ਤਰਨਤਾਰਨ : ਪਿੰਡ ਵੇਈਂ ਪੂਈਂ 'ਚ 25 ਸਾਲਾ ਨੌਜਵਾਨ ਦੀ ਨਸ਼ੇ ਦੇ ਉਵਰਡੋਜ਼ ਨਾਲ ਮੌਤ ਹੌਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਦੇਵ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਦੇਵ ਸਿੰਘ ਕਈ ਸਮੇਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ, ਦੇਰ ਰਾਤ ਨਸ਼ੇ ਦੇ ਟੀਕੇ ਦਾ ਉਵਰਡੋਜ ਲੈਣ ਕਾਰਨ ਉਸ ਦੀ ਮੌਕੇ 'ਤੇ ਹੀ ਮੋਤ ਹੋ ਗਈ।
ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਨੇ ਦੱਸਿਆਂ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵੇਚਿਆ ਜਾ ਰਿਹਾ ਹੈ। ਇਸ ਕਾਰਨ ਕਾਫ਼ੀ ਨੋਜਵਾਨ ਨਸ਼ੇ ਦੇ ਆਦੀ ਹਨ। ਪਿੰਡ ਵਾਸੀਆਂ ਨੇ ਪਿੰਡ ਵਿੱਚੋ ਨਸ਼ਾ ਬੰਦ ਕਰਵਾਉਣ ਦੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਤਰਨਤਾਰਨ ਅਜਿਹਾ ਪਹਿਲਾ ਮਾਮਲਾ ਨਹੀਂ ਹੈ ਜਦ ਕਿਸੀ ਨੌਜਵਾਨ ਦੀ ਨਸ਼ੇ ਦੇ ਉਵਰਡੋਜ਼ ਨਾਲ ਮੌਤ ਹੋਈ ਹੋਵੇ। ਇਸ ਤੋਂ ਪਹਿਲਾ ਵੀ ਜ਼ਿਲ੍ਹਾ ਤਰਨਤਾਰਨ ਦੇ ਨਾਲ ਲਗਦੇ ਕਈ ਪਿੰਡਾਂ ਦੇ ਨੌਜਵਾਨ ਨਸ਼ਿਆ ਦੀ ਲਪੇਟ 'ਚ ਆ ਕੇ ਆਪਣੀ ਜਿੰਦਗੀ ਗਵਾਂ ਚੁੱਕੇ ਹਨ। ਪਿੰਡ ਵਾਸੀ ਕਾਫ਼ੀ ਸਮੇ ਤੋਂ ਸਰਕਾਰ ਤੇ ਪ੍ਰਸ਼ਾਸਨ ਤੋਂ ਨਸ਼ੇ ਨੂੰ ਖ਼ਤਮ ਕਰਨ ਦੀ ਮੰਗ ਕਰ ਚੁੱਕੇ ਹਨ।
ਪੁਲਿਸ ਅਧਿਕਾਰੀ ਇਕਬਾਲ ਸਿੰਘ ਨੇ ਦੱਸਿਆ ਕਿ ਨੌਜਵਾਨ ਲੰਮੇ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ ਤੇ ਪੁਲਿਸ ਵੱਲੋ ਉਸ ਦਾ ਚਲਾਨ ਤੱਕ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਹੁਣ ਨਸ਼ੇ ਛੱਡਣ ਦਾ ਇਲਾਜ ਕਰਵਾ ਰਿਹਾ ਸੀ ਤੇ ਇਲਾਜ ਦੌਰਾਣ ਉਸਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਿੰਡ ਦੇ 20 ਦੇ ਲਗਭਗ ਨਸ਼ੇ ਦਾ ਕਾਰੋਬਾਰ ਕਰਨ ਵਾਲੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਬਾਕੀ ਲੋਕ ਫ਼ਰਾਰ ਚੱਲ ਰਹੇ ਹਨ।