ETV Bharat / city

ਡਰੱਗ ਸਪਲਾਇਰ ਤੋਂ 10 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਫਰੀਦਕੋਟ ਦਾ ਡੀਐਸਪੀ ਕਾਬੂ

ਪੰਜਾਬ ਦੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਾ ਤਸਕਰ ਨੂੰ ਕੇਸ 'ਚ ਨਾਮਜ਼ਦ ਨਾ ਕਰਨ ਦੇ ਲਈ ਡੀਐਸਪੀ ਲਖਵੀਰ ਸਿੰਘ ਵਲੋਂ ਦਸ ਲੱਖ ਦੀ ਰਿਸ਼ਵਤ ਲਈ ਗਈ ਸੀ, ਜਿਸ ਨੂੰ ਕਾਬੂ ਕਰਨ ਦੇ ਨਾਲ ਰਿਸ਼ਵਤ ਦੇ ਪੈਸੇ ਵੀ ਬਰਾਮਦ ਕਰ ਲਏ ਹਨ।

author img

By

Published : Jul 6, 2022, 7:53 PM IST

ਡਰੱਗ ਸਪਲਾਇਰ ਤੋਂ 10 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਫਰੀਦਕੋਟ ਦਾ ਡੀਐਸਪੀ ਕਾਬੂ
ਡਰੱਗ ਸਪਲਾਇਰ ਤੋਂ 10 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਫਰੀਦਕੋਟ ਦਾ ਡੀਐਸਪੀ ਕਾਬੂ

ਚੰਡੀਗੜ/ਤਰਨਤਾਰਨ: ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਜ ਫਰੀਦਕੋਟ ਦੇ ਡੀ.ਐਸ.ਪੀ. ਲਖਵੀਰ ਸਿੰਘ ਨੂੰ ਤਰਨ ਤਾਰਨ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਐਫ.ਆਈ.ਆਰ. ਵਿੱਚ ਡਰੱਗ ਸਪਲਾਇਰ ਨੂੰ ਨਾਮਜ਼ਦ ਨਾ ਕਰਨ ਬਦਲੇ ਉਸ ਤੋਂ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਤਰਨਤਾਰਨ ਜ਼ਿਲ੍ਹਾ ਪੁਲਿਸ ਨੇ ਐਤਵਾਰ ਨੂੰ ਪੱਟੀ ਮੋੜ ਨੇੜੇ ਇੱਕ ਪੈਟਰੋਲ ਪੰਪ ਤੋਂ ਡਰੱਗ ਸਪਲਾਇਰ ਜਿਸਦੀ ਪਛਾਣ ਪਿਸ਼ੌਰਾ ਸਿੰਘ ਵਜੋਂ ਹੋਈ ਹੈ, ਨੂੰ 250 ਗ੍ਰਾਮ ਅਫੀਮ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ। ਤਰਨਤਾਰਨ ਦੇ ਪਿੰਡ ਮਾਡਲ ਬੋਪਾਰਾਏ ਦਾ ਵਸਨੀਕ ਪਿਸ਼ੌਰਾ 30 ਜੂਨ 2022 ਦੀ ਐਫ.ਆਈ.ਆਰ. ਵਿੱਚ ਲੋੜੀਂਦਾ ਸੀ, ਜਿਸ ਵਿੱਚ ਤਰਨਤਾਰਨ ਦੇ ਪਿੰਡ ਮਾੜੀ ਮੇਘਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਨੂੰ 900 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਸੁਰਜੀਤ ਨੇ ਖੁਲਾਸਾ ਕੀਤਾ ਕਿ ਉਸ ਨੇ ਪਿਸ਼ੌਰਾ ਸਿੰਘ, ਜੋ ਕਿ ਨਸ਼ੇ ਦਾ ਮੁੱਖ ਸਪਲਾਇਰ ਹੈ ਤੋਂ ਅਫੀਮ ਖਰੀਦੀ ਸੀ।

ਉਨਾਂ ਦੱਸਿਆ ਜਦੋਂ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸੁਰੂ ਕੀਤੀ ਤਾਂ ਪਿਸ਼ੌਰਾ ਨੇ ਐਮ.ਐਚ.ਸੀ. ਸੀ.ਆਈ.ਏ. ਪੱਟੀ ਵਜੋਂ ਤਾਇਨਾਤ ਏ.ਐਸ.ਆਈ. ਰਛਪਾਲ ਸਿੰਘ ਰਾਹੀਂ ਪੱਟੀ ਦੇ ਸੀ.ਆਈ.ਏ. ਇੰਚਾਰਜ ਨੂੰ ਇਸ ਕੇਸ ਵਿੱਚ ਗ੍ਰਿਫ਼ਤਾਰ ਨਾ ਕਰਨ ਅਤੇ ਨਾਮਜ਼ਦ ਨਾ ਕਰਨ ਦੇ ਬਦਲੇ 7-8 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਇੰਚਾਰਜ ਨੇ ਰਿਸ਼ਵਤ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਪੁਲਿਸ ਟੀਮਾਂ ਨੇ ਪਿਸ਼ੌਰਾ ਨੂੰ ਗ੍ਰਿਫ਼ਤਾਰ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ।

ਡੀਜੀਪੀ ਨੇ ਦੱਸਿਆ ਬਾਅਦ ਵਿਚ ਪਿਸ਼ੌਰਾ ਨੇ ਆਪਣੇ ਜਾਣਕਾਰ ਨਿਸ਼ਾਨ ਸਿੰਘ ਵਾਸੀ ਪਿੰਡ ਸੀਤੋ, ਤਰਨ ਤਾਰਨ, ਰਾਹੀਂ ਰਛਪਾਲ ਸਿੰਘ ਦੇ ਭਰਾ ਹੀਰਾ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇ ਮਿਲ ਕੇ ਡੀ.ਐਸ.ਪੀ ਲਖਵੀਰ, ਜੋ ਕਿ ਹੀਰਾ ਸਿੰਘ ਦਾ ਚਚੇਰਾ ਭਰਾ ਹੈ, ਕੋਲ ਪਹੁੰਚ ਕੀਤੀ। ਜਿੱਥੇ ਡੀ.ਐਸ.ਪੀ. ਨੇ ਡਰੱਗ ਸਪਲਾਇਰ ਦੀ ਮਦਦ ਕਰਨ ਲਈ 10 ਲੱਖ ਰੁਪਏ ਵਿਚ ਸੌਦਾ ਤੈਅ ਕਰ ਲਿਆ ਅਤੇ ਦੋਸ਼ੀ ਡੀ.ਐਸ.ਪੀ. ਨੇ ਹੀਰਾ ਸਿੰਘ ਨੂੰ ਰਕਮ ਆਪਣੇ ਕੋਲ ਰੱਖਣ ਲਈ ਕਿਹਾ।

ਪੁਲਿਸ ਨੇ ਪਿਸ਼ੌਰਾ ਸਿੰਘ ਦੇ ਖੁਲਾਸੇ ‘ਤੇ ਹੀਰਾ ਸਿੰਘ ਦੇ ਘਰੋਂ 9.97 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ। ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਪੁਲਿਸ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੇ ਐਫ.ਆਈ.ਆਰ. ਵਿੱਚ ਏਐਸਆਈ ਰਛਪਾਲ ਸਿੰਘ, ਨਿਸ਼ਾਨ ਸਿੰਘ ਅਤੇ ਹੀਰਾ ਸਿੰਘ ਨੂੰ ਵੀ ਨਾਮਜਦ ਕਰ ਲਿਆ ਹੈ ਅਤੇ ਉਨਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਐਫਆਈਆਰ, ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 7-ਏ, ਅਤੇ 8 (1), ਆਈਪੀਸੀ ਦੀਆਂ ਧਾਰਾਵਾਂ 213, 214, ਅਤੇ 120ਬੀ ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 29 ਅਤੇ 59 ਨਵੇ ਸ਼ਾਮਲ ਕੀਤੀਆਂ ਗਈਆਂ ਹਨ। ਜਦਕਿ ਪਹਿਲਾਂ, ਇਹ ਐਫਆਈਆਰ ਥਾਣਾ ਭਿੱਖੀਵਿੰਡ, ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18,61,85 ਅਧੀਨ ਦਰਜ ਕੀਤੀ ਗਈ ਸੀ।

ਇਹ ਵੀ ਪੜ੍ਹੋ: ਅਗਨੀਪਥ ਸਕੀਮ ਨੂੰ ਲੈ ਕੇ ਵਿਰੋਧੀਆਂ ਨੇ ਸਰਕਾਰ ਦੇ ਦੋਹਰੇ ਮਾਪਦੰਡ ਨੂੰ ਲੈ ਕੇ ਚੁੱਕੇ ਸਵਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.