ਤਰਨ ਤਾਰਨ : ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਸੂਬੇ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਗਏ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਗੁਰਦੁਆਰਾ ਸਹਿਬ ਵਿਖੇ ਨਤਮਸਤਕ ਹੋਣ ਪੁੱਜੇ। ਸੰਗਤ ਲਈ ਪ੍ਰਬੰਧਕ ਕਮੇਟੀਆਂ ਵੱਲੋਂ ਲੰਗਰ ਅਤੇ ਛਬੀਲ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ।