ਤਰਨ ਤਾਰਨ: ਸੀ.ਆਏ.ਏ ਸਟਾਫ ਤਰਨ ਤਾਰਨ ਵੱਲੋਂ ਸੱਤ ਲਗਜ਼ਰੀ ਗੱਡੀਆ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ ਇੰਨਵੈਸਟੀਗੇਸ਼ਨ ਮਹਿਤਾਬ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸ਼ਮਿੰਦਰਜੀਤ ਸਿੰਘ ਇੰਚਾਰਜ਼ ਸੀ.ਆਈ.ਏ ਸਟਾਫ ਨੂੰ ਇੱਕ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਦਿਲਬਾਗ ਸਿੰਘ ਵਾਸੀ ਪਿੰਡ ਮਾਛੀਕੇ ਆਪਣੇ ਦੋਸਤ ਅਮਨਦੀਪ ਸ਼ਰਮਾ ਅਤੇ ਗੈਵੀ ਨਾਲ ਚੋਰੀ ਦੀਆਂ ਗੱਡੀਆਂ ਲਿਆ ਕੇ ਵੇਚਦੇ ਹਨ। ਮੁੱਖਵਰ ਦਾ ਕਹਿਣਾ ਸੀ ਕਿ ਜੇਕਰ ਹੁਣ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਇਨਾਂ ਕੋਲੋਂ ਗੱਡੀਆਂ ਬਰਾਮਦ ਕੀਤੀਆਂ ਜਾ ਸਕਦੀਆਂ ਹਨ।
ਇਸ ਸਬੰਧੀ ਐਸ.ਪੀ ਇੰਨਵੈਸਟੀਗੇਸ਼ਨ ਨੇ ਦੱਸਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ ਜਦੋਂ ਉਨ੍ਹਾਂ ਵਲੋਂ ਛਾਪੇਮਾਰੀ ਕੀਤੀ ਗਈ ਤਾਂ ਉਕਤ ਮੁਲਜ਼ਮ ਦਿਲਬਾਗ ਸਿੰਘ ਨੂੰ ਚੋਰੀ ਦੀਆਂ ਸੱਤ ਲਗਜ਼ਰੀ ਗੱਡੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਯੂਪੀ,ਹਰਿਆਣਾ, ਦਿੱਲੀ, ਮਹਾਰਾਸ਼ਟਰ ਤੋਂ ਚੋਰੀ ਕੀਤੀਆਂ ਗੱਡੀਆਂ ਪੰਜਾਬ 'ਚ ਲੋਕਾਂ ਨੂੰ ਘੱਟ ਰੇਟ 'ਤੇ ਵੇਚ ਦਿੰਦੇ ਸਨ।
ਪੁਲਿਸ ਦਾ ਕਹਿਣਾ ਕਿ ਉਕਤ ਮੁਲਜ਼ਮ ਦੇ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੁਲਜ਼ਮ ਦਿਲਬਾਗ ਸਿੰਘ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਜਾਣਕਾਰੀ ਵੀ ਹਾਸਲ ਕੀਤੀ ਜਾ ਸਕੇ।
ਇਹ ਵੀ ਪੜ੍ਹੋ:ਮਾਈਨਿੰਗ ਮਾਮਲਾ: ਰਾਜਾ ਵੜਿੰਗ ਤੇ ਜੈਜੀਤ ਜੌਹਲ ਵਿਚਕਾਰ ਸੋਸ਼ਲ ਮੀਡੀਆ 'ਤੇ ਜੰਗ ਸ਼ੁਰੂ