ETV Bharat / city

ਛੇੜਛਾੜ ਦੇ ਮਾਮਲੇ 'ਚ ਮੁਲਜ਼ਮ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਪੀੜਤਾ ਦੇ ਪਰਿਵਾਰ ਨੇ ਕੀਤੀ ਭੁੱਖ ਹੜਤਾਲ - ਖੇਮਕਰਨ ਪੁਲਿਸ

ਤਰਨ ਤਾਰਨ ਜ਼ਿਲ੍ਹੇ ਦੇ ਕਸਬਾ ਖੇਮਕਰਨ ਵਿਖੇ ਪਿੰਡ ਮਹਿੰਦੀਪੁਰ ਵਿਖੇ ਇੱਕ ਨਬਾਲਗ ਕੁੜੀ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ 'ਚ ਸਥਿਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇ ਉਸ ਦੇ ਇੱਕ ਸਾਥੀ 'ਤੇ ਨਬਾਲਗ ਕੁੜੀ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ। ਪੀੜਤਾ ਤੇ ਉਸ ਦੇ ਪਰਿਵਾਰ ਨੇ ਇਸ ਮਾਮਲੇ 'ਚ ਦੂਜੇ ਮੁਲਜ਼ਮ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਭੁੱਖ ਹੜਤਾਲ ਕੀਤੀ ਹੈ।

ਪੀੜਤਾ ਦੇ ਪਰਿਵਾਰ ਨੇ ਕੀਤੀ ਭੁੱਖ ਹੜਤਾਲ
ਪੀੜਤਾ ਦੇ ਪਰਿਵਾਰ ਨੇ ਕੀਤੀ ਭੁੱਖ ਹੜਤਾਲ
author img

By

Published : Sep 3, 2020, 2:51 PM IST

ਤਰਨ ਤਾਰਨ: ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਮਹਿੰਦੀਪੁਰ ਵਿਖੇ ਇੱਕ ਨਬਾਲਗ ਕੁੜੀ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ 'ਚ ਸਥਿਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇ ਉਸ ਦੇ ਇੱਕ ਸਾਥੀ 'ਤੇ ਨਬਾਲਗ ਕੁੜੀ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ। ਪੀੜਤਾ ਦੇ ਪਰਿਵਾਰ ਨੇ ਇਨਸਾਫ ਨਾ ਮਿਲਣ ਅਤੇ ਇਸ ਮਾਮਲੇ 'ਚ ਦੂਜੇ ਮੁਲਜ਼ਮ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਭੁੱਖ ਹੜਤਾਲ ਕੀਤੀ ਹੈ।

ਪੀੜਤਾ ਦੇ ਪਰਿਵਾਰ ਨੇ ਕੀਤੀ ਭੁੱਖ ਹੜਤਾਲ

ਜਾਣਕਾਰੀ ਮੁਤਾਬਕ ਕਸਬਾ ਖੇਮਕਰਨ 'ਚ ਇੱਕ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਵੱਲੋਂ ਇੱਕ ਨਾਬਾਲਗ ਕੁੜੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇੱਕ ਮਹੀਨੇ ਪਹਿਲੇ ਵਾਪਰੀ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਖੇਮਕਰਨ ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਲੋੜੀਂਦੇ ਦੋ ਮੁਲਜ਼ਮਾਂ ਵਿਚੋਂ ਇੱਕ ਨੂੰ ਕਾਬੂ ਕਰ ਲਿਆ ਸੀ। ਇਨ੍ਹਾਂ ਚੋਂ ਇੱਕ ਮੁਲਜ਼ਮ ਫਰਾਰ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਦੂਜੇ ਮੁਲਜ਼ਮ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਪੀੜਤਾ ਤੇ ਉਸ ਦੇ ਪਰਿਵਾਰ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕੀਤੀ ਗਈ ਹੈ।

ਪੀੜਤਾ ਦੇ ਚਾਚੇ ਨੇ ਦੱਸਿਆ ਕਿ ਉਨ੍ਹਾਂ ਦੀ ਨਬਾਲਗ ਭਤੀਜੀ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਪਾਠ ਸਿੱਖਣ ਜਾਂਦੀ ਸੀ। ਰੋਜ਼ਾਨਾ ਵਾਂਗ ਜਦ ਉਹ ਇੱਕ ਦਿਨ ਲਈ ਪਾਠ ਸਿੱਖਣ ਗਈ ਤਾਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵੀਰ ਸਿੰਘ ਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਨੇ ਕੁੜੀ ਨਾਲ ਛੇੜਛਾੜ ਕੀਤੀ। ਜਿਸ ਤੋਂ ਬਾਅਦ ਪੀੜਤਾ ਨੇ ਇਸ ਘਟਨਾ ਬਾਰੇ ਪਰਿਵਾਰ ਨੂੰ ਸੂਚਨਾ ਦਿੱਤੀ। ਉਨ੍ਹਾਂ ਕਿਹਾ ਕਿ ਸ਼ਿਕਾਇਤ ਕਰਨ ਦੇ ਇੱਕ ਮਹੀਨੇ ਬਾਅਦ ਵੀ ਪੁਲਿਸ ਅਜੇ ਤੱਕ ਦੂਜੇ ਮੁਲਜ਼ਮ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਉਨ੍ਹਾਂ ਪੁਲਿਸ ਉੱਤੇ ਸਿਆਸੀ ਦਬਾਅ ਦੇ ਚਲਦੇ ਸਹੀ ਢੰਗ ਨਾਲ ਕਾਰਵਾਈ ਨਾ ਕਰਨ ਦੇ ਦੋਸ਼ ਲਾਏ। ਪੀੜਤਾ ਦੇ ਪਰਿਵਾਰ ਨੇ ਇੱਕ ਮਹਿਲਾ ਜਾਂਚ ਅਧਿਕਾਰੀ 'ਤੇ ਮੁਲਜ਼ਮਾਂ ਨਾਲ ਮਿਲੀਭੁਗਤ ਦੇ ਦੋਸ਼ ਵੀ ਲਾਏ। ਇਸ ਸਬੰਧੀ ਉਨ੍ਹਾਂ ਸਬੂਤ ਹੋਣ ਦਾ ਦਾਅਵਾ ਵੀ ਕੀਤਾ। ਪੀੜਤਾ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਜਦ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ, ਉਹ ਆਪਣੀ ਭੁੱਖ ਹੜਤਾਲ ਜਾਰੀ ਰੱਖਣਗੇ।

ਇਸ ਮਾਮਲੇ ਬਾਰੇ ਜਾਂਚ ਅਧਿਕਾਰੀ ਐਸਪੀ ਰਿਚਾ ਅਗਨੀਹੋਤਰੀ ਨੂੰ ਸਵਾਲ ਕੀਤੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਬਲਬੀਰ ਸਿੰਘ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਜਦੋਂ ਕਿ ਦੂਜਾ ਮੁਲਜ਼ਮ ਫਰਾਰ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਉਹ ਮੁਲਜ਼ਮਾਂ ਖਿਲਾਫ ਚਲਾਨ ਪੇਸ਼ ਕਰ ਚੁੱਕੇ ਹਨ। ਮੁਲਜ਼ਮਾਂ ਖਿਲਾਫ ਕਾਰਵਾਈ ਜਾਰੀ ਹੈ। ਉਨ੍ਹਾਂ ਵੂਮੈਨ ਸੈਲ ਦੀ ਮਹਿਲਾ ਅਧਿਕਾਰੀ 'ਤੇ ਲੱਗੇ ਦੋਸ਼ਾਂ ਦੀ ਵਿਭਾਗੀ ਜਾਂਚ ਜਾਰੀ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਅਧਿਕਾਰੀ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.