ ਬ੍ਰਹਮਪੁਰਾ ਨੇ ਹਾਲ ਵਿੱਚ ਹੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੋਂ ਤੋੜ ਵਿਛੋੜਾ ਕਰਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਘਰ ਵਾਪਸੀ ਕੀਤੀ ਸੀ(Brahmpura recently had rejoined SAD)। ਮੁੜ ਅਕਾਲੀ ਦਲ ਵਿੱਚ ਸ਼ਾਮਲ ਕਰਨ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵਾਰ ਜਥੇਦਾਰ ਬ੍ਰਹਮਪੁਰਾ ਨੂੰ ਪਾਰਟੀ ਦਾ ਮੁੱਖ ਸਰਪ੍ਰਸਤ ਐਲਾਨ ਦਿੱਤਾ ਸੀ ਪਰ ਜਥੇਦਾਰ ਬ੍ਰਹਮਪੁਰਾ ਨੇ ਇਹ ਅਹੁਦਾ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ।

ਅਕਾਲੀ ਦਲ ਵਿੱਚ ਵਾਪਸੀ ਮੌਕੇ ਜਥੇਦਾਰ ਬ੍ਰਹਮਪੁਰਾ ਦੇ ਨਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸੀ ਤੇ ਜਿਸ ਵੇਲੇ ਸੁਖਬੀਰ ਬਾਦਲ ਨੇ ਬ੍ਰਹਮਪੁਰਾ ਨੂੰ ਸਰਪ੍ਰਸਤ ਐਲਾਨਿਆ ਤਾਂ ਬ੍ਰਹਮਪੁਰਾ ਨੇ ਕਿਹਾ ਸੀ ਉਹ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਹਨ ਤੇ ਉਨ੍ਹਾਂ ਕਰਕੇ ਹੀ ਸਾਰਾ ਕੁਝ ਹੈ। ਇਸ ਉਪਰੰਤ ਹੁਣ ਅਕਾਲੀ ਦਲ ਨੇ ਜਥੇਦਾਰ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨ ਦਿੱਤਾ। ਜਥੇਦਾਰ ਬ੍ਰਹਮਪੁਰਾ ਦੇ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮਾਝੇ ਵਿੱਚ ਕਾਫੀ ਮਜਬੂਤੀ ਮਿਲੀ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੂੰ ਮਾਝੇ ਦਾ ਜਰਨੈਲ ਕਿਹਾ ਜਾਂਦਾ ਹੈ।

ਜਿਕਰਯੋਗ ਹੈ ਕਿ ਕੁਝ ਮਤਭੇਦ ਹੋਣ ਕਾਰਨ ਜਥੇਦਾਰ ਬ੍ਰਹਮਪੁਰਾ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਸੀ ਤੇ ਬਾਅਦ ਵਿੱਚ ਆਪਣੀ ਪਾਰਟੀ ਬਣਾ ਲਈ ਸੀ। ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸਰਪ੍ਰਸਤ ਬਣਾਇਆ ਗਿਆ ਸੀ ਤੇ ਸੁਖਦੇਵ ਸਿੰਘ ਢੀਂਡਸਾ ਨੂੰ ਪ੍ਰਧਾਨ ਬਣਾਇਆ ਗਿਆ ਸੀ। ਪਹਿਲਾਂ ਇਸ ਪਾਰਟੀ ਦੀ ਆਮ ਆਦਮੀ ਪਾਰਟੀ ਨਾਲ ਗਠਜੋੜ ਦੀਆਂ ਚਰਚਾਵਾਂ ਸੀ ਪਰ ਇਹ ਗੱਲ ਸਿਰੇ ਨਹੀਂ ਚੜ੍ਹੀ ਸੀ ਤੇ ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਹੱਥ ਮਿਲਾਇਆ ਤਾਂ ਸ. ਢੀਂਡਸਾ ਨੇ ਕੈਪਟਨ ਅਤੇ ਭਾਜਪਾ ਨਾਲ ਮਿਲ ਕੇ ਚੋਣਾਂ ਲੜਨ ਦਾ ਫੈਸਲਾ ਲੈ ਲਿਆ ਤੇ ਇਸੇ ਕਾਰਨ ਬ੍ਰਹਮਪੁਰਾ ਨੇ ਭਾਜਪਾ ਨਾਲ ਜਾਣ ਤੋਂ ਇਨਕਾਰ ਕਰ ਦਿੱਤਾ ਤੇ ਉਨ੍ਹਾਂ ਦੇ ਧੜੇ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਸੀ।

ਇਹ ਵੀ ਪੜ੍ਹੋ:ਕਾਂਗਰਸ ਨੂੰ ਵੱਡਾ ਝਟਕਾ: ਵਿਧਾਇਕ ਫਤਿਹਜੰਗ ਬਾਜਵਾ ਅਤੇ ਬਲਵਿੰਦਰ ਲਾਡੀ ਭਾਜਪਾ ’ਚ ਸ਼ਾਮਲ

ETV Bharat Logo

Copyright © 2024 Ushodaya Enterprises Pvt. Ltd., All Rights Reserved.