ਤਰਨ ਤਾਰਨ : ਸ਼ਹਿਰ ਦੇ ਪਿੰਡ ਮਾਨਿਆਲਾ ਜੈ ਸਿੰਘ ਗੁਰਦਵਾਰਾ ਸਲਾਨਾ ਜੋੜ ਮੇਲਾ ਮਨਾਇਆ ਗਿਆ।
ਮੀਰੀ ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਨੂੰ ਸਮਰਪਤ ਇਹ ਜੋੜ ਮੇਲ ਮਨਾਇਆ ਗਿਆ। ਇਸ ਮੌਕੇ ਮਾਨਿਆਲਾ ਜੈ ਸਿੰਘ ਦੇ ਗੁਰਦਵਾਰਾ ਸਾਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਦੀਵਾਨ ਸਜਾਏ ਗਏ। ਇਸ ਮੌਕੇ ਭਾਰੀ ਗਿਣਤੀ ਵਿੱਚ ਸ਼ਰਧਾਲੂ ਇਥੇ ਨਤਮਸਤਕ ਹੋਣ ਪੁੱਜੇ। ਰਾਗੀ ਅਤੇ ਢਾਡੀ ਜੱਥਿਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਜੋੜ ਮੇਲੇ ਵਿੱਚ ਆਈ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਸ੍ਰੀ ਖਡੂਰ ਸਾਹਿਬ ਦੇ ਐੱਮ ਪੀ ਜਸਬੀਰ ਸਿੰਘ ਡਿੰਪਾ ਵੀ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਸ਼ਤਾਬਦੀ ਮੌਕੇ ਸਾਡੇ ਵਲੋਂ ਨਾਨਕ ਬਗੀਚੀ ਮੁਹਿੰਮ ਦੇ ਨਾਂ ਤੇ ਰੁੱਖ ਲਗਾਓ ਮੁਹਿੰਮ ਚਲਾਈ ਗਈ ਹੈ। ਇਸ ਵਿੱਚ ਵੱਖ-ਵੱਖ ਪਿੰਡਾਂ ਦੀਆਂ ਖਾਲੀ ਥਾਵਾਂ ਦੀ ਚੋਣ ਕਰਕੇ ਨੌਜਵਾਨਾਂ ਨੂੰ ਬੂੱਟੇ ਵੰਡੇ ਜਾਣਗੇ ਅਤੇ ਜਿਹੜੇ ਨੌਜਵਾਨਾਂ ਇਨ੍ਹਾਂ ਬੂਟੇ ਦੀ ਵਧੀਆ ਸਾਂਭ ਸੰਭਾਲ ਕਰਨਗੇ ਉਨ੍ਹਾਂ ਨੂੰ ਆਪਣੇ ਖਰਚੇ ਦਿੱਲੀ ਵਿਚ ਸੰਸਦ ਭਵਨ ਅਤੇ ਰਾਸ਼ਟਰਪਤੀ ਭਵਨ ਤੋਂ ਇਲਾਵਾ ਹੋਰਨਾਂ ਸਥਾਨਾਂ ਦੇ ਦਰਸ਼ਨ ਕਰਵਾਕੇ ਲਿਆਉਣਗੇ ਉਨ੍ਹਾਂ ਕਿਹਾ ਕਿ ਨੌਜਵਾਨ ਵੱਧ ਤੋ ਵੱਧ ਇਸ ਕਾਰਜ ਵਿੱਚ ਹਿੱਸਾ ਲੈਣ।