ETV Bharat / city

ਤਰਨ ਤਾਰਨ: 'ਨਸ਼ਾ ਵਿਰੋਧੀ ਦਿਵਸ' ਮੌਕੇ ਰਾਜ ਪੱਧਰੀ ਸਮਾਗਮ ਦਾ ਆਯੋਜਨ - ਨਸ਼ਾ ਵਿਰੋਧੀ ਦਿਵਸ

'ਨਸ਼ਾ ਵਿਰੋਧੀ ਦਿਵਸ' ਮੌਕੇ ਤਰਨ ਤਾਰਨ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ 'ਚ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਸਰਕਾਰ ਨੂੰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਵੱਧ ਤੋਂ ਵੱਧ ਨੌਕਰੀਆਂ ਦੇਣ ਦੀ ਅਪੀਲ ਵੀ ਕੀਤੀ ਗਈ।

ਨਸ਼ਾ ਵਿਰੋਧੀ ਦਿਵਸ
author img

By

Published : Jun 26, 2019, 8:51 PM IST

ਤਰਨਤਾਰਨ: 'ਨਸ਼ਾ ਵਿਰੋਧੀ ਦਿਵਸ' ਮੌਕੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ 'ਚ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੇ ਨਾਲ ਹੀ ਪੱਟੀ, ਖੇਮਕਰਨ ਦੇ ਵਿਧਾਇਕਾਂ ਵੱਲੋਂ ਵੀ ਆਪਣੀ ਹਾਜ਼ਰੀ ਲਗਾਈ ਗਈ।

ਤਰਨ ਤਾਰਨ

ਇਸ ਮੌਕੇ ਪੱਟੀ ਹਲਕੇ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਪੀਲ ਕੀਤੀ ਹੈ ਕਿ ਜੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਹੈ ਤਾਂ ਸਾਡੇ ਖੇਤਰ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦਿੱਤੀਆਂ ਜਾਣ ਤਾਂ ਜੋ ਅਸੀਂ ਨਸ਼ਿਆਂ ਤੋਂ ਬਚ ਸਕੀਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਲਈ ਇੱਕ ਵੱਡੀ ਸਮੱਸਿਆ ਹੈ, ਜਿਸ ਦੇ ਹੱਲ ਲਈ ਪੰਜਾਬ ਸਰਕਾਰ ਅਨੇਕਾਂ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਮੰਚ ਤੇ ਜੋ ਸਵਾਲ ਚੁੱਕੇ ਹਨ, ਪੰਜਾਬ ਸਰਕਾਰ ਉਸ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਸਾਰਿਆਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰੇਗੀ।

ਪਵਨ ਸ਼ਰਮਾ, ਤਰਨਤਾਰਨ                     ਮਿਤੀ : 26 ਜੂਨ 2019

Download link 
https://we.tl/t-QhBkXUqMRv

Download link 
https://we.tl/t-tv9CXn6Xxp

ਸਟੋਰੀ ਨਾਮ : ਨਸ਼ਾ ਵਿਰੋਧੀ ਦਿਵਸ ਮੌਕੇ ਤਰਨਤਾਰਨ ਵਿਖੇ ਰਾਜ ਪੱਧਰੀ ਸਮਾਗਮ ਦਾ ਕੀਤਾ ਗਿਆ ਆਯੋਜਨ, ਸਿਹਤ ਮੰਤਰੀ ਦੀ ਹਾਜ਼ਰੀ ਵਿੱਚ ਹੀ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਨਸ਼ਿਆਂ ਨੂੰ ਲੈ ਕੇ ਹੀ ਆਪਣੀ ਹੀ ਸਰਕਾਰ ਨੂੰ ਸੁਣਾਇਆ ਖਰੀਂਆ-ਖਰੀਂਆ

ਐਂਕਰ : ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਤਰਨਤਾਰਨ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਉੱਚੇਚੇ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਦੇ 4 ਵਿਧਾਨ ਸਭਾ ਹਲਕਿਆਂ ਤਰਨਤਾਰਨ, ਪੱਟੀ, ਖੇਮਕਰਨ ਦੇ ਵਿਧਾਇਕਾਂ ਵੱਲੋਂ ਵੀ ਆਪਣੀ ਆਮਦ ਦਰਜ ਕਰਵਾਈ ਗਈ। ਇਸ ਮੌਕੇ ਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਿਥੇ ਨਸ਼ਿਆਂ ਦੇ ਮਾਮਲੇ ਤੇ ਆਪਣੀ ਸਰਕਾਰ ਦੀ ਪ੍ਰਾਪਤੀਆਂ ਗਿਣਾਉਦੇ ਹੋਏ ਨਜ਼ਰ ਆਏ, ਉਥੇ ਹੀ ਪੱਟੀ ਹਲਕੇ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਸਟੇਜ ਤੋਂ ਆਪਣੀ ਹੀ ਸਰਕਾਰ ਨੂੰ ਨਸ਼ਿਆਂ ਦੇ ਵਾਧੇ ਲਈ ਜ਼ਿੰਮੇਵਾਰ ਠਹਿਰਾਉਦਿਆਂ ਘੇਰਿਆ ਗਿਆ। ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ, ਲੇਕਿਨ ਨਸ਼ਿਆਂ ਦੀ ਵਿਕਰੀ ਪਹਿਲਾਂ ਨਾਲੋਂ ਵੀ ਵੱਧ ਗਈ ਹੈ। ਵੱਡੇ ਤਸਕਰਾਂ ਨੂੰ ਛੱਡ ਕੇ ਛੋਟੇ ਤਸਕਰਾਂ ਨੂੰ ਹੀ ਪੁਲਿਸ ਵੱਲੋਂ ਫ਼ੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ  ਜ਼ਿਲ੍ਹੇ ਦੇ ਨੌਜਵਾਨ ਬੇਰੁਜ਼ਗਾਰੀ ਦੇ ਚੱਲਦਿਆਂ ਨਸ਼ਿਆਂ ਦੀ ਦਲ-ਦਲ ਵਿੱਚ ਧੱਸੇ ਹੋਏ ਹਨ। ਭਾਰੀ ਮਾਤਰਾ ਵਿੱਚ ਨਸ਼ੇ ਫੜੇ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੇ ਸੈਂਪਲ ਕਥਿਤ ਤੌਰ ਤੇ ਪੁਲਿਸ ਦੀ ਮਿਲੀਭੁਗਤ ਨਾਲ ਫ਼ੇਲ੍ਹ ਹੋ ਜਾਂਦੇ ਹਨ ਅਤੇ ਨਸ਼ਿਆਂ ਦੇ ਵੱਡੇ ਵਪਾਰੀ ਬੜੀ ਆਸਾਨੀ ਨਾਲ ਜੇਲ੍ਹ ਚੋਂ ਬਾਹਰ ਆ ਕੇ ਫਿਰ ਇਸੇ ਧੰਦੇ ਵਿੱਚ ਲੇਗ ਜਾਂਦੇ ਹਨ। ਵਿਧਾਇਕ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨਸ਼ਾ ਰੋਕਣਾ ਚਾਹੁੰਦੀ ਹੈ ਤਾਂ ਪਹਿਲਾਂ ਬੇਰੁਜ਼ਗਾਰੀ ਨੂੰ ਖ਼ਤਮ ਕਰੇ, ਕਿਉਕਿ ਬੇਰੁਜ਼ਗਾਰੀ ਹੀ ਨਸ਼ੇ ਨੂੰ ਵਧਾਵਾ ਦੇ ਰਹੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਲਈ ਇੱਕ ਵੱਡੀ ਸਮੱਸਿਆ ਹੈ, ਜਿਸਦੇ ਹੱਲ ਲਈ ਪੰਜਾਬ ਸਰਕਾਰ ਅਨੇਕਾਂ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਮੰਚ ਤੇ ਜੋ ਸਵਾਲ ਚੁੱਕੇ ਹਨ, ਪੰਜਾਬ ਸਰਕਾਰ ਉਸ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਸਾਰਿਆਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।

ਬਾਈਟ : ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ, ਹਰਮਿੰਦਰ ਸਿੰਘ ਗਿੱਲ ਵਿਧਾਇਕ ਵਿਧਾਨ ਸਭਾ ਹਲਕਾ ਪੱਟੀ

ਪਵਨ ਸ਼ਰਮਾ, ਤਰਨਤਾਰਨ
ETV Bharat Logo

Copyright © 2024 Ushodaya Enterprises Pvt. Ltd., All Rights Reserved.