ETV Bharat / city

ਸਾਬਕਾ ਵਿਧਾਇਕ ਨੇ ਘੇਰੀ 'ਆਪ', ਕਿਹਾ- 'ਕਾਂਗਰਸੀ ਸਰਪੰਚਾਂ ਅਤੇ ਪੰਚਾਂ ਨੂੰ ਡਰਾਉਣ ਦੀ ਕਰ ਰਹੀ ਕੋਸ਼ਿਸ਼'

author img

By

Published : May 2, 2022, 4:28 PM IST

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਆਮ ਆਦਮੀ ਪਾਰਟੀ ਨੂੰ ਘੇਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ਼ਹਿ ਅਤੇ ਅਫ਼ਸਰਸ਼ਾਹੀ ਵੱਲੋਂ ਕਾਂਗਰਸੀ ਸਰਪੰਚਾਂ ਨੂੰ ਨੋਟਿਸ ਭੇਜੇ ਗਏ ਹਨ। ਉਨ੍ਹਾਂ ਨੇ ਖੇਮਕਰਨ ਦੇ ਮੌਜੂਦਾ ਵਿਧਾਇਕ ਤੇ ਵੀ ਦੋਸ਼ ਲਾਉਂਦੇ ਹੋਏ ਕਿਹਾ ਕਿ ਇਹ ਸਭ ਕੁਝ ਮੌਜੂਦਾ ਵਿਧਾਇਕ ਦੀ ਸ਼ਹਿ ਤੇ ਹੋ ਰਿਹਾ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਾਬਕਾ ਕਾਂਗਰਸੀ ਵਿਧਾਇਕ ਨੇ ਘੇਰੀ ਆਪ
ਸਾਬਕਾ ਕਾਂਗਰਸੀ ਵਿਧਾਇਕ ਨੇ ਘੇਰੀ ਆਪ

ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਪਿੰਡ ਮਹਿਮੂਦਪੁਰਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿਚ ਉਨ੍ਹਾਂ ਨੇ ਸਿੱਧੇ ਤੇ ਅਸਿੱਧੇ ਤੌਰ ਤੇ ਬਲਾਕ ਭਿੱਖੀਵਿੰਡ ਅਤੇ ਬਲਾਕ ਵਲਟੋਹਾ ਦੇ ਵੀਡੀਓ ਅਤੇ ਪੰਚਾਇਤ ਸੈਕਟਰੀਆਂ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੰਚਾਇਤ ਸੈਕਟਰੀ ਅਤੇ ਇਨ੍ਹਾਂ ਦੋਵਾਂ ਬਲਾਕਾਂ ਦੇ ਬੀਡੀਪੀਓ ਆਮ ਆਦਮੀ ਪਾਰਟੀ ਦੀ ਸ਼ਹਿ ਤੇ ਕਾਂਗਰਸੀ ਸਰਪੰਚਾਂ ਅਤੇ ਪੰਚਾਂ ਨੂੰ ਡਰਾਉਣ ਲਈ ਨੋਟਿਸ ਭੇਜ ਰਹੇ ਹਨ।

ਸਾਬਕਾ ਕਾਂਗਰਸੀ ਵਿਧਾਇਕ ਨੇ ਘੇਰੀ ਆਪ

ਇਸ ਸਬੰਧੀ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਬਲਾਕ ਭਿੱਖੀਵਿੰਡ ਅਧੀਨ ਪੈਂਦੀਆਂ 92 ਪੰਚਾਇਤਾਂ ਅਤੇ ਬਲਾਕ ਵਲਟੋਹਾ ਵਿੱਚ ਪੈਂਦੀਆਂ 78 ਪੰਚਾਇਤਾਂ ਵਿੱਚੋਂ ਵਲਟੋਹਾ ਦੇ 52 ਪੰਚਾਇਤਾਂ ਅਤੇ ਭਿੱਖੀਵਿੰਡ ਬਲਾਕ ਦੇ 68 ਪੰਚਾਇਤਾਂ ਨੂੰ ਮੌਜੂਦਾ ਬੀਡੀਪੀਓ ਅਤੇ ਅਫ਼ਸਰਾਂ ਵੱਲੋਂ ਨੋਟਿਸ ਕੱਢ ਕੇ ਇਹ ਕਿਹਾ ਗਿਆ ਹੈ ਕਿ ਪਿੰਡਾਂ ਵਿੱਚ ਰਹਿੰਦੇ ਅਧੂਰੇ ਕੰਮਾਂ ਨੂੰ ਮੁਕੰਮਲ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਯੂਸੀ ਲੈ ਕੇ ਉਨ੍ਹਾਂ ਨੂੰ ਬਲਾਕ ਵਿਚ ਦਿੱਤਾ ਜਾਵੇ।

ਭੁੱਲਰ ਨੇ ਕਿਹਾ ਕਿ ਇਕ ਪਾਸੇ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਹੀ ਪਿੰਡਾਂ ਦੀਆਂ ਪੰਚਾਇਤਾਂ ਦੇ ਖਾਤਿਆਂ ਤੇ ਮੁਕੰਮਲ ਰੋਕ ਲਾ ਦਿੱਤੀ ਹੈ ਕਿ ਕੋਈ ਵੀ ਖਾਤਿਆਂ ਵਿੱਚੋਂ ਪੈਸਾ ਨਾ ਕਢਵਾਇਆ ਜਾਵੇ ਅਤੇ ਦੂਜੇ ਪਾਸੇ ਨੋਟਿਸ ਕੱਢ ਕੇ ਕਾਂਗਰਸੀ ਸਰਪੰਚਾਂ ਨੂੰ ਕੰਮ ਮੁਕੰਮਲ ਕਰਨ ਲਈ ਕਿਹਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਚਾਲ ਬਦਲਾਅ ਵਾਲੀ ਨਹੀਂ ਸਗੋਂ ਰੰਜਿਸ਼ ਵਾਲੀ ਹੈ ਕਿਉਂਕਿ ਆਮ ਆਦਮੀ ਪਾਰਟੀ ਦਾ ਇਕ ਹੀ ਟੀਚਾ ਹੈ ਕਿ ਇਹ ਨੋਟਿਸ ਕੱਢ ਕੇ ਇਨ੍ਹਾਂ ਸਰਪੰਚਾਂ ਦੇ ਮੈਂਬਰਾਂ ਨੂੰ ਤੋੜਿਆ ਜਾਵੇ ਤਾਂ ਜੋ ਪਿੰਡਾਂ ਵਿਚ ਪ੍ਰਬੰਧਕ ਲਾ ਕੇ ਆਮ ਆਦਮੀ ਪਾਰਟੀ ਪਿੰਡਾਂ ਵਿੱਚ ਕੰਮ ਕਰਵਾਵੇ ਜੋ ਬਿਲਕੁਲ ਗਲਤ ਹੈ।

ਦੂਜੇ ਪਾਸੇ ਉਨ੍ਹਾਂ ਨੇ ਖੇਮਕਰਨ ਦੇ ਮੌਜੂਦਾ ਵਿਧਾਇਕ ਤੇ ਵੀ ਦੋਸ਼ ਲਾਉਂਦੇ ਹੋਏ ਕਿਹਾ ਕਿ ਇਹ ਸਭ ਕੁਝ ਮੌਜੂਦਾ ਵਿਧਾਇਕ ਦੀ ਸ਼ਹਿ ਤੇ ਹੋ ਰਿਹਾ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੇ ਸਮੇਂ ਵਿੱਚ ਇਸ ਸਬੰਧੀ ਕੋਈ ਵੱਡਾ ਸਟੈੱਪ ਚੁੱਕਣ ਜਾ ਰਹੀ ਹੈ।

ਉਧਰ ਪ੍ਰੈੱਸ ਕਾਨਫ਼ਰੰਸ ਵਿੱਚ ਪਹੁੰਚੇ ਮੌਜੂਦਾ ਸਰਪੰਚਾਂ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਨਸ਼ਾ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੇ ਮੈਂਬਰਾਂ ਨੂੰ ਡਰਾ ਧਮਕਾ ਕੇ ਆਪਣੇ ਵੱਲ ਕਰਕੇ ਪਿੰਡਾਂ ਵਿਚ ਪ੍ਰਬੰਧਕ ਲਾਉਣਾ ਚਾਹੁੰਦੀ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਮਨਸ਼ਾ ਨਾਲ ਪਿੰਡਾਂ ਵਿਚ ਵਿਕਾਸ ਨਹੀਂ ਸਗੋਂ ਵਿਨਾਸ਼ ਹੋਵੇਗਾ।

ਇਹ ਵੀ ਪੜੋ: ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਇੱਕ ਵਿਧਾਇਕ, ਇੱਕ ਪੈਨਸ਼ਨ ਨੂੰ ਮਨਜ਼ੂਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.