ਅੰਮ੍ਰਿਤਸਰ : ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਸਮਾਜ ਵਿਧੀ ਅਨੁਸਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ। ਜਦੋਂ ਅੰਮ੍ਰਿਤਸਰ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆ ਤੋਂ ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਪੁਲਿਸ ਅਧਿਕਾਰੀ ਲਵਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਖਬਰ ਦੀ ਜਾਣਕਾਰੀ ਦੇ ਅਧਾਰ ਉੱਤੇ ਘਲੂਘਾਰੇ ਦੇ ਸੰਬੰਧ ਵਿੱਚ ਕੀਤੀ ਗਈ। ਨਾਕਾਬੰਦੀ ਦੌਰਾਨ 2 ਨੌਜਵਾਨਾਂ ਨੂੰ ਮੋਟਰਸਾਈਕਲ ਰੋਕ ਕੇ ਕਾਗਜ਼ਾਤ ਦਿਖਾਉਣ ਲਈ ਕਿਹਾ ਗਿਆ ਜਿਸਦੇ ਚਲਦੇ ਉਹ ਕਾਗਜ਼ਾਤ ਨਾ ਦਿਖਾ ਸਕੇ ਅਤੇ ਪੁੱਛਗਿੱਛ ਦੌਰਾਨ ਉਨ੍ਹਾਂ ਇਹ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ।
ਜਦੋਂ ਪੁਲਿਸ ਵੱਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਨੌਜਵਾਨਾਂ ਵਲੋਂ ਆਪਣੇ ਇੱਕ ਹੋਰ ਸਾਥੀ ਅਤੇ ਚੋਰੀ ਕੀਤੇ ਗਏ ਹੋਰ ਮੋਟਰਸਾਈਕਲ , ਐਕਟਿਵਾ ਅਤੇ 10 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ। ਇਹਨਾਂ ਮੁਲਜ਼ਮਾਂ ਵਲੋਂ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੋਕਾਂ ਨੂੰ ਖ਼ਾਸ ਕਰਕੇ ਸੈਲਾਨੀਆਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਉਹਨਾਂ ਦੇ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਜਾਂਦੇ ਹਨ। ਇਹਨਾਂ ਵੱਲੋਂ ਖੋਹ ਸਮੇਂ ਵਰਤੇ ਜਾਣ ਲਈ ਵੀਹਕਲਜ਼ ਮੋਟਰਸਾਈਕਲ ਐਕਟਿਵਾ ਵੀ ਚੋਰੀ ਦੇ ਹੀ ਵਰਤੇ ਜਾਂਦੇ ਹਨ। ਇਹਨਾਂ ਮੁਲਜ਼ਮਾਂ ਕੋਲੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਚੋਰੀ ਕੀਤੇ 10 ਮੋਬਾਈਲ ਫੋਨ, ਪੰਜ ਮੋਟਰਸਾਈਕਲ ਅਤੇ 01 ਐਕਟਿਵਾ ਵੀ ਬਾਰਮਦ ਕੀਤੀ ਗਈ ਹੈ|
ਇਹਨਾਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਮਨਜਿੰਦਰ ਸਿੰਘ ਮਨੀ, ਪ੍ਰਤੀਕ ਕੁਮਾਰ ਲਾੜੀ ਅਤੇ ਮਨਪ੍ਰੀਤ ਸਿੰਘ ਮਨੂੰ ਨੂੰ ਵੀ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ 'ਤੇ ਸਰਕਾਰੀ ਬੱਸਾਂ ਦੇ ਐਡਵਾਂਸ ਬੁੱਕਰਾਂ ਵਿਰੁੱਧ ਮਾਮਲਾ ਦਰਜ