ਤਰਨਤਾਰਨ: ਪੰਜਾਬ ਵਿਧਾਨਸਭਾ ਚੋਣਾਂ ਜਿਵੇਂ ਨੇੜੇ ਆ ਰਹੀਆਂ ਹਨ, ਉੰਝ ਹੀ, ਪਾਰਟੀਆਂ ਵਿਚੋਂ ਸਿਆਸੀ ਨੇਤਾਵਾਂ ਦੀਆਂ ਦਲ ਬਦਲੀਆਂ ਜਾਰੀ ਹਨ। ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਭਗਵਾਨਪੁਰਾ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੱਥੇ ਸਾਬਕਾ ਸਰਪੰਚ ਗੁਰਮੇਜ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਬਚਿੱਤਰ ਸਿੰਘ ਸੋਨੂੰ ਸਮੇਤ 500 ਪਰਿਵਾਰ ਅਕਾਲੀ ਦਲ ਪਾਰਟੀ ਵਿੱਚ ਸ਼ਾਮਲ ਹੋਏ। ਸਾਬਕਾ ਸਰਪੰਚ ਗੁਰਮੇਜ ਸਿੰਘ ਹਲਕਾ ਖੇਮਕਰਨ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਅਤੇ ਸ਼ਾਮਲ ਹੋਏ ਪਰਿਵਾਰਾਂ ਦਾ ਉਨ੍ਹਾਂ ਵਲੋਂ ਤਹਿ ਦਿਲ ਤੋਂ ਧੰਨਵਾਦ ਕੀਤਾ।
ਸਾਬਕਾ ਸਰਪੰਚ ਗੁਰਮੇਜ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਸਮੇਂ ਉਨ੍ਹਾਂ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ ਅਤੇ ਇਸ ਰੋਡ ਸ਼ੋਅ ਦਾ ਹਿੱਸਾ ਬਣੇ। ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਸਮੂਹ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਉਪਰੰਤ ਪਾਰਟੀ ਵਿੱਚ ਸ਼ਮੂਲੀਅਤ ਕਰਦੇ ਸਮੇਂ ਗੁਰਮੇਜ ਸਿੰਘ ਅਤੇ ਇਨ੍ਹਾਂ ਪਰਿਵਾਰਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਭਰਵਾਂ ਸਵਾਗਤ ਕਰਦੇ ਹੋਏ ਆਤਿਸ਼ਬਾਜ਼ੀ ਅਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ।
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ 500 ਪਰਿਵਾਰਾਂ ਦਾ, ਸਾਬਕਾ ਸਰਪੰਚ ਗੁਰਮੇਜ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਸੋਨੂੰ ਭਗਵਾਨ ਪੁਰਾ ਨੂੰ ਹਰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੇ, ਜਿੱਥੇ ਕਾਂਗਰਸ ਪਾਰਟੀ ਦੇ ਹਰ ਵਰਕਰ ਦਾ ਮਨ ਦੁਖੀ ਕੀਤਾ ਹੈ। ਉੱਥੇ ਹੀ, ਮੋਹਤਬਾਰਾਂ ਨੂੰ ਵੀ ਮਿੱਟੀ ਵਿੱਚ ਰੋਲਿਆ ਗਿਆ ਜਿਸ ਨੂੰ ਲੈ ਕੇ ਇਹ ਮੋਹਤਬਾਰ ਪੂਰੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰੇਕ ਵਰਕਰ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ।
ਇਹ ਵੀ ਪੜ੍ਹੋ: 11 ਫਰਵਰੀ ਨੂੰ ਪੰਜਾਬ ਦੌਰੇ 'ਤੇ ਆਉਣਗੇ CM ਕੇਜਰੀਵਾਲ ਦੀ ਪਤਨੀ ਤੇ ਧੀ