ਤਰਨਤਾਰਨ: ਖੇਮਕਰਨ ਵਿੱਚ ਵਾਰਦਾਤਾ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਸ਼ਹਿਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਟੈਕਸੀ ਚਾਲਕ ਨੂੰ ਦਿਨ ਦਿਹਾੜੇ ਗੋਲੀਆਂ ਮਾਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਹ ਸਾਰੀ ਘਟਨਾ ਪਿੰਡ ਆਸਲ ਦੀ ਹੈ। ਮ੍ਰਿਤਕ ਦੀ ਪਛਾਣ ਸ਼ੇਰ ਮਸੀਹ ਪੁੱਤਰ ਨਾਜਰ ਮਸੀਹ ਵਜੋਂ ਹੋਈ ਹੈ।
ਇਹ ਵੀ ਪੜੋ: ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਅੱਜ
ਦੱਸ ਦਈਏ ਕਿ ਮ੍ਰਿਤਕ ਨੌਜਵਾਨ 2 ਅਣਪਛਾਤੇ ਵਿਅਕਤੀਆਂ ਨੂੰ ਕਿਰਾਏ ਤੇ ਖੇਮਕਰਨ ਤੋਂ ਅਮ੍ਰਿਤਸਰ ਛੱਡਣ ਲਈ ਜਾ ਰਿਹਾ ਸੀ। ਉਹਨਾਂ ਵਿਅਕਤੀਆਂ ਵੱਲੋਂ ਪਿੰਡ ਆਸਲ ਉਤਾੜ ਟਾਹਲੀ ਅੱਡੇ ਨਜਦੀਕ ਸ਼ੇਰ ਮਸੀਹ ਨੂੰ ਪਿੱਛੋਂ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ। ਗੋਲੀ ਵੱਜਣ ਕਾਰਨ ਸ਼ੇਰ ਮਸੀਹ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਦੋਵੇਂ ਕਾਤਲ ਮੌਕੇ ਤੋਂ ਫਰਾਰ ਹੋ ਗਏ। ਇਸ ਮੌਕੇ ਨਜਦੀਕ ਪੈਂਦੇ ਭੱਠੇ ‘ਤੇ ਮੌਜੂਦ ਲੋਕਾਂ ਵੱਲੋਂ ਡੀਐਸਪੀ ਨੂੰ ਜਾਣਕਾਰੀ ਦਿੱਤੀ ਗਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜੋ: WORLD ZOONOSIS DAY 2022: ਚੰਦ ਕੁ ਸਾਵਧਾਨੀਆਂ ਨਾਲ ਜ਼ੂਨੋਸਿਸ ਤੋਂ ਬਚੋ
ਇਹ ਮੌਕੇ ਚਸ਼ਮਦੀਦਾਂ ਨੇ ਦੱਸਿਆ ਕਿ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਉਹ ਮੁੱਖ ਸੜਕ ’ਤੇ ਆ ਗਏ। ਉਹਨਾਂ ਨੇ ਕਿਹਾ ਕਿ ਟੈਕਸੀ ਡਰਾਈਵਰ ਹੋਸ਼ ਵਿੱਚ ਹੀ ਸੀ, ਜਿਸ ਆਪਣੇ ਪਰਿਵਾਰ ਬਾਰੇ ਦੱਸਿਆ। ਜਾਣਕਾਰੀ ਮੁਤਾਬਿਕ ਮੁਲਜ਼ਮ ਸੜਕ ਦੇ ਦੂਜੇ ਪਾਸੇ ਖੜ੍ਹੇ ਮੋਟਰਸਾਈਕਲ 'ਤੇ ਬੈਠ ਫਰਾਰ ਹੋ ਗਏ।
ਇਹ ਵੀ ਪੜੋ: ਮੀਂਹ ਨਾਲ ਮੌਸਮ ਹੋਇਆ ਖੁਸ਼ਨੁਮਾ, ਦਰਬਾਰ ਸਾਹਿਬ ਪਹੁੰਚੀ ਸੰਗਤ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ