ETV Bharat / city

ਬੇਟੇ ਨੂੰ ਮਿਲਣ ਕੈਨੇਡਾ ਗਏ ਮਾਪੇ ਹੁਣ ਲਿਆਉਣਗੇ ਪੁੱਤਰ ਦੀ ਲਾਸ਼

ਤਰਨਤਾਰਨ ਦੇ ਪਿੰਡ ਬਾਣੀਆ ਵਿਖੇ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਬੀਮਾਰੀ ਕਾਰਨ ਮੌਤ ਹੋ ਗਈ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਨੌਜਵਾਨ ਦੇ ਮਾਪੇ ਉਸ ਨੂੰ ਮਿਲਣ ਦੇ ਲਈ ਵਿਦੇਸ਼ ਗਏ ਸੀ ਪਰ ਹੁਣ ਉਨ੍ਹਾਂ ਨੂੰ ਆਪਣੇ ਪੁੱਤ ਦੀ ਲਾਸ਼ ਲੈ ਕੇ ਵਾਪਸ ਆਉਣਾ ਪਵੇਗਾ।

young man died due to illness in abroad
ਵਿਦੇਸ਼ ਗਏ ਨੌਜਵਾਨ ਦੀ ਮੌਤ
author img

By

Published : Oct 2, 2022, 12:49 PM IST

ਤਰਨਤਾਰਨ: ਪੰਜਾਬ ਦੇ ਜਿਆਦਾਤਰ ਨੌਜਵਾਨ ਰੁਜ਼ਗਾਰ ਦੀ ਭਾਲ ਅਤੇ ਸੁਨਹਿਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦੇ ਚਾਹਵਾਨ ਹਨ। ਵਿਦੇਸ਼ ਜਾ ਕੇ ਸੁਨਿਹਰੇ ਭਵਿੱਖ ਦੀ ਇੱਛਾ ਕਿਸੇ ਕਿਸੇ ਨੌਜਵਾਨ ਦੀ ਪੂਰੀ ਹੁੰਦੀ ਹੈ। ਦੱਸ ਦਈਏ ਕਿ ਤਰਨਤਾਰਨ ਦੇ ਪਿੰਡ ਬਾਣੀਆ ਵਿਖੇ ਇੱਕ ਨੌਜਵਾਨ ਵਿਦੇਸ਼ ਗਿਆ ਸੀ ਜਿੱਥੇ ਉਸਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਨੌਜਵਾਨ ਦੇ ਮਾਂ ਪਿਓ ਆਪਣੇ ਪੁੱਤ ਨੂੰ ਮਿਲਣ ਦੇ ਲਈ ਵਿਦੇਸ਼ ਗਏ ਸੀ ਪਰ ਹੁਣ ਉਨ੍ਹਾਂ ਨੂੰ ਆਪਣੇ ਪੁੱਤ ਦੀ ਲਾਸ਼ ਲੈ ਕੇ ਵਾਪਸ ਆਉਣਾ ਪਵੇਗਾ।

ਵਿਦੇਸ਼ ਗਏ ਨੌਜਵਾਨ ਦੀ ਮੌਤ

ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਾਲ 2016 ਵਿੱਚ ਸਟੱਡੀ ਬੇਸ ’ਤੇ ਉਹ ਕੈਨੇਡਾ ਗਿਆ ਸੀ। ਪਰ ਅਚਾਨਕ ਕਿਸੇ ਬੀਮਾਰੀ ਦਾ ਸ਼ਿਕਾਰ ਹੋ ਗਿਆ। ਕੁਝ ਸਮੇਂ ਪਹਿਲਾਂ ਬੇਟੇ ਨਵਰੂਪ ਜੌਹਲ ਨੂੰ ਮਿਲਣ ਦੇ ਲਈ ਉਸਦੇ ਪਿਤਾ ਏਐਸਆਈ ਸਤਨਾਮ ਸਿੰਘ ਬਾਵਾ ਅਤੇ ਮਾਂ ਜਗਦੀਸ਼ ਕੌਰ ਕੈਨੇਡਾ ਗਏ ਹੋਏ ਸੀ। ਸ਼ਨਿੱਚਰਵਾਰ ਨੂੰ ਅਚਾਨਕ ਪਿਤਾ ਸਤਨਾਮ ਸਿੰਘ ਬਾਵਾ ਨੇ ਆਪਣੀ ਲੜਕੀ ਨਵਦੀਪ ਕੌਰ ਨੂੰ ਫੋਨ ਕਰਕੇ ਦੱਸਿਆ ਕਿ ਹੁਣ ਤੁਹਾਡਾ ਭਾਈ ਨਵਰੂਪ ਜੌਹਲ ਇਸ ਦੁਨੀਆ ਵਿੱਚ ਨਹੀਂ ਰਿਹਾ।

ਨਵਰੂਪ ਜੌਹਲ ਦੇ ਕਰੀਬੀ ਰਿਸ਼ਤੇਦਾਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਨੇ ਦੱਸਿਆ ਕਿ ਕਰੀਬ 6 ਸਾਲ ਪਹਿਲਾਂ ਕੈਨੇਡਾ ਪੜ੍ਹਾਈ ਕਰ ਰਹੇ ਉਕਤ ਨੌਜਵਾਨ ਨੂੰ ਅਚਾਨਕ ਕਿਸੇ ਬੀਮਾਰੀ ਨੇ ਆਪਣੀ ਲਪੇਟ ਵਿੱਚ ਲੈ ਲਿਆ,ਪਰ ਇਹ ਪਤਾ ਨਹੀਂ ਸੀ ਕਿ ਨਵਰੂਪ ਜੌਹਲ ਦੀ ਮੌਤ ਹੋ ਜਾਵੇਗੀ। ਘਸੀਟਪੁਰਾ ਨੇ ਦੱਸਿਆ ਕਿ ਕਨੈਡਾ ਦੇ ਸ਼ਹਿਰ ਬਰੈਂਪਟਨ ਵਿਖੇ ਨਵਰੂਪ ਜੌਹਲ ਦੀ ਲਾਸ਼ ਭਾਰਤ ਲਿਆਉਣ ਦੇ ਲਈ ਉਸਦੇ ਮਾਂ-ਬਾਪ ਲੱਗੇ ਹੋਏ ਹਨ।

ਇਹ ਵੀ ਪੜੋ: ਚੰਨੀ ਤੋਂ ਬਾਅਦ ਚਰਚਾ ਵਿੱਚ ਮੁੱਖ ਮੰਤਰੀ ਮਾਨ, ਸਟੇਜ ਉੱਤੇ ਕੀਤਾ ਗਰਬਾ ਤੇ ਪਾਇਆ ਭੰਗੜਾ

ETV Bharat Logo

Copyright © 2024 Ushodaya Enterprises Pvt. Ltd., All Rights Reserved.