ETV Bharat / city

ਬੁਲੇਟ ਮੋਟਰਸਾਈਕਲ ਦੀ ਏਜੰਸੀ ਚਲਾਉਣ ਵਾਲੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ

ਪੱਟੀ ਸ਼ਹਿਰ ਵਿਚ ਬੁਲੇਟ ਮੋਟਰਸਾਈਕਲ ਦੀ ਏਜੰਸੀ ਚਲਾਉਣ ਵਾਲੇ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ (Young man commits suicide by shooting himself) ਕਰ ਲਈ ਹੈ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੱਟੀ ਸ਼ਹਿਰ
ਪੱਟੀ ਸ਼ਹਿਰ
author img

By

Published : Feb 22, 2022, 1:09 PM IST

ਤਰਨਤਾਰਨ: ਜ਼ਿਲ੍ਹੇ ਦੇ ਪੱਟੀ ਸ਼ਹਿਰ ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋ ਬੁਲੇਟ ਮੋਟਰਸਾਈਕਲਾਂ ਦੀ ਏਜੰਸੀ ਚਲਾਉਣ ਵਾਲੇ ਇੱਕ ਨੌਜਵਾਨ ਵੱਲੋਂ ਬੀਤੇ ਦਿਨ ਦੇਰ ਸ਼ਾਮ ਆਪਣੇ ਆਪ ਨੂੰ ਗੋਲੀ ਮਾਰ ਲਈ ਗਈ ਜਿਸ ਕਾਰਨ ਉਸਦੀ ਮੌਤ (Young man commits suicide by shooting himself) ਹੋ ਗਈ। ਮਾਮਲੇ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਚ ਲੈ ਕੇ ਉਸ ਨੂੰ ਡੈੱਡ ਹਾਊਸ ਵਿਖੇ ਰਖਵਾ ਦਿੱਤਾ ਗਿਆ ਹੈ।

ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ
ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ

ਮਿਲੀ ਜਾਣਕਾਰੀ ਮੁਤਾਬਿਕ ਗੁਰਸਿਮਰਨ ਸਿੰਘ ਜੋ ਤਰਨਤਾਰਨ ਦਾ ਰਹਿਣ ਵਾਲਾ ਸੀ, ਪੱਟੀ ਵਿਖੇ ਬੁਲੇਟ ਮੋਟਰਸਾਈਕਲ ਦੀ ਏਜੰਸੀ ਚਲਾਉਂਦਾ ਸੀ। ਬੀਤੀ ਦੇਰ ਸ਼ਾਮ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਗੰਭੀਰ ਜ਼ਖ਼ਮੀ ਹੋਏ ਗੁਰਸਿਮਰਨ ਸਿੰਘ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ।

ਫਿਲਹਾਲ ਪੱਟੀ ਤੋਂ ਪਹੁੰਚੀ ਪੁਲਿਸ ਨੇ ਗੁਰਸਿਮਰਨ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਥਾਣਾ ਸਿਟੀ ਪੱਟੀ ਦੇ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰਸਿਮਰਨ ਸਿੰਘ ਕੁਝ ਸਮੇਂ ਤੋਂ ਡਿਪਰੈਸ਼ਨ ਵਿੱਚ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਗੁਰਸਿਮਰਨ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ।

ਇਹ ਵੀ ਪੜੋ: ਲੁੱਟ ਖੋਹਾਂ ਕਰਨ ਵਾਲੇ ਲੁਟੇਰਿਆਂ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ETV Bharat Logo

Copyright © 2024 Ushodaya Enterprises Pvt. Ltd., All Rights Reserved.