ETV Bharat / city

ਪ੍ਰੇਮ ਸੰਬੰਧਾਂ ਦੇ ਚੱਲਦਿਆਂ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ ! - ਤਰਨਤਾਰਨ

ਤਰਨਤਾਰਨ ਦੇ ਪਿੰਡ ਮੱਖੀ ਕਲਾਂ ਵਿਖੇ ਕੁਝ ਦਿਨ ਪਹਿਲਾਂ ਕਤਲ ਹੋ ਗਿਆ ਸੀ, ਜਿਸ ਨੂੰ ਪੁਲਿਸ ਨੇ ਹੱਲ ਕਰ ਲਿਆ ਹੈ। ਪਤਨੀ ਨੇ ਪ੍ਰੇਮ ਸਬੰਧੀ ਦੇ ਚੱਲਦੇ ਆਪਣੇ ਪਤੀ ਦਾ ਕਤਲ ਕੀਤਾ ਸੀ, ਜਾਣੋ ਪੂਰਾ ਮਾਮਲਾ...

Husband brutally murdered by wife together with boyfriend due to love affair
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ
author img

By

Published : Jun 9, 2022, 12:44 PM IST

ਤਰਨਤਾਰਨ: ਪਿੰਡ ਮੱਖੀ ਕਲਾਂ ਵਿਖੇ ਨਾਜਾਇਜ਼ ਸਬੰਧਾਂ ਕਾਰਨ ਪਤਨੀ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਕੇ ਲਾਸ਼ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਸੀ ਅਤੇ ਕੁੱਝ ਦਿਨ ਬਾਅਦ ਕਤਲ ਹੋਏ ਵਿਅਕਤੀ ਦੀ ਲਾਸ਼ ਥਾਣਾ ਕੱਚਾ ਪੱਕਾ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਸੀ। ਮ੍ਰਿਤਕ ਵਿਅਕਤੀ ਦੀ ਪਛਾਣ ਹਰਪਾਲ ਸਿੰਘ ਸਕੱਤਰ ਵਜੋਂ ਹੋਈ ਸੀ। ਜਿਸ ਤੋਂ ਬਾਅਦ ਮ੍ਰਿਤਕ ਹਰਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਹਰਪਾਲ ਸਿੰਘ ਦਾ ਕਤਲ ਹੋਣ ਦਾ ਖਾਦਸਾ ਪੁਲਿਸ ਨੂੰ ਜਤਾਇਆ ਸੀ। ਜਿਸ ਤੋਂ ਬਾਅਦ ਥਾਣਾ ਕੱਚਾ ਪੱਕਾ ਪੁਲਿਸ ਵੱਲੋਂ ਬਰੀਕੀ ਨਾਲ ਛਾਣਬੀਣ ਕਰਨ ਅਤੇ ਹਰਪਾਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਉਸਦੀ ਪਤਨੀ ਅਤੇ ਉਸਦੇ ਪ੍ਰੇਮੀ ਨੂੰ ਆਪਣੀ ਹਿਰਾਸਤ ਵਿੱਚ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੱਚਾ ਪੱਕਾ ਦੇ ਐੱਸਐੱਚਓ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਪਾਲ ਸਿੰਘ ਦਾ ਵਿਆਹ ਰਾਜਬੀਰ ਕੌਰ ਵਾਸੀ ਪਿੰਡ ਮੱਖੀ ਕਲਾਂ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਪਤੀ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਰਾਜਬੀਰ ਕੌਰ ਦੇ ਕਥਿਤ ਤੌਰ ’ਤੇ ਰਣਜੀਤ ਸਿੰਘ ਰਾਣਾ ਨਾਲ ਨਾਜਾਇਜ਼ ਸਬੰਧ ਹਨ। ਰਣਜੀਤ ਸਿੰਘ ਰਾਣਾ ਨੇ ਹਰਪਾਲ ਸਿੰਘ ਨੂੰ ਧਮਕੀ ਵੀ ਦਿੱਤੀ ਸੀ ਕਿ ਜੇ ਉਸ ਨੇ ਰਾਜਬੀਰ ਕੌਰ ਨੂੰ ਨਾ ਛੱਡਿਆ ਤਾਂ ਹਸ਼ਰ ਬਹੁਤ ਬੁਰਾ ਹੋਵੇਗਾ।

ਪ੍ਰੇਮ ਸੰਬੰਧਾਂ ਦੇ ਚੱਲਦਿਆਂ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਬੀਤੀ 27 ਮਈ ਨੂੰ ਹਰਪਾਲ ਸਿੰਘ ਪਿੰਡ ਮੱਖੀ ਕਲਾਂ ਦੀ ਵਸਨੀਕ ਜੋਗਿੰਦਰ ਕੌਰ ਪਤਨੀ ਮੁਖਤਿਆਰ ਸਿੰਘ ਦੇ ਘਰ ਵਿੱਚ ਸੀ ਤਾਂ ਉੱਥੇ ਰਣਜੀਤ ਸਿੰਘ ਰਾਣਾ ਅਤੇ ਰਾਜਬੀਰ ਕੌਰ ਨੇ ਘਰ ਵਿੱਚ ਦਾਖ਼ਲ ਹੋ ਕੇ ਹਰਪਾਲ ਸਿੰਘ ਦੇ ਸਿਰ ਵਿੱਚ ਕੋਈ ਚੀਜ਼ ਮਾਰ ਕੇ ਲਹੂ-ਲੁਹਾਨ ਕਰ ਦਿੱਤਾ ਅਤੇ ਉਸ ਨੂੰ ਕਮਰੇ ਵਿੱਚ ਬੰਦ ਕਰ ਕੇ ਜਿੰਦਰਾ ਲਾ ਕੇ ਚਲੇ ਗਏ।

ਉਨ੍ਹਾਂ ਦੱਸਿਆ ਕਿ 31 ਮਈ ਨੂੰ ਪਿੰਡ ਮੱਖੀ ਕਲਾਂ ਤੋਂ ਇੱਕ ਫੋਨ ਆਇਆ ਕਿ ਇੱਕ ਬੰਦ ਕਮਰੇ ਵਿੱਚ ਕਿਸੇ ਵਿਅਕਤੀ ਦੀ ਲਾਸ਼ ਪਈ ਹੈ ਤਾਂ ਉਨ੍ਹਾਂ ਨੇ ਤੁਰੰਤ ਜਾ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਬਰੀਕੀ ਨਾਲ ਛਾਣਬੀਣ ਕਰਨ ਤੇ ਇਹ ਪਤਾ ਚੱਲਿਆ ਕਿ ਹਰਪਾਲ ਸਿੰਘ ਦੀ ਪਤਨੀ ਅਤੇ ਰਣਜੀਤ ਸਿੰਘ ਵਿੱਚ ਨਾਜਾਇਜ਼ ਸਬੰਧ ਸਨ ਜਿਨ੍ਹਾਂ ਨੇ ਹਮਸਲਾਹ ਹੋ ਕੇ ਹਰਪਾਲ ਸਿੰਘ ਦਾ ਕਤਲ ਕੀਤਾ ਹੈ। ਐਸਐਚਓ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਉਨ੍ਹਾਂ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਰਾਜਾ ਵੜਿੰਗ ਦੀ ਵੱਡੀ ਕਾਰਵਾਈ, ਸਾਬਕਾ ਵਿਧਾਇਕ ਨੂੰ ਪਾਰਟੀ ਤੋਂ ਕੀਤਾ ਬਾਹਰ

ETV Bharat Logo

Copyright © 2025 Ushodaya Enterprises Pvt. Ltd., All Rights Reserved.