ETV Bharat / city

351 ਗ੍ਰਾਮ ਹੈਰੋਇਨ ਤੇ ਨਾਜਾਇਜ਼ ਹਥਿਆਰਾਂ ਸਣੇ 5 ਮੁਲਜ਼ਮ ਕਾਬੂ - ਸੀਆਈਏ ਟੀਮ ਤਰਨ ਤਾਰਨ

ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰੀ ਦੇ 2 ਵੱਖ-ਵੱਖ ਮਾਮਲਿਆਂ 'ਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 315 ਗ੍ਰਾਮ ਹੈਰੋਇਨ, 2 ਰਾਈਫਲਾਂ ਤੇ 2 ਪਿਸਟਲ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਵਿਰੁੱਧ ਕਾਰਵਾਈ ਜਾਰੀ ਹੈ।

ਫੋਟੋ
ਫੋਟੋ
author img

By

Published : Mar 3, 2020, 8:30 AM IST

ਤਰਨ ਤਾਰਨ: ਪੁਲਿਸ ਦੀ ਸੀਆਈਏ ਟੀਮ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸੀਆਈਏ ਟੀਮ ਵੱਲੋਂ ਨਸ਼ਾ ਤਸਕਰੀ ਦੇ ਵੱਖ-ਵੱਖ 2 ਮਾਮਲਿਆਂ ਵਿੱਚ ਪੰਜ ਮੁਲਜ਼ਮਾਂ ਨੂੰ ਹੈਰੋਇਨ ਤੇ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ।

ਨਸ਼ਾ ਤਸਕਰੀ ਮਾਮਲੇ 'ਚ ਪੰਜ ਕਾਬੂ

ਇਸ ਬਾਰੇ ਦੱਸਦੇ ਹੋਏ ਐੱਸਪੀਡੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਨਸ਼ੇ ਨੂੰ ਰੋਕਣ ਸਬੰਧੀ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦਿਆਂ ਸੀਆਈਏ ਟੀਮ ਨੇ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ 'ਚ ਤਰਨ ਤਾਰਨ-ਅੰਮ੍ਰਿਤਸਰ ਰੋਡ ਉੱਤੇ ਪਿੰਡ ਖੱਬੇ ਡੋਗਰਾਂ ਨੇੜੇ ਨਾਕੇਬੰਦੀ ਦੌਰਾਨ 2 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕਾਬੂ ਕੀਤਾ ਗਿਆ।

ਇਹ ਦੋਵੇਂ ਮੁਲਜ਼ਮ ਨਸ਼ਾ ਤਸਕਰੀ ਦੇ ਨਾਲ-ਨਾਲ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਦੇ ਸਨ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਹੈਪੀ ਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦੀ ਇੱਕ ਪਿਸਟਲ,ਚਾਰ ਜਿੰਦਾ ਕਾਰਤੂਸ ਤੇ 32 ਬੋਰ ਦੀ ਇੱਕ ਰਿਵਾਲਵਰ ਸਣੇ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਵਿਕਰਮ ਕੋਲੋਂ 32 ਬੋਰ ਦੀ ਇੱਕ 1 ਦੇਸੀ ਪਿਸਟਲ, 4 ਜਿੰਦਾ ਕਾਰਤੂਸ, ਇੱਕ ਰਾਈਫਲ ਅਤੇ ਇੱਕ 12 ਬੋਰ ਰਾਈਫਲ ਸਣੇ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਦੂਜੇ ਮਾਮਲੇ 'ਚ ਸੀਆਈਏ ਸਟਾਫ਼ ਪੁਲੀਸ ਵਲੋਂ ਥਾਣਾ ਸਦਰ ਪੱਟੀ ਪਿੰਡ ਭਊਵਾਲ ਨੇੜੇ ਨਾਕਾਬੰਦੀ ਦੌਰਾਨ ਚਾਰ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ ਗਿਆ ਤੇ ਤਲਾਸ਼ ਦੌਰਾਨ ਮੁਲਜ਼ਮਾਂ ਕੋਲੋਂ 296 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਨਿਸ਼ਾਨ ਸਿੰਘ, ਜਗਤਾਰ ਸਿੰਘ, ਗੁਰਲਾਲ ਸਿੰਘ ਵਜੋਂ ਹੋਈ ਹੈ। ਇਨ੍ਹਾਂ 'ਚੋਂ ਜਸਪਾਲ ਸਿੰਘ ਨਾਂਅ ਦਾ ਇੱਕ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਹੋਰ ਪੜ੍ਹੋ :ਲੁਧਿਆਣਾ ਦੀ ਵਿਦਿਆਰਥਣ ਨੇ ਆਪਣੇ ਹੁਨਰ ਨਾਲ ਮਾਈਕ੍ਰੋਸਾਫ਼ਟ ਦੇ ਸੀਈਓ ਨੂੰ ਕੀਤਾ ਹੈਰਾਨ

ਐੱਸਪੀਡੀ ਮੁਤਾਬਕ ਇਨ੍ਹਾਂ ਦੋਹਾਂ ਮਾਮਲਿਆਂ ਵਿੱਚ ਮੁਲਜ਼ਮਾਂ ਕੋਲੋਂ ਕੁੱਲ 315 ਗ੍ਰਾਮ ਹੈਰੋਇਨ, 32 ਬੋਰ ਦੀਆਂ 2 ਦੇਸੀ ਪਿਸਟਲ,2 ਰਾਈਫ਼ਲਾਂ , 1 ਪਿਸਟਲ ਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ 'ਚੋਂ ਇੱਕ ਮੁਲਜ਼ਮ ਜੰਡਿਆਲਾ ਗੁਰੂ ਗਨ ਹਾਉਸ ਵਿਖੇ ਹਥਿਆਰਾਂ ਦੀ ਚੋਰੀ 'ਚ ਸ਼ਾਮਲ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਪੱਟੀ ਵਿਚ ਇਨ੍ਹਾਂ ਉਕਤ ਮੁਲਜ਼ਮਾਂ ਵਿਰੁੱਧ 21-29-61-85 ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.