ਤਰਨ ਤਾਰਨ: ਪਿੰਡ ਰਾਮਪੁਰ ਨਰੋਤਮਪੁਰ ਵਿਖੇ ਕਿਸਾਨ ਕੁਝ ਵਿਅਕਤੀਆਂ ਵੱਲੋਂ ਕਿਸਾਨ ਦੀ ਤਿੰਨ ਏਕੜ ਦੇ ਕਰੀਬ ਫ਼ਸਲ ਵਾਹ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਮੀਨ ਵਾਹੁਣ ਵਾਲਿਆਂ 'ਤੇ ਇਲਜ਼ਾਮ ਹੈ ਕਿ ਪੈਲ਼ੀ ਉੱਪਰ ਕਬਜ਼ਾ ਕਰਨ ਦੀ ਨੀਅਤ ਨਾਲ ਆਏ ਸਨ। ਕਿਸਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਮੀਨ ਹੈ ਅਤੇ ਉਨ੍ਹਾਂ ਵੱਲੋਂ ਇਸ 'ਤੇ ਮੁੰਗੀ ਦੀ ਫ਼ਸਲ ਦੀ ਬੀਜਾਈ ਕੀਤੀ ਗਈ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਮੱਖਣ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੁਪਹਿਰ ਸਮੇਂ ਸਵਰਨ ਸਿੰਘ ਅਤੇ ਉਨ੍ਹਾਂ ਦਾ ਰਿਸ਼ਤੇਦਾਰ ਵੱਡੀ ਗਿਣਤੀ 'ਚ ਹਥਿਆਰਬੰਦ ਲੋਕਾਂ ਨੂੰ ਨਾਲ ਲੈਕੇ ਕੇ ਉਨ੍ਹਾਂ ਦੇ ਖੇਤਾਂ ਵਿੱਚ ਆਇਆ ਅਤੇ ਉਨ੍ਹਾਂ ਦੀ 2 ਏਕੜ ਦੇ ਕਰੀਬ ਮੂੰਗੀ ਦੀ ਫ਼ਸਲ ਅਤੇ ਇੱਕ ਏਕੜ ਦੇ ਕਰੀਬ ਝਿੰਜਣ ਦੀ ਫ਼ਸਲ ਵਾਹ ਗਏ। ਇਸ ਸਬੰਧੀ ਉਨ੍ਹਾਂ ਵੱਲੋਂ ਵੀਡੀਓ ਵੀ ਬਣਾਈ ਗਈ ਹੈ ਤੇ ਇਸ ਸਬੰਧੀ ਉਨ੍ਹਾਂ ਵੱਲੋਂ ਥਾਣਾ ਵੈਰੋਵਾਲ ਦੀ ਪੁਲਿਸ ਨੂੰ ਲਿਖਤੀ ਦਰਖਾਸਤ ਦਿੱਤੀ ਜਾ ਚੁੱਕੀ ਹੈ।
ਇਸ ਸਬੰਧੀ ਜਦੋਂ ਦੂਜੀ ਧਿਰ ਦੇ ਸਵਰਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਿਹੜੀ ਜ਼ਮੀਨ ਉਨ੍ਹਾਂ ਨੇ ਵਾਹੀ ਹੈ, ਉਹ ਉਨ੍ਹਾਂ ਦੀ ਮਾਲਕੀ ਜ਼ਮੀਨ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਵਤਾਰ ਸਿੰਘ ਉਸ 'ਤੇ ਨਜਾਇਜ਼ ਤੌਰ ਤੇ ਕਬਜ਼ਾ ਕਰਨਾ ਚਾਹੂੰਦਾ ਹੈ। ਅਵਤਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪਹਿਲਾਂ ਵੀ ਉਨ੍ਹਾਂ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜਿਸ ਦੇ ਡਰ ਵਜੋਂ ਉਸਨੂੰ ਆਪਣੀ ਜ਼ਮੀਨ ਵਾਹੁਣ ਲਈ ਕੁਝ ਬੰਦਿਆਂ ਨੂੰ ਨਾਲ ਲਿਆਉਣਾ ਪਿਆ ਹੈ।
ਐੱਸਐੱਚਓ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਉਨ੍ਹਾਂ ਮੌਕਾ ਦੇਖ ਲਿਆ ਹੈ ਅਤੇ ਦੋਹਾਂ ਪਾਰਟੀਆਂ ਨੂੰ ਜ਼ਮੀਨ ਦੇ ਕਾਗ਼ਜ਼ਾਤ ਲੈ ਕੇ ਥਾਣੇ ਪੁੱਜਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਆਦਮੀ ਗ਼ਲਤ ਪਾਇਆ ਜਾਂਦਾ ਹੈ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿ ਇਹ ਵੀ ਦੱਸਿਆ ਕਿ ਇਹ ਮਾਮਲਾ ਅਦਾਲਤ ਵਿੱਚ ਵੀ ਵਿਚਾਰ ਅਧੀਨ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ:ਪੰਜਾਬ ਸਰਕਾਰ ਦੀ ਜਾਂਚ 'ਤੇ ਸੁਖਪਾਲ ਖਹਿਰਾ ਦਾ ਵੱਡਾ ਦਾਅਵਾ