ਪੱਟੀ:ਪੱਟੀ ਵਿਖੇ ਪਨਬੱਸ ਦੇ ਬਲੈਕ ਲਿਸਟ ਕੀਤੇ ਸਾਢੇ ਅੱਠ ਸੌ ਕੱਚੇ ਮੁਲਾਜ਼ਮਾਂ ਨੂੰ ਫਿਰ ਤੋਂ ਬਹਾਲ (800 temporary employees demand regularization) ਕਰਨ ਦੀ ਮੰਗ ਨੂੰ ਲੈ ਕੇ ਬਲੈਕ ਲਿਸਟ ਹੋਏ ਮੁਲਾਜ਼ਮਾਂ ਵੱਲੋਂ ਪੱਟੀ ਪੀ ਆਰ ਟੀ ਸੀ ਦੇ ਡਿਪੂ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਜਾਰੀ (punbus employees remain on strike in patti) ਹੈ।
ਪੱਟੀ ਵਿਖੇ ਪਨਬੱਸ ਦੇ ਬਲੈਕ ਲਿਸਟ ਕੀਤੇ ਗਏ ਕੱਚੇ ਮੁਲਾਜ਼ਮਾਂ ਵੱਲੋਂ ਪੱਟੀ ਦੇ ਪੀਆਰਟੀਸੀ ਡੀਪੂ ਵਿਖੇ ਅਣਮਿੱਥੇ ਸਮੇਂ ਲਈ ਧਰਨੇ (indefinite protest at prtc depot)ਦੀ ਸ਼ੁਰੁਆਤ ਹੋਈ ਜਿਸ ਵਿੱਚ ਵੱਡੇ ਪੱਧਰ ਤੇ ਬਲੈਕ ਲਿਸਟ ਹੋਏ ਕੱਚੇ ਮੁਲਾਜ਼ਮਾਂ ਨੇ ਹਿੱਸਾ ਲਿਆ ਇਸ ਉਪਰੰਤ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਸਕੱਤਰ ਸਿੰਘ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੇਲੇ ਸਾਢੇ ਅੱਠ ਸੌ ਦੇ ਕਰੀਬ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੂੰ ਗਲਤ ਲਿਸਟਾਂ ਬਣਾ ਕੇ ਬਲੈਕ ਲਿਸਟ ਕਰ ਦਿੱਤਾ ਗਿਆ ਸੀ।
ਉਸੇ ਦਿਨ ਤੋਂ ਹੀ ਉਨ੍ਹਾਂ ਦੀ ਬਹਾਲੀ ਲਈ ਰਾਤ ਦਿਨ ਉਨ੍ਹਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਗਏ ਅਤੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਪੱਟੀ ਤੋਂ ਨਵੇਂ ਬਣੇ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਧਰਨੇ ਵਿੱਚ ਆਣ ਕੇ ਵਿਸਵਾਸ਼ ਦਵਾਇਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਸਾਰੇ ਹੀ ਬਲੈਕ ਲਿਸਟ ਕੀਤੇ ਗਏ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਉਣ ਲਈ ਇਹ ਧਰਨਾ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਉਨ੍ਹਾਂ ਨੂੰ ਬਹੁਤ ਵੱਡਾ ਯਕੀਨ ਸੀ ਕਿ ਉਹ ਸਰਕਾਰ ਆਉਂਦੇ ਹੀ ਬਲੈਕ ਲਿਸਟ ਕੀਤੇ ਗਏ ਸਾਰੇ ਕੱਚੇ ਮੁਲਾਜ਼ਮਾਂ ਬਹਾਲ ਹੋ ਜਾਣਗੇ ਪਰ ਅੱਧਾ ਮਹੀਨਾ ਬੀਤ ਜਾਣ ਦੇ ਬਾਜਵੂਦ ਵੀ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਗਿਆ।
ਜਿਸ ਕਰਕੇ ਉਨ੍ਹਾਂ ਨੂੰ ਮਜਬੂਰ ਹੋ ਕੇ ਇਹ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਰੋਸ ਪ੍ਰਦਰਸ਼ਨ ਅਣਮਿਥੇ ਸਮੇਂ ਲਈ ਇਸੇ ਤਰ੍ਹਾਂ ਹੀ ਜਾਰੀ ਰਹੇਗਾ।
ਇਹ ਵੀ ਪੜ੍ਹੋ:ਪੰਜਾਬ ਕੈਬਨਿਟ ਵੱਲੋਂ ਐਕਸਾਈਜ਼ ਪਾਲਸੀ ਨੂੰ ਮਨਜੂਰੀ