ETV Bharat / city

ਸਬ ਜੇਲ੍ਹ ਪੱਟੀ ਵਿੱਚ ਲਗਵਾਏ ਕੋਵਿਡ-19 ਤੋਂ ਬਚਾਅ ਲਈ ਫਲੈਕਸ ਬੋਰਡ - ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ

ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਪ੍ਰਿਆ ਸੂਦ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਨ ਡਵੀਜ਼ਨ)/ਸੀ. ਜੇ. ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲੋਂ ਸਬ ਜੇਲ੍ਹ, ਪੱਟੀ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਤੇ ਜਤਿੰਦਰ ਪਾਲ ਸਿੰਘ, ਸੁਪਰੀਟੈਂਡੈਂਟ, ਸਬ ਜੇਲ੍ਹ, ਪੱਟੀ ਅਤੇ ਉਥੋਂ ਦਾ ਸਟਾਫ, ਕੈਦੀ ਅਤੇ ਹਵਾਲਾਤੀ ਹਾਜ਼ਰ ਸਨ।

author img

By

Published : Jun 9, 2021, 6:51 PM IST

ਤਰਨ ਤਾਰਨ:ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਪ੍ਰਿਆ ਸੂਦ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਨ ਡਵੀਜ਼ਨ)/ਸੀ. ਜੇ. ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲੋਂ ਸਬ ਜੇਲ੍ਹ, ਪੱਟੀ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਤੇ ਜਤਿੰਦਰ ਪਾਲ ਸਿੰਘ, ਸੁਪਰੀਟੈਂਡੈਂਟ, ਸਬ ਜੇਲ੍ਹ, ਪੱਟੀ ਅਤੇ ਉਥੋਂ ਦਾ ਸਟਾਫ, ਕੈਦੀ ਅਤੇ ਹਵਾਲਾਤੀ ਹਾਜ਼ਰ ਸਨ।
ਜੱਜ ਸਾਹਿਬ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸੀ. ਜੇ. ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਜੇਲ੍ਹ ਵਿਚ ਫਲੈਕਸ ਬੋਰਡ ਲਗਵਾਏ, ਜਿਸ ਵਿੱਚ ਕੋਵਿਡ-19 ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਬੰਦ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ‘ਤੇ ਹੀ ਜੇਲ੍ਹ ਦੇ ਸੁਪਰੀਟੈਂਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।

ਸਬ ਜੇਲ੍ਹ ਪੱਟੀ ਵਿੱਚ ਲਗਵਾਏ ਕੋਵਿਡ-19 ਤੋਂ ਬਚਾਅ ਲਈ ਫਲੈਕਸ ਬੋਰਡ

ਜੱਜ ਸਾਹਿਬ ਵੱਲੋਂ ਜੇਲ੍ਹ ਵਿਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿਚ ਜਾ ਕੇ ਉਹਨਾਂ ਦੇ ਰਹਿਣ ਸਹਿਣ ਦੀ ਸਾਫ ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈੱਕ ਕੀਤੀ ਅਤੇ ਉਥੋਂ ਦੀ ਸਾਫ ਸਫਾਈ ਦਾ ਵੀ ਨਿਰੀਖਣ ਕੀਤਾ।ਜੱਜ ਸਾਹਿਬ ਨੇ ਜੇਲ੍ਹ ਸੁਪਰੀਟੈੱਡੈੱਟ ਨੂੰ ਨਿਰਦੇਸ਼ ਦਿੱਤੇ ਕਿ ਜੇਲ੍ਹ ਨੂੰ ਸਮੇਂ ਸਮੇਂ ਤੇ ਸੈਟੀਟਾਈਜ਼ ਕੀਤਾ ਜਾਵੇ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੰੁਦੀ ਰਹੇ।

ਜੱਜ ਸਾਹਿਬ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਅਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੌਰਟ ਤੱਕ ਵਕੀਲ ਮੁਫਤ ਦਿੱਤੇ ਜਾਂਦੇ ਹਨ। ਇਸ ਮੋਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਆਪਣੇ ਕਲਰਕ ਪੰਕਜ ਸ਼ਰਮਾ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫਤ ਕਾਨੂੰਨੀ ਸਹਾਇਤਾ ਦੁਆਈ ਜਾਵੇ।
ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਅਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।ਉਹਨਾਂ ਕਿਹਾ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਾਕਰੀ ਵਾਸਤੇ ਟੋਲ ਫ੍ਰੀ ਨੰਬਰ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.