ETV Bharat / city

ਬਿਆਸ ਦਰਿਆ 'ਚ ਤੇਜ ਵਹਾਅ ਕਾਰਨ ਬਰਬਾਦ ਹੋਈਆਂ ਫ਼ਸਲਾਂ 'ਤੇ ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ

author img

By

Published : Feb 27, 2020, 9:56 PM IST

ਜਨਵਰੀ ਮਹੀਨੇ 'ਚ ਬਿਆਸ ਦਰਿਆ ਵਿੱਚ ਪਾਣੀ ਵੱਧ ਜਾਣ ਕਾਰਨ ਤਰਨ ਤਾਰਨ ਦੇ ਕੁੱਝ ਪਿੰਡ ਇਸ ਦੀ ਚਪੇਟ 'ਚ ਆ ਗਏ ਸਨ। ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਖ਼ਰਾਬ ਹੋ ਗਈਆਂ। ਭਾਰੀ ਨੁਕਸਾਨ ਦੀ ਮਾਰ ਝੇਲ ਰਹੇ ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਫੋਟੋ
ਫੋਟੋ

ਤਰਨ ਤਾਰਨ: ਬਿਆਸ ਦਰਿਆ 'ਚ ਪਾਣੀ ਵੱਧ ਜਾਣ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਹੜ ਵਰਗੀ ਸਥਿਤੀ ਬਣ ਗਈ ਸੀ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝਲਣਾ ਪਿਆ। ਕਿਸਾਨਾਂ ਵੱਲੋਂ ਲਾਗਤਾਰ ਸੂਬਾ ਸਰਕਾਰ ਕੋਲੋਂ ਆਰਥਿਕ ਮਦਦ ਦੀ ਮੰਗ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਜਨਵਰੀ ਮਹੀਨੇ 'ਚ ਲਗਾਤਾਰ ਮੀਂਹ ਪੈਣ ਨਾਲ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਸੀ। ਇਸ ਕਾਰਨ ਕਈ ਪਿੰਡਾਂ 'ਚ ਹੜ ਵਰਗੇ ਹਲਾਤ ਬਣ ਗਏ। ਕਈ ਪਿੰਡ ਇਸ ਹੜ ਦੀ ਚਪੇਟ ਵਿੱਚ ਆ ਗਏ ਅਤੇ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਸਨ।

ਕਿਸਾਨਾਂ ਵੱਲੋਂ ਕੀਤੀ ਗਈ ਮੁਆਵਜ਼ੇ ਦੀ ਮੰਗ

ਤਰਨ ਤਾਰਨ ਦੇ ਕਰੀਬ ਅੱਧਾ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਵੱਡਾ ਇੱਕਠ ਕੀਤਾ। ਕਿਸਾਨਾਂ ਨੇ ਆਪਣੀ ਪਰੇਸ਼ਾਨੀ ਸਾਂਝੀ ਕਰਦਿਆਂ ਦੱਸਿਆ ਕਿ ਬਿਆਸ ਦਰਿਆਂ 'ਚ ਤੇਜ ਬਹਾਅ ਕਾਰਨ ਉਨ੍ਹਾਂ ਵੱਲੋਂ ਬਣਾਇਆ ਗਿਆ ਪੁੱਲ ਰੁੜ ਗਿਆ। ਇਸ ਕਾਰਨ ਪਿੰਡਾਂ 'ਚ ਹੜ ਵਰਗੀ ਸਥਿਤੀ ਪੈਦਾ ਹੋਈ ਤੇ ਕਿਸਾਨਾਂ ਦੀ ਫ਼ਸਲਾਂ ਬਰਬਾਦ ਹੋ ਗਈਆਂ। ਉਨ੍ਹਾਂ ਕਿਹਾ ਸਾਡੇ ਪਸ਼ੂਆਂ ਦਾ ਚਾਰਾ, ਕਣਕ ਦੀ ਫ਼ਸਲ, ਅਤੇ ਕਮਾਦ ਸਮੇਤ ਹੋਰ ਫ਼ਸਲਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ। ਕਿਸਾਨਾਂ ਨੇ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਸਰਕਾਰ ਦੇ ਕਿਸੇ ਵੀ ਅਧਿਕਾਰੀ ਵੱਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਤੇ ਨਾ ਹੀ ਉਨ੍ਹਾਂ ਕਿਸੇ ਤਰ੍ਹਾਂ ਦੀ ਕੋਈ ਆਰਥਿਕ ਮਦਦ ਨਹੀਂ ਕੀਤੀ।

ਕਿਸਾਨਾਂ ਨੇ ਆਪਣੀ ਮੰਗ ਰੱਖਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਨੁਕਸਾਨੇ ਗਏ ਝੋਨੇ ਦੀ ਫਸਲ ਦੇ ਮੁਆਵਜ਼ੇ ਦੇ ਪੈਸੇ ਨਹੀਂ ਦਿੱਤੇ ਗਏ ਤੇ ਨਾ ਹੀ ਕੋਈ ਹਲਕਾ ਵਿਧਾਇਕ ਜਾਂ ਸਰਕਾਰੀ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਪੁੱਜਿਆ। ਉਨ੍ਹਾਂ ਕਿਹਾ ਕਿ ਸਾਡੇ ਕੋਲ ਸਿਰਫ਼ ਖ਼ੁਦਕੁਸ਼ੀ ਕਰਨ ਦਾ ਰਾਹ ਬਚਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਕੋਲੋ ਜਲਦੀ ਮੁਆਵਜ਼ੇ ਦੀ ਮੰਗ ਕੀਤੀ ਹੈ, ਤਾਂ ਜੋ ਉਹ ਆਪਣੇ ਪਰਿਵਾਰ ਪਾਲ ਸਕਣ।

ਹੋਰ ਪੜ੍ਹੋ : ਹੁਸ਼ਿਆਰਪੁਰ 'ਚ ਲੁੱਟ-ਖੋਹ ਕਰਨ ਵਾਲੇ ਦੋ ਚੋਰਾਂ ਦਾ ਲੋਕਾਂ ਨੇ ਚਾੜਿਆ ਕੁੱਟਾਪਾ

ਇਸ ਬਾਰੇ ਜਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਜਲਦ ਹੀ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਗੱਲ ਆਖੀ। ਉਨ੍ਹਾਂ ਨਵੇਂ ਪੁੱਲ ਦੀ ਉਸਾਰੀ ਲਈ ਜਲਦ ਹੀ ਪਿੰਡ ਵਾਸੀਆਂ ਨੂੰ ਰਕਮ ਦਿਵਾਉਣ ਦਾ ਭਰੋਸਾ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.