ਤਰਨਤਾਰਨ: ਹਲਕਾ ਸ੍ਰੀ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਰਾਹਲ ਚਾਹਲ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਪੁਰਾਣੀ ਰੰਜਿਸ਼ ਦੇ ਚੱਲਦੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਨੌਜਵਾਨ ਦਾ ਬੇਰਹਿਮੀ ਨਾਲ ਕਤਲ: ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦਲੇਰ ਸਿੰਘ ਨਾਂ ਦੇ ਨੌਜਵਾਨ ਦਾ ਬੀਤੀ ਰਾਤ ਪਿੰਡ ਦੇ ਚੌਕ ਚ ਗੋਲੀਆਂ ਨਾਲ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਜਦੋ ਉਸ ਨੂੰ ਜ਼ਖਮੀ ਹਾਲਤ ’ਚ ਜਦੋ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤ ਐਲਾਨ ਦਿੱਤਾ। ਜਿਸ ਤੋਂ ਬਾਅਦ ਨੌਜਵਾਨ ਦੇ ਘਰ ਮਾਤਮ ਛਾ ਗਿਆ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਲਾਈ ਇਨਸਾਫ ਦੀ ਗੁਹਾਰ: ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਮਾਮਲੇ ਸਬੰਧੀ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ। ਜਿਨ੍ਹਾਂ ਨੇ ਉਨ੍ਹਾਂ ਦੇ ਮੁੰਡੇ ਨੂੰ ਮੌਤ ਦੇ ਘਾਟ ਉਤਾਰਿਆ ਹੈ। ਮਾਮਲੇ ਦੇ ਦੋਸ਼ੀ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ। ਮਾਮਲਾ ਪੁਰਾਣੀ ਰੰਜਿਸ਼ ਦਾ ਲੱਗ ਰਿਹਾ ਹੈ। ਫਿਲਹਾਲ ਉਨ੍ਹਾਂ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਮਾਮਲੇ ਦਾ ਦੋਸ਼ੀ ਹੋਇਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।