ਤਰਨ ਤਾਰਨ: ਪੁਲਿਸ ਨੇ ਹੈਰੋਇਨ ਤਸਕਰੀ ਕਰਨ ਵਾਲੇ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਤਸਕਰ ਤੋਂ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਤਸਕਰ ਦੀ ਪਛਾਣ ਹਰਮਨਦੀਪ ਸਿੰਘ ਉਰਫ਼ ਹਰਮਨ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਗੌਰਵ ਤੂਰਾ ਨੇ ਕਿਹਾ ਕਿ ਮੁਲਜ਼ਮ ਹਰਮਨਦੀਪ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਹੈਰੋਇਨ ਵੇਚਣ ਦਾ ਕੰਮ ਕਰਦਾ ਸੀ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਨੂੰ ਆਪਣੇ ਘਰ ਪਨਾਹ ਵੀ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਗਿਰੋਹ ਵਿੱਚ ਗਗਨਦੀਪ ਸਿੰਘ, ਅਰਸ਼ਦੀਪ ਸਿੰਘ, ਹਰਮਨਦੀਪ ਸਿੰਘ, ਲਵਪ੍ਰੀਤ ਸਿੰਘ ਤੇ ਸਿੰਦਰਪਾਲ ਸਿੰਘ ਆਦਿ ਸ਼ਾਮਲ ਹਨ, ਜੋ ਕਿ ਅਬੋਹਰ ਤੋਂ ਹੈਰੋਇਨ ਲਿਆ ਕੇ ਵੇਚਦੇ ਸਨ।
ਮੁਲਜ਼ਮ ਸਿੰਦਰਪਾਲ ਸਿੰਘ ਵਿਰੁੱਧ ਪੰਜਾਬ ਅਤੇ ਰਾਜਸਥਾਨ ਵਿੱਚ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ 14 ਮਾਮਲੇ ਦਰਜ ਹਨ। ਪੁਲਿਸ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਹਰਮਨਦੀਪ ਸਿੰਘ ਦੇ ਸਬੰਧ ਨਾਮੀਂ ਗੈਂਗਸਟਰ ਹੈਰੀ ਚੱਠਾ ਅਤੇ ਘਨਸ਼ਾਮਪੂਰੀਆਂ ਨਾਲ ਹਨ।