ਤਰਨਤਾਰਨ: ਜ਼ਿਲ੍ਹੇ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਵੱਲੋ ਪੀਐੱਮ ਨਰਿੰਦਰ ਮੋਦੀ ਅਤੇ ਹਰਿਆਣਾ ਸੀਐੱਮ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਖਾਲੜਾ ਵਿਖੇ ਪੁਤਲਾ ਫੂਕਿਆ। ਨਾਲ ਹੀ ਕਿਸਾਨਾਂ ਨੇ ਸਰਕਾਰਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਸਿਆਸੀਆਂ ਧਿਰਾਂ ਅੰਦਰ ਖਾਤੇ ਇੱਕੋ ਹਨ ਤੇ ਸਿਆਸੀ ਰੈਲੀਆਂ ਤੇ ਪ੍ਰੋਗਰਾਮ ਇਨ੍ਹਾਂ ਗੱਲਾ ਦਾ ਸਬੂਤ ਹਨ ਤਾਂ ਹੀ ਇਹ ਸਭ ਕੁਝ ਸਾਰੀਆ ਰਾਜਨੀਤਿਕ ਪਾਰਟੀਆ ਕਾਲੇ ਕਾਨੂੰਨਾਂ ਦੇ ਹੱਕ ਵਿੱਚ ਇਹ ਸਭ ਕੁਝ ਭੁਗਤ ਰਹੀਆਂ ਹਨ। ਕਿਸਾਨ ਆਗੂਆਂ ਨੇ ਅਪੀਲ ਕੀਤੀ ਹੈ ਕਿ ਸਾਰੀਆਂ ਸਰਕਾਰਾਂ ਤਾਂ ਸਾਰੀਆਂ ਇੱਕੋ ਜਿਹੀਆਂ ਹਨ ਪਰ ਪੁਲਿਸ ਵਾਲੇ ਕਿਸਾਨਾਂ ਦੇ ਪਰਿਵਾਰਾਂ ’ਚ ਹੋਣ ਦੇ ਬਾਵਜੁਦ ਵੀ ਇਨ੍ਹਾਂ ਕਹਿਰ ਕਰ ਰਹੇ ਹਨ, ਜੋ ਕਿ ਠੀਕ ਨਹੀਂ ਹਨ ਅਤੇ ਨਿੰਦਣਯੋਗ ਘਟਨਾ ਹੈ।
ਕਿਸਾਨਾਂ ਨੇ ਦਿੱਤੀ ਚਿਤਾਵਾਨੀ
ਕਿਸਾਨ ਆਗੂਆਂ ਨੇ ਸਰਕਾਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਮੋਗਾ ’ਚ ਜਿਨ੍ਹੇ ਵੀ ਕਿਸਾਨਾਂ ਦੇ ਖਿਲਾਫ ਪਰਚੇ ਦਰਜ ਹੋਏ ਹਨ ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਦੋਸ਼ੀ ਅਧਿਕਾਰੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਦੋ ਤੱਕ ਕੇਂਦਰ ਸਰਕਾਰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਸ ਸਮੇਂ ਤੱਕ ਉਹ ਆਪਣਾ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰੱਖਣਗੇ।
ਇਹ ਵੀ ਪੜੋ: ਸਿਆਸੀ ਪਾਰਟੀਆਂ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਦਿੱਤੀ ਇਹ ਚਿਤਾਵਨੀ, ਨਹੀਂ ਤਾਂ...