ਤਰਨ ਤਾਰਨ : ਵਿਸ਼ਵ ਵਾਤਾਵਰਣ ਦਿਵਸ ਮੌਕੇ ਤਰਨ -ਤਾਰਨ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।
ਜਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰੀ ਗਿਣਤੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪ੍ਰਦੀਪ ਸਭਰਵਾਲ ਵੱਲੋਂ ਕੀਤੀ ਗਈ।
ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਵਾਤਾਵਰਣ ਦੇ ਰੱਖ-ਰੱਖਾਵ ਸਬੰਧਤ ਮਾਡਲ ਬਣਾ ਕੇ ਪੇਸ਼ ਕੀਤੇ ਅਤੇ ਮਾਹਿਰਾਂ ਵੱਲੋਂ ਰੁੱਖ ਲਗਾ ਕੇ ਰੁੱਖਾਂ ਨੂੰ ਬਚਾਉਣ ਦੀ ਅਪੀਲ ਕੀਤੀ। ਇਸ ਮੌਕੇ ਵਾਤਾਵਰਣ ਮਾਹਿਰਾਂ ਵੱਲੋਂ ਵੱਧ ਰਹੇ ਪ੍ਰਦੂਸ਼ਣ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੀਣ ਵਾਲੇ ਪਾਣੀ ਅਤੇ ਜੰਗਲਾਂ ਅਤੇ ਰੁੱਖ ਲਗਾ ਕੇ ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਕਿਹਾ ਕਿ ਸਾਨੂੰ ਸਭ ਨੂੰ ਵਾਤਾਵਰਣ ਬਚਾਉਣ ਅਤੇ ਸਿਹਤਮੰਦ ਰਹਿਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।