ਤਰਨਤਾਰਨ: ਜ਼ਿਲ੍ਹੇ ਦੇ ਸ੍ਰੀ ਗੋਬਿੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਮੂਸੇਵਾਲਾ ਦੇ ਕਾਤਲਾਂ ਕੋਲੋਂ ਮੋਬਾਇਲ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇ ਵਾਲਾ ਕਤਲ ਕਾਂਡ 'ਚ ਪੁਲਿਸ ਦੀ ਹਿਰਾਸਤ 'ਚ ਬੰਦ ਗੈਂਗਸਟਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ 'ਚ ਦੋ ਗੈਂਗਸਟਰ ਆਪਣੀ ਸਜ਼ਾ ਭੁਗਤ ਰਹੇ ਹਨ, ਜਦੋਂ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਗੈਂਗਸਟਰ ਕੋਲੋਂ ਮੋਬਾਇਲ ਅਤੇ ਸਿਮ ਬਰਾਮਦ ਹੋਏ।
ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ: ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ, ਪਰ ਕਿਤੇ ਨਾ ਕਿਤੇ ਉਨ੍ਹਾਂ ਦੇ ਕੋਲ ਮੋਬਾਈਲ ਸਿਮ ਮਿਲਣਾ ਜੇਲ੍ਹ ਪ੍ਰਸ਼ਾਸਨ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ ਕਿ ਆਖਿਰ ਉਨ੍ਹਾਂ ਨੂੰ ਮੋਬਾਈਲ ਅਤੇ ਸਿਮ ਕਿਵੇਂ ਮਿਲੇ। ਫਿਲਹਾਲ ਇਹ ਸਾਰਾ ਮਾਮਲਾ ਜਾਂਚ ਦਾ ਵਿਸ਼ਾ ਹੈ।
ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਗੈਂਗਸਟਰਾਂ ਨੂੰ ਮੋਬਾਇਲ ਕਿਸ ਨੇ ਦਿੱਤਾ ? ਬਰਾਮਦ ਸਿਮ ਕਿਸਦੇ ਨਾਂ ਹੈ ਅਤੇ ਇਹ ਦੇਖਣਾ ਬਾਕੀ ਹੈ ਕਿ ਇਹ ਗੈਂਗਸਟਰ ਕੌਣ ਹਨ, ਕਿਸ ਨਾਲ ਗੱਲ ਕਰਦੇ ਹਨ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ: ਗੜ੍ਹਸ਼ੰਕਰ ਦੇ ਇਕ ਸਰਕਾਰੀ ਸਕੂਲ ਵਿੱਚ ਬੱਚੇ ਕਰ ਰਹੇ ਬਾਥਰੂਮਾਂ ਦੀ ਸਫ਼ਾਈ, ਵੀਡੀਓ ਵਾਇਰਲ