ਅੰਮ੍ਰਿਤਸਰ: ਮੋਟਰਸਾਈਕਲ ਚੋਰੀ ਕਰਨ ਵਾਲੇ 4 ਨੌਜਵਾਨਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੌਜਵਾਨਾਂ ਕੋਲੋ ਪੁਲਿਸ ਨੇ 28 ਚੋਰੀ ਦੇ ਮੋਟਰਸਾਈਕਲ ਤੇ 12 ਚੋਰੀ ਦੀਆਂ ਐਕਟਿਵਾ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕੀ ਆਪਣੇ ਮੋਟਰਸਾਈਕਲਾਂ ਨੂੰ ਰੌਂਗ ਪਾਰਕ ਨਾ ਕਰਨ, ਇਸ ਕਾਰਨ ਚੋਰਾਂ ਨੂੰ ਮੌਕਾ ਮਿਲ ਜਾਂਦਾ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਲਗਾਤਾਰ ਹੀ ਅੰਮ੍ਰਿਤਸਰ ਵਿੱਚ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਸਨ। ਇਸ ਲਈ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗੈਂਗ ਦੇ ਮੈਂਬਰ ਜਸਪਾਲ ਸਿੰਘ ਉਰਫ਼ ਜੱਸਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਪ੍ਰਤਾਪ ਸਿੰਘ ਉਰਫ਼ ਚੰਦ ਅਤੇ ਮਲੂਕ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਦੀਆਂ ਮੋਟਰਸਾਈਕਲ ਤੇ ਐਕਟਿਵਾ ਵੀ ਬਰਾਮਦ ਕੀਤੀਆਂ ਪੁਲਿਸ ਦਾ ਕਹਿਣਾ ਹੈ ਕਿ ਅਜੇ ਮਾਣਯੋਗ ਅਦਾਲਤ ਤੋਂ ਇਨ੍ਹਾਂ ਦਾ ਹੋਰ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਯੂਨੀਵਰਸਿਟੀ ਸਟਾਫ਼ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲਾ ਵਿਦਿਆਰਥੀ ਗ੍ਰਿਫਤਾਰ
ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਸ਼੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੇ ਮੋਟਰਸਾਈਕਲ ਚੋਰੀ ਹੋ ਰਹੇ ਸਨ, ਉਸ ਦਾ ਇੱਕ ਕਾਰਨ ਇਹ ਵੀ ਸੀ ਕਿ ਸ਼ਰਧਾਲੂ ਜਲਦਬਾਜ਼ੀ ਵਿਚ ਰੌਂਗ ਪਾਰਕਿੰਗ ਕਰਕੇ ਨਤਮਸਤਕ ਹੋਣ ਚਲੇ ਜਾਂਦੇ ਸਨ। ਇਸ ਕਾਰਨ ਇਨ੍ਹਾਂ ਚੋਰਾਂ ਨੂੰ ਉਹ ਮੋਟਰਸਾਈਕਲ ਚੋਰੀ ਕਰਨ ਦਾ ਮੌਕਾ ਮਿਲ ਜਾਂਦਾ ਸੀ। ਪੁਲਿਸ ਵੱਲੋਂ ਕਿਹਾ ਗਿਆ ਕਿ ਸ਼ਰਧਾਲੂ ਇਸ ਦਾ ਧਿਆਨ ਰੱਖਣ ਦੀ ਜਰੂਰਤ ਹੈ।