ਤਰਨਤਾਰਨ:ਪਿੰਡ ਮਾੜੀ ਮੇਘਾ ਦੇ ਸਾਬਕਾ ਸਰਪੰਚ (Former Sarpanch) ਗੁਰਸੇਵਕ ਸਿੰਘ ਬੱਬੂ ਮਾੜੀਮੇਘਾ ਦੇ ਭਰਾ ਜੈਮਲ ਸਿੰਘ ਵੱਲੋ ਆਪਣੀ ਪਤਨੀ ਹਰਜੀਤ ਕੌਰ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁ਼ਦਕੁਸ਼ੀ ਕਰ ਲਈ ਹੈ।
ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਉਨ੍ਹਾਂ ਨੇ ਕਿਹਾ ਹੈ ਕਿ ਬੜੀ ਦੁੱਖਦਾਇਕ ਘਟਨਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪਰਿਵਾਰ ਕੀਰਤ ਕਰਕੇ ਖਾਣ ਵਾਲਾ ਸੀ।ਉਨ੍ਹਾਂ ਨੇ ਕਿਹਾ ਹੈ ਸਾਨੂੰ ਬਹੁਤ ਦੁੱਖ ਹੈ।
ਜ਼ਿਕਰਯੋਗ ਹੈ ਕਿ ਗੋਲੀ ਲੱਗਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਜੈਮਲ ਸਿੰਘ ਨੂੰ ਭਿੱਖੀਵਿੰਡ ਦੇ ਹਸਪਤਾਲ (Hospital) ਵਿਖੇ ਦਾਖਲ ਕਰਵਾਇਆ ਗਿਆ।ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਜੈਮਲ ਸਿੰਘ ਦੀ ਪਤਨੀ ਹਰਜੀਤ ਕੌਰ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਵੀ ਮੌਤ ਹੋ ਗਈ।
ਮ੍ਰਿਤਕ ਦੇ ਭਰਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਜੈਮਲ ਸਿੰਘ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਦਾ ਇਲਾਜ ਚੱਲ ਰਿਹਾ ਸੀ ਪ੍ਰੰਤੂ ਸਵੇਰ 8:15 ਵਜੇ ਦੇ ਕਰੀਬ ਉਸਦਾ ਲੜਕਾ ਅਨਮੋਲਪ੍ਰੀਤ ਸਿੰਘ ਕਾਲਜ ਜਾਣ ਵਾਸਤੇ ਤਿਆਰ ਹੋ ਰਿਹਾ ਸੀ ਅਤੇ ਉਸ ਦੀ ਮਾਤਾ ਹਰਜੀਤ ਕੋਰ ਆਪਣੇ ਪੇਕੇ ਜਾਣ ਵਾਸਤੇ ਤਿਆਰ ਹੋ ਰਹੀ ਸੀ। ਜੈਮਲ ਸਿੰਘ ਨੇ ਪਹਿਲਾ ਆਪਣੀ ਪਤਨੀ ਦੇ ਗੋਲੀ ਮਾਰੀ ਅਤੇ ਫਿਰ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਉਹਨਾ ਦਾ ਲੜਕਾ ਰੋਲਾ ਪਾਉਦਾ ਹੋਇਆ ਮੇਰੇ ਕੋਲ ਆਇਆ ਤਾਂ ਅਸੀ ਸਾਰੇ ਪਰਿਵਾਰ ਨੇ ਉਪਰ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਜੈਮਲ ਸਿੰਘ ਅਤੇ ਉਸਦੀ ਪਤਨੀ ਹਰਜੀਤ ਕੋਰ ਦੀਆ ਖੁਨ ਨਾ ਲੱਥ ਪੱਥ ਹੋਈਆ ਲਾਸਾ ਪਈਆ ਹੋਈਆ ਸਨ।
ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉਤੇ ਪਹੁੰਚ ਗਿਆ ਅਤੇ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।ਪੁਲਿਸ ਨੇ ਮ੍ਰਿਤਕਾਂ ਦੀਆਂ ਦੇਹਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾ ਨੂੰ ਸੌਂਪ ਦਿੱਤੀਆਂ।ਵਾਰਸਾਂ ਵੱਲੋਂ ਦੇਰ ਰਾਤ ਪਿੰਡ ਮਾੜੀਮੇਘਾ ਵਿਖੇ ਸੰਸਕਾਰ ਕਰ ਦਿੱਤਾ।
ਇਹ ਵੀ ਪੜੋ:ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦੀ ਨੋਕ ਤੇ ਖੋਹੀ ਲਗਜ਼ਰੀ ਕਾਰ