ETV Bharat / city

ਪੁਰਾਣੀ ਰੰਜਿਸ਼ ਚੱਲਦਿਆਂ ਕੁੱਝ ਵਿਅਕਤੀਆਂ ਨੇ ਇੱਕ ਘਰ 'ਤੇ ਚਲਾਈਆਂ ਗੋਲੀਆਂ - Case of shooting

ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਤੁਤ ਵਿਖੇ ਇੱਕ ਘਰ 'ਤੇ ਸਕਾਰਪੀਓ ਗੱਡੀ ਸਵਾਰ ਕੁੱਝ ਵਿਅਕਤੀਆਂ ਨੇ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਘਰ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਨੇ ਕੰਧਾਂ ਟੱਪ ਕੇ ਲੋਕਾਂ ਦੇ ਘਰ ਵਿੱਚ ਦਾਖਲ ਹੋ ਕੇ ਆਪਣੀ ਜਾਨ ਬਚਾਈ।

ਪੁਰਾਣੀ ਰੰਜਿਸ਼ ਚੱਲਦਿਆਂ ਕੁੱਝ ਵਿਅਕਤੀਆਂ ਨੇ ਇੱਕ ਘਰ 'ਤੇ ਚਲਾਈਆਂ ਗੋਲੀਆਂ

author img

By

Published : Jan 8, 2022, 1:14 PM IST

ਤਰਨਤਾਰਨ: ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਤੁਤ ਵਿਖੇ ਇੱਕ ਘਰ 'ਤੇ ਸਕਾਰਪੀਓ ਗੱਡੀ ਸਵਾਰ ਕੁੱਝ ਵਿਅਕਤੀਆਂ ਨੇ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਘਰ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਨੇ ਕੰਧਾਂ ਟੱਪ ਕੇ ਲੋਕਾਂ ਦੇ ਘਰ ਵਿੱਚ ਦਾਖਲ ਹੋ ਕੇ ਆਪਣੀ ਜਾਨ ਬਚਾਈ।

ਜਾਣਕਾਰੀ ਦਿੰਦਿਆਂ ਘਰ ਦੇ ਮੈਂਬਰ ਮਨਜੀਤ ਕੌਰ ਤੇ ਉਸ ਦੇ ਪੁੱਤਰ ਗੁਰਵਿੰਦਰ ਸਿੰਘ ਉਰਫ਼ ਫਰੀਦੀ ਨੇ ਦੱਸਿਆ ਕਿ ਉਹ ਆਪਣੇ ਘਰ ਰਾਤ ਦੇ ਸਮੇਂ ਮੌਜੂਦ ਸਨ ਤਦੋਂ ਹੀ ਇੱਕ ਸਕਾਰਪੀਓ ਗੱਡੀ ਰੰਗ ਚਿੱਟਾ ਸੜਕ 'ਤੇ ਆਈ, ਉਸ ਵਿੱਚ ਸਵਾਰ ਰਣਜੀਤ ਸਿੰਘ ਅਤੇ ਉਸ ਦੇ ਪੁੱਤਰ ਸੁਖਬੀਰ ਸਿੰਘ ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਸਾਨੂੰ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਅਸੀਂ ਸਾਰੇ ਪਰਿਵਾਰ ਨੇ ਘਰ ਦੀ ਪਿਛਲੀ ਕੰਧ ਟੱਪ ਕੇ ਗਵਾਂਢ ਵਿੱਚ ਰਹਿੰਦੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਆਪਣੀ ਜਾਨ ਬਚਾਈ, ਪੀੜਤ ਪਰਿਵਾਰ ਨੇ ਦੱਸਿਆ ਕਿ ਸਾਡੀ ਵਜਾ ਰੰਜਿਸ਼ ਇਹ ਹੈ ਕਿ ਉਸ ਦੇ ਮਾਮੇ ਰਣਜੀਤ ਸਿੰਘ ਤੇ ਉਸ ਦਾ ਲੜਕਾ ਸੁਖਬੀਰ ਸਿੰਘ ਉਸ ਨਾਲ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਿਸ਼ ਰੱਖਦਾ ਹੈ ਤੇ ਉਹਨਾਂ ਪਹਿਲਾਂ ਵੀ ਉਸ 'ਤੇ ਪਰਚਾ ਦਰਜ ਕਰਵਾਇਆ ਸੀ, ਉਸ 'ਤੇ ਹਮਲਾ ਕੀਤਾ ਸੀ।

ਪੁਰਾਣੀ ਰੰਜਿਸ਼ ਚੱਲਦਿਆਂ ਕੁੱਝ ਵਿਅਕਤੀਆਂ ਨੇ ਇੱਕ ਘਰ 'ਤੇ ਚਲਾਈਆਂ ਗੋਲੀਆਂ

ਇਸੇ ਹੀ ਰੰਜੀਸ਼ ਦੇ ਤਹਿਤ ਉਹਨਾਂ ਰਾਤ ਨੂੰ ਮਾਰਨ ਦੇਣ ਦੀ ਨੀਅਤ ਨਾਲ ਸਾਡੇ ਘਰ 'ਤੇ ਹਮਲਾ ਕੀਤਾ ਹੈ, ਅਸੀਂ ਉਸੇ ਟਾਈਮ ਹੀ ਪੁਲਿਸ ਚੌਂਕੀ ਤੁਤ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜ਼ਾਇਜਾ ਲਿਆ।

ਇਸ ਸੰਬੰਧੀ ਜਦੋਂ ਪੁਲਿਸ ਚੌਂਕੀ ਤੁਤ ਦੇ ਇੰਚਾਰਜ ਨਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਆਖਿਆ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਜਾਂਚ ਵਿੱਚ ਆਵੇਗਾ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ

ETV Bharat Logo

Copyright © 2025 Ushodaya Enterprises Pvt. Ltd., All Rights Reserved.