ਤਰਨ ਤਾਰਨ : ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਉੱਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਬੀਤੇ ਦਿਨੀਂ ਤਰਨ ਤਾਰਨ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਸੀ। ਪੁਲਿਸ ਵੱਲੋਂ ਇਨ੍ਹਾਂ ਚਾਰਾ ਮੁਲਜ਼ਮਾਂ ਦੀ ਗ਼ੈਰਕਾਨੂੰਨੀ ਢੰਗ ਨਾਲ ਤਿਆਰ ਕੀਤੀ ਗਈ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀਡੀ ਕਮਲਜੀਤ ਸਿੰਘ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਨਸ਼ੇ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਿਸ 'ਚ 4 ਨਸ਼ਾ ਤਸਕਰਾਂ ਦੀ ਜਾਇਦਾਦ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਗਈ ਹੈ। ਸੁਖਵਿੰਦਰ ਸਿੰਘ ਵਾਸੀ ਕੋਟਲੀ ਵਾਸਵਾ ਦੀ ਜਾਇਦਾਦ 81ਕਨਾਲ, 10ਮਰਲੇ ਅਤੇ ਇੱਕ ਘਰ ਸੀਲ ਕੀਤਾ ਗਿਆ ਹੈ, ਜਿਸ ਦੀ ਕੀਮਤ 2 ਕਰੋੜ 30 ਲੱਖ 36000 ਹਜ਼ਾਰ 250 ਰੁਪਏ ਬਣਦੀ ਹੈ।
ਸਤੀਸ਼ ਕੁਮਾਰ ਵਾਸੀ ਝਬਾਲ ਦੀ ਸੀਲ ਕੀਤੀ ਗਈ ਜਾਇਦਾਦ 'ਚ ਇੱਕ ਘਰ, ਇੱਕ ਗੱਡੀ ਪੀ ਬੀ 46ਏ ਸੀ 7070 ਦੀ ਕੁੱਲ ਕੀਮਤ 47 ਲੱਖ 80 ਹਜ਼ਾਰ ਰੁਪਏ ਹੈ। ਇਸ ਤੋਂ ਇਲਾਵਾ ਅਮਨਦੀਪ ਸਿੰਘ ਦੀ 47 ਲੱਖ 67 ਹਜ਼ਾਰ ਤੋਂ ਵੱਧ ਦੀ ਕੀਮਤ ਤੇ ਮਨਦੀਪ ਸਿੰਘ ਦੀ 3 ਕਰੋੜ 57ਲੱਖ ਤੋਂ ਵੱਧ ਦੀ ਜਾਇਦਾਦ ਨੂੰ ਸੀਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਚਾਰਾਂ ਨਸ਼ਾ ਤਸਕਰਾਂ ਵੱਲੋਂ ਸੀਲ ਕੀਤੀ ਗਈ ਕੁੱਲ ਜਾਇਦਾਦ ਦੀ ਕੀਮਤ ਤਕਰੀਬਨ 57 ਕੋਰੜ 98 ਲੱਖ 1 ਹਜ਼ਾਰ 478 ਰੁਪਏ ਬਣਦੀ ਹੈ।