ਤਰਨ ਤਾਰਨ: ਸ੍ਰੀ ਗੋਇੰਦਵਾਲ ਸਾਹਿਬ ਵਿਥੇ ਸਲਾਨਾਂ ਜਗ ਮੇਲਾ (Gurudwara Goindwal Sahib) ਦੇਖਣ 2 ਵੱਖ ਵੱਖ ਮੋਟਰਸਾਈਕਲਾਂ 'ਤੇ ਜਾ ਰਹੇ ਨੌਜਵਾਨਾਂ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਆਪਸ ਵਿੱਚ ਮੋਟਰਸਾਈਕਲ ਟਕਰਾਉਣ ਨਾਲ ਹੋਇਆ ਹੈ ਜਿਸ ਵਿੱਚ 2 ਦੀ ਮੌਤ ਹੋ ਗਈ ਹੈ ਅਤੇ 3 ਜਖ਼ਮੀ ਦੱਸੇ ਜਾ ਰਹੇ ਹਨ। ਸੂਚਨਾ ਹੈ ਕਿ ਇਨ੍ਹਾਂ ਜਖ਼ਮੀਆਂ ਵਿੱਚੋਂ 2 ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਲਾਸ਼ਾਂ ਪਰਿਵਾਰਾਂ ਸੌਂਪੀਆਂ ਜਾ ਰਹੀ ਹਨ।
ਚੌਕੀ ਕੰਗ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਅਰਸ਼ਦੀਪ ਸਿੰਘ ਆਪਣੇ ਤਾਏ ਦਾ ਮੋਟਰਸਾਈਕਲ ਲੈ ਕੇ ਆਪਣੇ ਹੋਰਨਾਂ ਦੋਸਤ ਸਾਜਨ ਸਿੰਘ, ਜੋਬਨਜੀਤ ਸਿੰਘ ਅਤੇ ਦੂਸਰੇ ਮੋਟਰਸਾਈਕਲ 'ਤੇ ਜਗਰੂਪ ਸਿੰਘ, ਪ੍ਰਭਜੀਤ ਸਿੰਘ ਅਤੇ ਜਸਨਪ੍ਰੀਤ ਸਿੰਘ ਸ੍ਰੀ ਗੋਇੰਦਵਾਲ ਸਾਹਿਬ ਦੇ ਮੇਲਾ ਦੇਖਣ ਲਈ ਘਰੋਂ ਗਏ ਸਨ। ਰਾਤ ਸਮੇਂ ਪੈਟਰੋਲ ਪੰਪ ਘਸੀਟਪੁਰਾ ਵਿਖੇ ਇਨ੍ਹਾਂ ਦੇ ਮੋਟਰਸਾਈਕਲ ਆਪਸ ਵਿੱਚ ਟਕਰਾ ਜਾਣ ਕਾਰਨ ਇਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।
ਰਾਹਗੀਰਾਂ ਵੱਲੋਂ ਇਨ੍ਹਾਂ ਨੂੰ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਦਾਖਲ ਕਰਵਾਇਆ ਜਿਥੇ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ। ਲਵਪ੍ਰੀਤ ਸਿੰਘ ਤੇ ਜਗਰੂਪ ਸਿੰਘ ਕੰਗ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਪ੍ਰਭਜੀਤ ਸਿੰਘ, ਅਜੇਪਾਲ ਸਿੰਘ ਅਤੇ ਸਾਜਨ ਸਿੰਘ ਨੂੰ ਜਿਆਦਾ ਸੱਟਾਂ ਲੱਗਣ ਕਾਰਨ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਡਾਕਟਰਾਂ ਵੱਲੋਂ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਪ੍ਰਭਜੀਤ ਸਿੰਘ ਦੀ ਵੀ ਮੌਤ ਹੋ ਗਈ। ਮਾਮਲੇ ਦੀ ਜਾਂਚ ਤੋਂ ਬਾਅਦ ਧਾਰਾ 174 ਦੀ ਕਾਰਵਾਈ ਕਰਕੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ ।
ਇਹ ਵੀ ਪੜ੍ਹੋ: ਹਿਮਾਚਲ ਦੇ ਊਨਾ ਵਿੱਚ ਦਰਦਨਾਕ ਸੜਕ ਹਾਦਸਾ, 5 ਨੌਜਵਾਨਾਂ ਦੀ ਮੌਤ