ETV Bharat / crime

ਗੁਰਲਾਲ ਭਲਵਾਨ ਦੇ ਕਤਲ ਮਾਮਲੇ 'ਚ 3 ਮੁਲਜ਼ਮ ਗ੍ਰਿਫਤਾਰ

author img

By

Published : Feb 21, 2021, 11:39 AM IST

Updated : Feb 21, 2021, 12:27 PM IST

ਫ਼ਰੀਦਕੋਟ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਭਲਵਾਨ ਦੇ ਕਤਲ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

Murder case Of Faridkot Gurlal Bhalwan
Murder case Of Faridkot Gurlal Bhalwan

ਫ਼ਰੀਦਕੋਟ: ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭਲਵਾਨ ਦਾ 2 ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਦੀ ਜ਼ਿੰਮੇਵਾਰੀ ਫੇਸਬੁੱਕ ਉੱਤੇ ਪੋਸਟ ਪਾ ਕੇ ਲਾਂਰੈਸ ਬਿਸ਼ਨੋਈ ਗਰੁੱਪ ਵਲੋਂ ਲਈ ਗਈ ਸੀ। ਹੁਣ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਹੈ ਮਾਮਲਾ

ਬੀਤੇ ਕੁਝ ਦਿਨ ਪਹਿਲਾਂ ਸ਼ਰੇਆਮ ਹੋਏ ਕਤਲ ਉੱਤੇ ਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਪੌਣੇ ਕੁ ਪੰਜ ਵਜੇ ਕੁਝ ਅਣਪਛਾਤੇ ਨੌਜਵਾਨਾਂ ਨੇ ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭਲਵਾਨ ਨੂੰ ਉਸ ਸਮੇਂ ਗੋਲੀਆ ਮਾਰ ਕੇ ਮਾਰ ਦਿੱਤਾ ਜਦ ਉਹ ਆਪਣੇ ਕਿਸੇ ਦੋਸਤ ਦੀ ਦੁਕਾਨ ਵਿੱਚੋਂ ਬਾਹਰ ਆ ਕੇ ਆਪਣੀ ਗੱਡੀ ਵਿੱਚ ਬੈਠਣ ਲੱਗਾ ਸੀ। ਉਨ੍ਹਾਂ ਦੱਸਿਆ ਕਿ ਮੌਕੇ ਉੱਤੇ 12/13 ਖਾਲੀ ਕਾਰਤੂਸ ਮਿਲੇ ਹਨ ਜਿੰਨਾਂ ਤੋਂ ਪਤਾ ਚੱਲਦਾ ਹੈ ਕਿ 12/13 ਰਾਉਂਡ ਫਾਇਰ ਹੋਏ ਹਨ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਤਲ ਦੇ ਕਾਰਨਾਂ ਦੀ ਕੋਈ ਪੁਸ਼ਟੀ ਨਹੀਂ ਕੀਤੀ।

ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਜ਼ਿੰਮੇਵਾਰੀ

ਗੁਰਲਾਲ ਭਲਵਾਨ ਕਤਲ ਦੀ ਜ਼ਿੰਮੇਵਾਰੀ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਦੇ ਗਰੁੱਪ ਨੇ ਫੇਸਬੁੱਕ ਉੱਤੇ ਪੋਸਟ ਕਰਕੇ ਲਈ ਸੀ। ਲਾਰੈਂਸ ਬਿਸ਼ਨੋਈ ਨੇ ਫੇਸਬੁਕ ਉੱਤੇ ਲਿਖਿਆ ਕਿ ਫਰੀਦਕੋਟ ਵਿੱਚ ਗੁਰਲਾਲ ਭਲਵਾਨ ਦਾ ਕਤਲ ਹੋਇਆ ਹੈ ਉਸ ਦੀ ਜ਼ਿੰਮੇਵਾਰੀ ਮੈਂ (ਬਿਸ਼ਨੋਈ) ਅਤੇ ਗੋਲਡੀ ਬਰਾੜ ਲੈਂਦੇ ਹਨ।

ਬੰਬੀਹਾ ਗਰੁੱਪ ਨੇ ਲਾਰੇਂਸ ਬਿਸ਼ਨੋਈ ਨੂੰ ਦਿੱਤੀ ਚੇਤਾਵਨੀ

ਵੀਰਵਾਰ ਨੂੰ ਫ਼ਰੀਦਕੋਟ ਵਿੱਚ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲੰਘੇ ਦਿਨੀਂ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਸੀ। ਇਸ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਨੇ ਅੱਜ ਪੋਸਟ ਕਰਕੇ ਲਾਰੈਂਸ ਬਿਸ਼ਨੋਈ ਨੂੰ ਚੇਤਾਵਨੀ ਦਿੱਤੀ ਹੈ। ਦਵਿੰਦਰ ਬੰਬੀਹਾ ਨਾਂਅ ਦੇ ਫੇਸਬੁਕ ਪੇਜ ਉੱਤੇ ਲਿਖਿਆ ਕਿ ਜੋ ਮਨੀ ਜੈਤੋਂ ਸੁਰਜੀਤ ਬਾਊਂਸਰ ਅਤੇ ਗੁਰਲਾਲ ਬਰਾੜ ਦਾ ਕਤਲ ਹੋਇਆ ਹੈ ਇਹ ਸਾਡੇ ਵੀਰ ਲੱਕੀ ਜੈਤੋਂ ਦੇ ਕਹਿਣ ਉੱਤੇ ਸਾਡੇ ਵੀਰ ਚਸਕਾ ਵੈਲੀ ਜੈਤੋਂ ਅਤੇ ਮਾਨ ਜੈਤੋਂ ਨੇ ਕੀਤਾ ਸੀ ਜਿਸ ਵਿੱਚ ਗੁਰਲਾਲ ਭਲਵਾਨ ਦਾ ਕੋਈ ਹੱਥ ਨਹੀਂ ਸੀ ਅਤੇ ਨਾ ਹੀ ਅਸੀਂ ਉਸ ਨੂੰ ਜਾਣਦੇ ਹਾਂ। ਜੋ ਫਰੀਦਕੋਟ ਵਿੱਚ ਗੁਰਲਾਲ ਦਾ ਕਤਲ ਹੋਇਆ ਹੈ ਉਹ ਨਾਜਾਇਜ਼ ਸੀ। ਜੋ ਗੁਰਲਾਲ ਭਲਵਾਨ ਨੂੰ ਮਾਰ ਕੇ ਬਦਲਾ ਲੈਣ ਦੀ ਗੱਲ ਕਹੀ ਹੈ ਉਹ ਗਲਤ ਹੈ, ਉਨ੍ਹਾਂ ਅਖੀਰ ਵਿੱਚ ਲਿਖਿਆ ਹੈ ਕਿ ਗੋਲੀਆਂ ਸਾਡੀਆਂ ਵੀ ਖ਼ਤਮ ਨਹੀਂ ਹੋਈਆਂ ਮਾਰਨਾ ਅਸੀਂ ਵੀ ਜਾਣਦੇ ਹਾਂ।

Last Updated : Feb 21, 2021, 12:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.