ETV Bharat / crime

ਰੰਜ਼ਿਸ ਦੇ ਚੱਲਦੇ ਚੱਲੀਆਂ ਗੋਲੀਆਂ, ਦੋ ਜ਼ਖਮੀ

ਪਿੰਡ ਸਾਂਡਪੁਰਾ 'ਚ ਵੋਟਾਂ ਦੀ ਰੰਜਿਸ਼ ਨੂੰ ਲੈ ਕੇ ਮੌਜੂਦਾ ਸਰਪੰਚ ਦੇ ਘਰ ਵਿੱਚ ਦਾਖਲ ਹੋ ਕੇ ਇੱਟਾਂ ਰੋੜੇ ਅਤੇ ਗੋਲੀਆਂ ਚਲਾਈਆਂ ਗਈਆਂ ਹਨ। ਇਸ ਦੌਰਾਨ ਮੌਜੂਦਾ ਸਰਪੰਚ ਗੁਰਮੁਖ ਸਿੰਘ ਦੇ ਭਰਾ ਪਰਮਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਰੰਜ਼ਿਸ ਦੇ ਚੱਲਦੇ ਚੱਲੀਆਂ ਗੋਲੀਆਂ, ਦੋ ਜ਼ਖਮੀ
ਰੰਜ਼ਿਸ ਦੇ ਚੱਲਦੇ ਚੱਲੀਆਂ ਗੋਲੀਆਂ, ਦੋ ਜ਼ਖਮੀ
author img

By

Published : Jan 20, 2022, 9:33 AM IST

ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਸਾਂਡਪੁਰਾ ਵਿਖੇ ਵੋਟਾਂ ਦੀ ਰੰਜਿਸ਼ ਨੂੰ ਲੈ ਕੇ ਮੌਜੂਦਾ ਸਰਪੰਚ ਦੇ ਘਰ ਵਿਚ ਦਾਖਲ ਹੋ ਕੇ ਪਿੰਡ ਸਾਂਡਪੁਰਾ ਦੇ ਹੀ ਰਹਿਣ ਵਾਲੇ ਅਕਾਲੀ ਵਰਕਰਾਂ ਨੇ ਇੱਟਾਂ ਰੋੜੇ ਅਤੇ ਗੋਲੀਆਂ ਚਲਾਈਆਂ। ਮੌਜੂਦਾ ਸਰਪੰਚ ਗੁਰਮੁਖ ਸਿੰਘ ਦੇ ਭਰਾ ਪਰਮਜੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਗੁਰਮੁਖ ਸਿੰਘ ਨੇ ਕਿਹਾ ਕਿ ਪਿੰਡ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਜੋ ਕਿ ਆਪਣੇ ਆਪ ਨੂੰ ਅਕਾਲੀ ਦਲ ਦਾ ਵਰਕਰ ਸਮਝਦਾ ਹੈ ਅਤੇ ਉਸ ਨੇ ਅਕਾਲੀ ਦਲ ਪਾਰਟੀ ਦਾ ਪ੍ਰੋਗਰਾਮ ਆਪਣੇ ਘਰ ਵਿੱਚ ਰੱਖਿਆ ਹੋਇਆ ਸੀ ਅਤੇ ਹਰਪ੍ਰੀਤ ਸਿੰਘ ਨੇ ਪਹਿਲਾਂ ਤਾਂ ਉਸ ਦੇ ਲੜਕੇ ਦਾ ਰਸਤਾ ਰੋਕ ਕੇ ਉਸ ਨੂੰ ਧਮਕੀਆਂ ਦਿੱਤੀਆਂ ਸਨ।

ਉਹਨਾਂ ਨੇ ਕਿਹਾ ਸੀ ਕਿ ਅਕਾਲੀ ਸਰਕਾਰ ਆਉਣ 'ਤੇ ਤੁਹਾਨੂੰ ਵੱਡੇ ਕਾਂਗਰਸੀਆਂ ਨੂੰ ਵੇਖ ਲਵਾਂਗੇ ਅਤੇ ਬਾਅਦ ਵਿਚ ਹਰਪ੍ਰੀਤ ਸਿੰਘ ਅਤੇ ਉਸਦੇ ਨਾਲ 40-45 ਅਣਪਛਾਤੇ ਵਿਅਕਤੀ ਆ ਕੇ ਉਸ ਦੀ ਹਵੇਲੀ ਵਿੱਚ ਬੈਠੇ ਹੋਏ ਉਸ ਦੇ ਭਰਾ ਅਤੇ ਉਸ ਦੇ ਲੜਕੇ ਨਾਲ ਆ ਕੇ ਕੁੱਟਮਾਰ ਕੀਤੀ।

ਰੰਜ਼ਿਸ ਦੇ ਚੱਲਦੇ ਚੱਲੀਆਂ ਗੋਲੀਆਂ, ਦੋ ਜ਼ਖਮੀ

ਇਸ ਦੌਰਾਨ ਹਰਪ੍ਰੀਤ ਸਿੰਘ ਨੇ ਉਸ ਦੇ ਘਰ ਵਿੱਚ ਇੱਟਾਂ ਰੋੜੇ ਅਤੇ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦਾ ਭਰਾ ਪਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਹੈ। ਸਰਪੰਚ ਗੁਰਮੁਖ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਲਜ਼ਾਮ ਲੱਗੀ ਹੋਈ ਧਿਰ

ਉਧਰ ਜਦ ਇਸ ਸਬੰਧੀ ਦੂਜੀ ਧਿਰ ਅਕਾਲੀ ਦਲ ਦੇ ਆਗੂ ਹਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਕਿ ਗੁਰਮੁਖ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਹਿਲਾਂ ਸਾਡੇ ਨਾਲ ਵਧੀਕੀ ਕੀਤੀ ਅਤੇ ਬਾਅਦ ਵਿੱਚ ਸਾਡੇ ਘਰ ਆ ਕੇ ਇੱਟਾਂ ਰੋੜੇ ਚਲਾ ਕੇ ਸਾਡੇ ਘਰ ਗੋਲੀਆਂ ਚਲਾਈਆਂ ਹਨ, ਜਿਸਦੇ ਬਾਰੇ ਬਿਆਨ ਉਨ੍ਹਾਂ ਵੱਲੋਂ ਪੁਲਿਸ ਨੂੰ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਅਸੀਂ ਕਿਸੇ ਵੀ ਵਿਅਕਤੀ ਨੂੰ ਜ਼ਖ਼ਮੀ ਨਹੀਂ ਕੀਤਾ।

ਪੁਲਿਸ ਦਾ ਬਿਆਨ

ਉਧਰ ਜਦ ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਐੱਸ ਐੱਚ ਓ ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਰਾਤ ਦੋਨਾਂ ਧਿਰਾਂ ਵਿੱਚ ਇੱਟਾਂ ਰੋੜੇ ਚੱਲੇ ਹਨ ਅਤੇ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਦੋਵਾਂ ਧਿਰਾਂ ਦਾ ਹੀ ਇਕ ਇਕ ਵਿਅਕਤੀ ਹਸਪਤਾਲ ਵਿਖੇ ਦਾਖ਼ਲ ਹਨ, ਜੋ ਵੀ ਮੈਡੀਕਲ ਰਿਪੋਰਟ ਆਵੇਗੀ ਉਸ ਮੁਤਾਬਕ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਵਿਆਹ ਵਾਲੇ ਘਰ ’ਚ ਲੱਖਾਂ ਦੀ ਚੋਰੀ, ਇਸ ਤਰ੍ਹਾਂ ਵਾਪਰੀ ਘਟਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.