ਤਰਨ ਤਾਰਨ: ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਵਿੱਚ ਸ਼ਾਮਲ 2 ਗੈਂਗਸਟਰਾਂ ਨੂੰ ਪੁਲਿਸ ਨੇ ਢੇਰ ਕਰ ਦਿੱਤਾ। ਦੱਸ ਦਈਏ ਕਿ ਅਟਾਰੀ ਦੇ ਪਿੰਡ ਭਕਨਾ ਵਿਖੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲੇ ਦੌਰਾਨ ਗੈਂਗਸਟਰ ਜਗਰੂਪ ਰੂਪਾ ਦੇ ਮਨੂੰ ਕੁਸਾ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਸੀ। ਇਹ ਗੈਂਗਸਟਰ ਅਟਾਰੀ ਦੇ ਪਿੰਡ ਭਕਨਾ ਵਿਖੇ ਇੱਕ ਸੁਨਸਾਨ ਇਲਾਕੇ 'ਚ ਬਣੀ ਪੁਰਾਣੀ ਹਵੇਲੀ ‘ਚ ਲੁਕੇ ਹੋਏ ਸਨ। ਕਰੀਬ 4 ਘੰਟੇ ਦੇ ਆਪਰੇਸ਼ ਤੋਂ ਬਾਅਦ ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਮਾਰ ਦਿੱਤਾ।
ਇਹ ਵੀ ਪੜੋ: ਗੈਂਗਸਟਰ ਮਨੂੰ ਕੁੱਸੇ ਦੀ ਮਾਂ ਦਾ ਵੱਡਾ ਬਿਆਨ, ਕਿਹਾ- ਮੇਰੇ ਪੁੱਤ ਨੂੰ ਸਰਕਾਰਾਂ ਨੇ ਬਣਾਇਆ ਗੈਂਗਸਟਰ
ਬੀਤੀ ਰਾਤ ਦੋਵਾਂ ਗੈਂਗਸਟਰਾਂ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਖੇ ਪੋਸਟਮਾਰਟਮ ਕੀਤਾ ਗਿਆ। ਰਾਤ 1 ਵਜੇ ਦੇ ਕਰੀਬ ਗੈਂਗਸਟਰ ਜਗਰੂਪ ਰੂਪਾ ਦਾ ਪੋਸਟਮਾਰਟਮ ਖ਼ਤਮ ਹੋਣ ਤੋਂ ਬਾਅਦ ਉਸ ਦੇ ਪਰਿਵਾਰ ਲਾਸ਼ ਸੌਂਪੀ ਗਈ ਜੋ ਕਿ ਲਾਸ਼ ਲੈ ਕੇ ਪਿੰਡ ਲਈ ਰਵਾਨਾ ਹੋ ਗਿਆ। ਦੇਰ ਰਾਤ ਜਦੋਂ ਪਰਿਵਾਰ ਲਾਸ਼ ਲੈ ਕੇ ਪਿੰਡ ਪਹੁੰਚਿਆ ਤਾਂ ਗੈਂਗਸਟਰ ਜਗਰੂਪ ਰੂਪਾ ਰਾਤ ਵੇਲੇ ਹੀ ਅੰਤਮ ਸਸਕਾਰ ਕਰ ਦਿੱਤਾ ਗਿਆ।
ਇਹ ਵੀ ਪੜੋ: ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਰਿੜਕੇਗੀ ਗੁਰਦਾਸਪੁਰ ਪੁਲਿਸ !
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਜ਼ਿਕਰ-ਏ-ਖਾਸ ਹੈ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ: ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਐਨਕਾਉਂਟਰ: ਜਾਣੋ, ਗੈਂਗਸਟਰਾਂ ਦੇ ਐਨਕਾਉਂਟਰ ਦੀ ਪੂਰੀ ਕਹਾਣੀ