ਤਰਨ ਤਾਰਨ: ਦਿਹਾਤੀ ਮਜ਼ਦੂਰ ਸਭਾ ਲਾਖਣਾ ਵੱਲੋਂ ਪਿੰਡ ਦੇ ਪੰਚਾਇਤੀ ਜ਼ਮੀਨ ਤੋਂ ਪੰਜ-ਪੰਜ ਮਰਲੇ ਜ਼ਮੀਨ ਲੈਣ ਲਈ ਪੱਕਾ ਮੋਰਚਾ ਲਾਇਆ ਗਿਆ ਹੈ। ਇਸ ਦੌਰਾਨ ਦਿਹਾਤੀ ਮਜ਼ਦੂਰਾਂ ਵੱਲੋਂ ਸਥਾਨਕ ਬੀਡੀਓ ਉੱਤੇ ਐਸਸੀ ਕੋਟੇ ਦੀ ਜ਼ਮੀਨ ਦੀ ਬੋਲੀ ਜਨਰਲ ਕੋਟੇ ਲਈ ਕੀਤੇ ਜਾਣ ਦੇ ਦੋਸ਼ ਲਾਏ ਗਏ ਹਨ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਆਪਣੀ ਮੁਸ਼ਕਲਾਂ ਸਾਂਝੀਆਂ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਚਮਨ ਲਾਲ ਨੇ ਦੱਸਿਆ ਕਿ ਸਰਕਾਰ ਮਜ਼ਦੂਰਾਂ ਨਾਲ ਵਾਅਦੇ ਤਾਂ ਕਰ ਲੈਂਦੀ ਹੈ ਪਰ ਬਾਅਦ 'ਚ ਇਨ੍ਹਾਂ ਨੂੰ ਪੂਰਾ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ ਆਉਣ ਤੋਂ ਪਹਿਲਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਗਰੀਬ ਲੋਕਾਂ ਨੂੰ ਪੰਚਾਇਤੀ ਜ਼ਮੀਨਾਂ ਵਿੱਚੋਂ ਪੰਜ-ਪੰਜ ਮਰਲੇ ਜ਼ਮੀਨ ਅਲਾਟ ਕੀਤੀ ਜਾਵੇਗੀ ਤੇ ਘਰ ਬਣਾਉਣ ਲਈ ਗ੍ਰਾਂਟ ਵੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਮਹਿਜ ਆਪਣੇ ਹੱਕ 'ਚ ਵੋਟਾਂ ਹਾਸਲ ਕਰਨ ਲਈ ਝੂਠੇ ਵਾਅਦੇ ਕੀਤੇ ਗਏ। ਹੁਣ ਸਰਕਾਰੀ ਅਧਿਕਾਰੀ ਉਨ੍ਹਾਂ ਦੇ ਹੱਕ ਖੋ ਰਹੇ ਹਨ। ਇਸ ਦੇ ਚਲਦੇ ਪਿੰਡ ਲਾਖਣਾ ਦੀ ਐੱਸਸੀ ਕੋਟੇ ਦੇ ਲੋਕਾਂ ਲਈ ਰਾਖਵੀਂ ਗਈ ਜ਼ਮੀਨ ਦੀ ਬੋਲੀ ਜਨਰਲ ਕੈਟੇਗਰੀ 'ਚ ਕੀਤੀ ਗਈ ਹੈ। ਉਨ੍ਹਾਂ ਇਸ ਬੋਲੀ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।
ਹੋਰ ਪੜ੍ਹੋ : ਜੰਮੂ ਕਸ਼ਮੀਰ: ਕੁਲਗਾਮ ਦੇ ਯਮਰਚ ਇਲਾਕੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
ਇਸ ਮੌਕੇ 'ਤੇ ਪੁੱਜੇ ਡੀਐੱਸਪੀ ਰਾਜਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਦਾ ਜ਼ਮੀਨੀ ਮਾਮਲੇ ਦਾ ਹੱਕ ਬਣਦਾ ਹੈ। ਉਸ ਸਬੰਧੀ ਇਨ੍ਹਾਂ ਕੋਲੋ ਮੰਗ ਪੱਤਰ ਲੈ ਲਿਆ ਗਿਆ ਹੈ ਜਲਦੀ ਹੀ ਐੱਸਡੀਐੱਮ ਪੱਟੀ ਇਸ ਦੀ ਜਾਂਚ ਪੂਰੀ ਕਰਨਗੇ। ਉਨ੍ਹਾਂ ਰੋਸ ਪ੍ਰਦਰਸ਼ਨ ਕਰ ਰਹੇ ਦਿਹਾਤੀ ਮਜ਼ਦੂਰਾਂ ਨੂੰ ਇਨਸਾਫ ਦਵਾਉਣ ਦਾ ਭਰੋਸਾ ਦਿੱਤਾ।