ਤਰਨਤਾਰਨ: ਤਰਨਤਾਰਨ ਦੇ ਪਿੰਡ ਅਲਾਦੀਨਪੁਰ ਵਿਖੇ ਬੀਤੇ ਦਿਨ ਕੱਪੜਾ ਵਪਾਰੀ ਗੁਰਜੰਟ ਸਿੰਘ ਦਾ ਗੋਲੀਆਂ ਮਾਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। 40 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਪੁਲਿਸ ਦੀ ਨਿਗਰਾਨੀ ਹੇਠ ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਿਰਤਕ ਗੁਰਜੰਟ ਸਿੰਘ ਦਾ ਜੱਦੀ ਪਿੰਡ ਰਸੂਲਪੁਰ (last rites of the deceased Gurjant Singh) ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਪੁਲਿਸ ਨੇ ਮ੍ਰਿਤਕ ਗੁਰਜੰਟ ਸਿੰਘ ਦੇ ਪਰਿਵਾਰ ਨੂੰ ਆਰਜ਼ੀ ਤੌਰ ਉੱਤੇ 2 ਸਕਿਉਰਟੀ ਗਾਰਡ ਵੀ ਦਿੱਤੇ।
ਮਾਮਲਾ ਕੀ ਸੀ ? ਜਾਣਕਾਰੀ ਅਨੁਸਾਰ ਦੱਸ ਦਈਏ ਕਿ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਅਜਾਇਬ ਸਿੰਘ ਨਿਵਾਸੀ ਪਿੰਡ ਰਸੂਲਪੁਰ ਜੋ ਕਿ ਕੱਪੜੀ ਦਾ ਵਪਾਰ ਕਰਦਾ ਸੀ, ਜਿਸ ਦਾ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਉੱਪਰ ਪਿੰਡ ਦੀਨਪੁਰ A young man shot dead in Village Dinpur ਵਿਖੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਿੱਤਾ ਸੀ।
ਗੈਂਗਸਟਰ ਲੰਡਾ ਦਾ ਇਸ ਕਤਲ ਵਿੱਚ ਨਾਮ ਹੋਣ ਦੀ ਖ਼ਬਰ:- ਉਧਰ ਹੀ ਇਸ ਕਤਲ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ 2 ਮਹੀਨੇ ਪਹਿਲ ਗੈਂਗਸਟਰ ਲੰਡਾ ਤੋਂ 20 ਲੱਖ ਦੇਣ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਅਸੀ ਕਿਹਾ ਸੀ ਕਿ ਅਸੀ ਪੰਜਾਬ ਸਰਕਾਰ ਦਾ ਪਹਿਲਾ ਦੀ ਬਹੁਤ ਕਰਜ਼ ਦੇਣਾ ਹੈ। ਇਸ ਤੋਂ ਇਲਾਵਾ ਪਰਿਵਾਰਿਕ ਮੈਂਬਰਾਂ ਨੇ ਕਿਹਾ ਸੀ ਕਿ ਸਾਨੂੰ ਪੰਜਾਬ ਪੁਲਿਸ ਤੋਂ ਇਲਸਾਫ਼ ਦੀ ਕੋਈ ਉਮੀਦ ਨਹੀਂ ਹੈ।
ਇਹ ਵੀ ਪੜੋ:- ਪਾਕਿਸਤਾਨ ਵਿੱਚ ਯਾਤਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, ਜਿੰਦਾ ਸੜੇ 18 ਲੋਕ